
ਪੰਜਾਬ ਨੂੰ ਹਨੇਰੇ ਦੇ ਇੱਕ ਹੋਰ ਯੁੱਗ ਵਿਚ ਨਾ ਧੱਕੋ ਮੁੱਖ ਮੰਤਰੀ ਜੀ - ਔਜਲਾ
ਅੰਮ੍ਰਿਤਸਰ - ਪਿਛਲੇ ਦਿਨੀਂ ਪੰਜਾਬ ਵਿਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਹੁਣ ਅੰਮ੍ਰਿਤਸਰ ਵਿਚ 15 ਤੋਂ 17 ਮਾਰਚ ਅਤੇ 19-20 ਮਾਰਚ ਨੂੰ ਹੋਣ ਵਾਲੀ ਜੀ-20 ਕਾਨਫਰੰਸ ਰੱਦ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਉਥੇ ਹੀ ਵਿਰੋਧੀ ਧਿਰ ਦੇ ਨੇਤਾ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਭੜਾਸ ਕੱਢ ਰਹੇ ਹਨ।
ਇਹਨਾਂ ਖ਼ਬਰਾਂ ਤੋਂ ਬਾਅਦ ਕਾਂਗਰਸ ਐਮਪੀ ਗੁਰਜੀਤ ਔਜਲਾ ਨੇ ਟਵੀਟ ਕਰ ਕੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਹੈ।
ਉਹਨਾਂ ਨੇ ਟਵੀਟ ਕਰ ਕੇ ਲਿਖਿਆ ਕਿ ''ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਜੀ, G20 ਮੇਜ਼ਬਾਨਾਂ ਦੀ ਸੂਚੀ ਵਿਚੋਂ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਬਾਹਰ ਕਰਨ ਦੀ ਸਾਜ਼ਿਸ਼ ਦਾ ਉਦੋਂ ਪਤਾ ਲੱਗਿਆ ਜਦੋਂ ਰਾਸ਼ਟਰੀ ਚੈਨਲਾਂ ਵੱਲੋਂ ਅੰਮ੍ਰਿਤਪਾਲ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ। ਇਹ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਪੂਰੀ ਅਸਫ਼ਲਤਾ ਦਾ ਸੰਕੇਤ ਹੈ''
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਲੈ ਕੇ ਗੁਰਜੀਤ ਔਜਲਾ ਨੇ ਲਿਖਿਆ ਕਿ ''ਮੁੱਖ ਮੰਤਰੀ ਭਗਵੰਤ ਮਾਨ ਜੀ ਸੂਬੇ ਵਿਚ ਕਾਨੂੰਨ-ਵਿਵਸਥਾ 'ਤੇ ਤੁਹਾਡੀ ਮਾੜੀ ਪਕੜ ਨੂੰ ਭਾਰਤ ਵਿਰੋਧੀ ਤੱਤਾਂ ਦੁਆਰਾ ਚੰਗੀ ਤਰ੍ਹਾਂ ਦੇਖਿਆ ਗਿਆ ਹੈ ਅਤੇ ਇਸ ਦਾ ਸ਼ੋਸ਼ਣ ਹੋ ਰਿਹਾ ਹੈ। ਪੰਜਾਬ ਇੱਕ ਸੁਰੱਖਿਅਤ ਸੂਬਾ ਹੈ ਅਤੇ G20 ਸੰਮੇਲਨ ਦੀ ਮੇਜ਼ਬਾਨੀ ਚੰਗੀ ਤਰ੍ਹਾਂ ਕਰ ਸਕਦਾ ਹੈ। ਪੰਜਾਬ ਨੂੰ ਹਨੇਰੇ ਦੇ ਇੱਕ ਹੋਰ ਯੁੱਗ ਵਿਚ ਨਾ ਧੱਕੋ''।