Punjab News : ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

By : BALJINDERK

Published : Mar 5, 2024, 5:08 pm IST
Updated : Mar 5, 2024, 5:08 pm IST
SHARE ARTICLE
DR. BALJIT KAUR
DR. BALJIT KAUR

Punjab News :ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਸਾਲ 2024-25 ਦੇ ਬਜਟ

Punjab News : ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ, ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਗਰੀਬਾਂ, ਆਮ ਲੋਕਾਂ, ਪੱਛੜੇ ਵਰਗ, ਅਨੁਸੂਚਿਤ ਜਾਤੀਆਂ, ਔਰਤਾਂ, ਬਜ਼ੁਰਗਾਂ ਅਤੇ ਦਿਵਿਆਂਗ ਵਰਗ ਦੇ ਲੋਕਾਂ ਨੂੰ ਤਰਜੀਹ ਦੇਣ ਵਾਲਾ ਹੈ ਜਿਸ ਨਾਲ ਇਹਨਾਂ ਵਰਗਾਂ ਨੂੰ ਹਲੂਣਾ ਮਿਲੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਤੀਜਾ ਬਜਟ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਉਪਰ ਚਾੜੇਗਾ ਅਤੇ ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਸੁਫਨੇ ਨੂੰ ਅਮਲੀ ਰੂਪ ਵਿੱਚ ਸਕਾਰ ਕਰੇਗਾ।

ਇਹ ਵੀ ਪੜੋ:
 
ਉਨ੍ਹਾਂ ਦੱਸਿਆ ਕਿ ਅੱਜ ਪੇਸ਼ ਬਜਟ ਦੌਰਾਨ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਪੋਸ਼ਣ ਅਭਿਆਨ, ਆਸ਼ੀਰਵਾਦ ਸਕੀਮ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪਹੁੰਚਯੋਗ ਭਾਰਤ ਮੁਹਿੰਮ ਲਈ 1053 ਕਰੋੜ ਰੁਪਏ, ਜਦਕਿ ਪੋਸਟ ਮੈਟ੍ਰਿਕ ਵਜ਼ੀਫਾ ਯੋਜਨਾ ਲਈ 260 ਕਰੋੜ ਰੁਪਏ ਰੱਖੇ ਗਏ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਰਜਸ਼ੀਲ ਹੈ।
(For more news apart from  DR. BALJIT KAUR GRATITUDE CHIEF MINISTER AND FINANCE MINISTER FOR PRO-POOR, BACKWARD CLASS AND PRO-WOMEN BUDGET News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement