ਪੰਜਾਬ ਸਰਕਾਰ ਦਾ ਵੱਡਾ ਉਪਰਾਲਾ : ਪਹਿਲੀ ਵਾਰ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾ ਸਕੂਲਾਂ ’ਚ ਪਹੁੰਚੀਆਂ ਕਿਤਾਬਾਂ
Published : Mar 5, 2023, 2:18 pm IST
Updated : Mar 5, 2023, 2:18 pm IST
SHARE ARTICLE
PHOTO
PHOTO

ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ।

 

ਚੰਡੀਗੜ੍ਹ : ਅਜਿਹਾ ਪਹਿਲੀ ਵਾਰ ਹੋਇਆ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਅਗਲਾ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੂਲਾਂ 'ਚ ਕਿਤਾਬਾਂ ਪਹੁੰਚ ਗਈਆਂ ਹਨ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ। 

ਉਨ੍ਹਾਂ ਨੇ ਕਿਹਾ ਕਿ ਇਹ ਬਦਲਾਅ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਦੇ ਵਾਅਦੇ ਸਦਕਾ ਹੋਇਆ ਹੈ।  ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਵੀ ਕਰਦੇ ਹਾਂ। ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਰਵੋਤਮ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਦੱਸਣਯੋਗ ਹੈ ਕਿ ਇਸ ਵਾਰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਿਤਾਬਾਂ ਦੀ ਛਪਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਸੀ।

ਪਹਿਲਾਂ ਸਰਕਾਰੀ ਸਕੂਲਾਂ ’ਚ ਅੱਧਾ ਸੈਸ਼ਨ ਲੰਘ ਜਾਣ ਤੋਂ ਬਾਅਦ ਬੱਚਿਆਂ ਨੂੰ ਕਿਤਾਬਾਂ ਮਿਲਦੀਆਂ ਸਨ। ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਸੀ। ਇਸ ਲਈ ਪੰਜਾਬ ਸਰਕਾਰ ਨੇ ਪਹਿਲਾਂ ਹੀ ਕਿਤਾਬਾਂ ਸੈਸ਼ਨ ਤੋਂ ਪਹਿਲਾਂ ਬੱਚਿਆਂ ਨੂੰ ਮੁਹੱਈਆ ਕਰਵਾਉਣ ਦਾ ਟੀਚਾ ਮਿੱਥ ਲਿਆ ਸੀ। ਅੱਜ ਪੰਜਾਬ ਸਰਕਾਰ ਨੇ ਆਪਣਾ ਕੀਤਾ ਉਹ ਵਾਅਦਾ ਵੀ ਪੂਰਾ ਕਰ ਦਿਖਾਇਆ ਹੈ ਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾ ਪਹੁੰਚਾਈਆਂ ਗਈਆਂ ਹਨ।
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement