SGPC ਤਿਆਰ ਕਰੇਗੀ IAS ਤੇ IPS ਅਫ਼ਸਰ : ਮੁਕਾਬਲਾ ਪ੍ਰੀਖਿਆ ਲਈ ਕੋਚਿੰਗ ਵਾਸਤੇ 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ 25 ਵਿਦਿਆਰਥੀਆਂ ਦਾ ਪਹਿਲਾ ਬੈਚ 

By : KOMALJEET

Published : Mar 5, 2023, 1:41 pm IST
Updated : Mar 5, 2023, 1:41 pm IST
SHARE ARTICLE
representatonal Image
representatonal Image

ਚੰਡੀਗੜ੍ਹ ਦੀ 'ਨਿਸ਼ਚੈ ਅਕੈਡਮੀ' ਨਾਲ ਸਹੀਬੱਧ ਕੀਤਾ ਸਮਝੌਤਾ

ਮੋਹਾਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ IAS, IPS, PCS ਅਤੇ ਨਿਆਂਪਾਲਿਕਾ ਵਰਗੀਆਂ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਇਸ ਕੋਚਿੰਗ ਲਈ ਚੰਡੀਗੜ੍ਹ ਦੀ ਨਿਸ਼ਚੈ ਅਕੈਡਮੀ ਨਾਲ ਵੀ ਸਮਝੌਤਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਲੋੜ ਮਹਿਸੂਸ ਕੀਤੀ ਸੀ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਕੋਚਿੰਗ ਲਈ 25 ਵਿਦਿਆਰਥੀਆਂ ਦੀ ਚੋਣ ਕਰਨ ਦਾ ਫੈਸਲਾ ਕੀਤਾ ਸੀ ਪਰ ਅੱਜ ਯੂਨਾਈਟਿਡ ਕੇਂਦਰੀ ਸਿੰਘ ਸਭਾ ਨੇ ਵੀ 10 ਵਿਦਿਆਰਥੀਆਂ ਦਾ ਖਰਚਾ ਚੁੱਕਣ ਲਈ ਕਿਹਾ ਹੈ। ਜਿਸ ਤੋਂ ਬਾਅਦ ਹੁਣ ਕੁੱਲ 35 ਵਿਦਿਆਰਥੀਆਂ ਨੂੰ ਆਈ.ਐੱਸ., ਪੀ.ਸੀ.ਐੱਸ. ਅਤੇ ਜੁਡੀਸ਼ੀਅਲ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਸਿਖਲਾਈ ਦਿੱਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਚੁਣੇ ਗਏ ਸਾਰੇ ਵਿਦਿਆਰਥੀ ਆਪਣੇ ਨਾਲ ਪਹਿਨਣ ਲਈ ਕੱਪੜੇ ਲੈ ਕੇ ਜਾਣਗੇ ਜਦੋਂ ਕਿ ਉਨ੍ਹਾਂ ਦੇ ਰਹਿਣ, ਖਾਣ-ਪੀਣ, ਕੋਚਿੰਗ, ਕਿਤਾਬਾਂ ਅਤੇ ਲੈਪਟਾਪ ਦਾ ਸਾਰਾ ਖਰਚਾ ਸ਼੍ਰੋਮਣੀ ਕਮੇਟੀ ਕਰੇਗੀ। ਇਸ ਦੀ ਚੋਣ ਪ੍ਰਕਿਰਿਆ ਵਿੱਚ ਪੁਰਸ਼ਾਂ ਅਤੇ ਔਰਤਾਂ ਦਾ ਅਨੁਪਾਤ ਇੱਕੋ ਜਿਹਾ ਰੱਖਣਾ ਹੋਵੇਗਾ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ 9 ਆਗੂਆਂ ਨੇ PM ਮੋਦੀ ਨੂੰ ਲਿਖੀ ਸਾਂਝੀ ਚਿੱਠੀ

ਐਸ.ਜੀ.ਪੀ.ਸੀ.ਪ੍ਰਧਾਨ ਨੇ ਕਿਹਾ ਕਿ ਜਲਦੀ ਹੀ ਇਸ ਦੀ ਚੋਣ ਪ੍ਰਕਿਰਿਆ ਦਾ ਵੇਰਵਾ ਜਾਰੀ ਕੀਤਾ ਜਾਵੇਗਾ। ਇਸ ਬੈਚ ਦਾ ਹਿੱਸਾ ਬਣਨ ਲਈ ਪਰਿਵਾਰ ਗਰੀਬ ਹੋਣਾ ਚਾਹੀਦਾ ਹੈ, ਅੰਮ੍ਰਿਤਧਾਰੀ ਹੋਣਾ ਚਾਹੀਦਾ ਹੈ ਅਤੇ ਪੜ੍ਹਨ-ਲਿਖਣ ਵਿੱਚ ਹੋਣਹਾਰ ਹੋਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਦੇ ਦੇਸ਼ ਦੇ ਉੱਚ ਅਹੁਦਿਆਂ 'ਤੇ ਨਾ ਪਹੁੰਚਣ 'ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਕਿਹਾ ਸੀ ਕਿ ਵਿਦੇਸ਼ ਜਾਣ ਨਾਲੋਂ ਸਿੱਖਾਂ ਲਈ ਇੱਥੇ ਰਹਿ ਕੇ ਆਈਏਐਸ ਅਤੇ ਪੀਸੀਐਸ ਦੀ ਤਿਆਰੀ ਕਰ ਕੇ ਉੱਚੇ ਅਹੁਦਿਆਂ ’ਤੇ ਪਹੁੰਚਣਾ ਬਿਹਤਰ ਹੈ। ਜਿਸ ਤੋਂ ਬਾਅਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

Tags: sgpc, ips, pps, ias

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement