ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਮੁੱਖ ਸਕੱਤਰ ਨੂੰ ਲਿਖਿਆ ਪੱਤਰ
Published : Mar 5, 2023, 3:31 pm IST
Updated : Mar 5, 2023, 5:49 pm IST
SHARE ARTICLE
photo
photo

ਮੁੱਖ ਸਕੱਤਰ ਨੂੰ ਤਿੰਨ ਮਹੀਨਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ ਵਿਚ ਲਾਗੂ ਕਰਨ ਦੇ ਮੰਤਵ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇਕ ਪੱਤਰ ਲਿਖ ਕੇ ਨਿਰਦੇਸ਼ ਦਿੱਤੇ  ਕਿ ਰਾਜ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨੂੰ ਰੋਕਣ ਲਈ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲਿਆ ਜਾਵੇ।

ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ  ਰਾਜ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ ਅਤੇ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹਨ। ਇਸ ਲਈ ਇਹ ਜਰੂਰੀ ਹੈ ਕਿ ਅਧਿਆਪਕ ਸਕੂਲਾਂ ਵਿੱਚ ਉਪਲੱਬਧ ਰਹਿਣ ਅਤੇ ਉਨ੍ਹਾਂ ਤੋਂ ਬੱਚਿਆਂ ਨੂੰ ਪੜਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲਿਆ ਜਾਵੇ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਉਪਰਾਲਾ : ਪਹਿਲੀ ਵਾਰ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾ ਸਕੂਲਾਂ ’ਚ ਪਹੁੰਚੀਆਂ ਕਿਤਾਬਾਂ

ਉਨ੍ਹਾਂ ਮੁੱਖ ਸਕੱਤਰ ਨੂੰ ਕਿਹਾ ਕਿ ਆਪਣੀ ਪ੍ਰਧਾਨਗੀ ਹੇਠ ,ਮੁੱਖ ਚੋਣ ਅਫਸਰ ਪੰਜਾਬ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ, ਅਤੇ ਪ੍ਰਮੁੱਖ ਸਕੱਤਰ ਪ੍ਰਬੰਧਕੀ ਸੁਧਾਰ (ਜੀ.ਆਰ) ਦੀ ਇੱਕ ਕਮੇਟੀ ਗਠਿਤ ਕਰਕੇ  ਅਧਿਆਪਕਾ ਤੋਂ ਬੱਚਿਆ ਨੂੰ ਪੜਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲੈਣ ਸਬੰਧੀ ਵਿਚਾਰ ਵਟਾਂਦਰਾ ਕਰਕੇ ਨੀਤੀ ਤਿਆਰ ਕਰੇ ਆਪਣੀ ਰਿਪੋਰਟ  ਤਿੰਨ ਮਹੀਨੇ ਵਿੱਚ  ਪੇਸ਼ ਕਰੇ।

ਇਹ ਖ਼ਬਰ ਵੀ ਪੜ੍ਹੋ : ਰੋਪੜ ਨੇੜੇ ਭਾਖੜਾ ਨਹਿਰ ’ਚ ਡੁੱਬੇ ਦੋ ਨੌਜਵਾਨ, ਦੋਵਾਂ ਦੀ ਭਾਲ ’ਚ ਜੁਟੀਆਂ ਟੀਮਾਂ

ਬੈਂਸ ਨੇ ਕਿਹਾ ਕਿ ਅਧਿਆਪਕਾਂ ਤੋਂ ਜੇਕਰ ਗ਼ੈਰ ਵਿਦਿਅਕ ਕੰਮ ਲੈਣਾ ਬੰਦ ਕਰ ਦਿੱਤਾ ਜਾਵੇ ਤਾਂ ਪੰਜਾਬ ਲਈ ਇਹ ਇਕ ਇਤਿਹਾਸਕ ਫੈਸਲਾ ਹੋਵੇਗਾ ਜਿਸ ਨਾਲ ਸੂਬੇ ਦੀ ਸਕੂਲ ਸਿੱਖਿਆ ਦਾ ਬਹੁਤ ਭਲਾ ਹੋਵੇਗਾ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement