
ਮੈਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ - ਮਾਂਡਵੀਆ
ਪਟਿਆਲਾ - ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਐਤਵਾਰ ਨੂੰ ਪਟਿਆਲਾ ਵਿਚ 'NEET-PG' ਪ੍ਰੀਖਿਆ ਕੇਂਦਰ ਦਾ ਅਚਨਚੇਤ ਨਿਰੀਖਣ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਉਮੀਦਵਾਰਾਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਮੰਤਰਾਲੇ ਦੇ ਇੱਕ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਕੇਂਦਰੀ ਸਿਹਤ ਮੰਤਰੀ ਨੇ ਇੱਕ ਪ੍ਰੀਖਿਆ ਦੌਰਾਨ ਨੈਸ਼ਨਲ ਬੋਰਡ ਆਫ਼ ਮੈਡੀਕਲ ਐਗਜ਼ਾਮੀਨੇਸ਼ਨ (ਐਨਬੀਈਐਮਐਸ) ਪ੍ਰੀਖਿਆ ਕੇਂਦਰ ਦਾ ਦੌਰਾ ਕੀਤਾ ਹੈ।
ਮਨਸੁੱਖ ਮਾਂਡਵੀਆ ਨੇ ਇੱਕ ਟਵੀਟ ਵਿਚ ਕਿਹਾ ਕਿ “ਪਟਿਆਲਾ, ਪੰਜਾਬ ਵਿਚ NEET-PG ਪ੍ਰੀਖਿਆ ਕੇਂਦਰ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਉਹ ਪ੍ਰੀਖਿਆ ਕੇਂਦਰ ਵਿਚ ਕੀਤੇ ਪ੍ਰਬੰਧਾਂ ਤੋਂ ਸੰਤੁਸ਼ਟ ਅਤੇ ਖੁਸ਼ ਨਜ਼ਰ ਆਏ। ਮੈਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ।''
ਮਾਂਡਵੀਆ ਨੇ ਪਟਿਆਲਾ ਦੇ ਸ਼੍ਰੀ ਕਾਲੀ ਦੇਵੀ ਮੰਦਿਰ ਅਤੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਦੇ ਵੀ ਦਰਸ਼ਨ ਕੀਤੇ। NBEMS ਨੇ 277 ਸ਼ਹਿਰਾਂ ਦੇ 902 ਪ੍ਰੀਖਿਆ ਕੇਂਦਰਾਂ 'ਤੇ 2,08,898 ਉਮੀਦਵਾਰਾਂ ਲਈ ਕੰਪਿਊਟਰ ਆਧਾਰਿਤ NEET-PG (ਰਾਸ਼ਟਰੀ ਯੋਗਤਾ ਕਮ ਦਾਖਲਾ ਟੈਸਟ-ਪੋਸਟ ਗ੍ਰੈਜੂਏਟ), 2023 ਦਾ ਆਯੋਜਨ ਕੀਤਾ।