Lok Sabha Election 2024: ਪੰਜਾਬ ਭਾਜਪਾ ਚੋਣ ਕਮੇਟੀ ਦੀ ਮੀਟਿੰਗ: 231 ਲੋਕਾਂ ਨੇ ਕੀਤਾ ਚੋਣ ਲੜਨ ਦਾ ਦਾਅਵਾ
Published : Mar 5, 2024, 9:38 am IST
Updated : Mar 5, 2024, 9:38 am IST
SHARE ARTICLE
Punjab BJP
Punjab BJP

ਵਿਜੇ ਰੂਪਾਨੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਅਤੇ ਬਹੁਤ ਸਾਰੇ ਨੌਜਵਾਨਾਂ ਨੇ ਭਾਜਪਾ ਦੀਆਂ ਟਿਕਟਾਂ ਲਈ ਅਪਲਾਈ ਕੀਤਾ ਹੈ।

Lok Sabha Election 2024: ਚੰਡੀਗੜ੍ਹ - ਪੰਜਾਬ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਟਿਕਟ 'ਤੇ 231 ਲੋਕਾਂ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜਨ ਦਾ ਦਾਅਵਾ ਪੇਸ਼ ਕੀਤਾ ਹੈ। ਸੋਮਵਾਰ ਨੂੰ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਸੂਬਾ ਚੋਣ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ ਵਿਸ਼ੇਸ਼ ਸੱਦੇ ਵਜੋਂ ਹਾਜ਼ਰ ਸਨ।  

ਮੀਟਿੰਗ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਵਿਜੇ ਰੂਪਾਨੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਅਤੇ ਬਹੁਤ ਸਾਰੇ ਨੌਜਵਾਨਾਂ ਨੇ ਭਾਜਪਾ ਦੀਆਂ ਟਿਕਟਾਂ ਲਈ ਅਪਲਾਈ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਭਾਜਪਾ ਦਾ ਪ੍ਰਦਰਸ਼ਨ ਚੰਗਾ ਰਹੇਗਾ। 

ਪੰਜਾਬ ਵਿਚ ਭਾਜਪਾ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵੀ ਤੇਜ਼ ਹੋ ਰਹੀਆਂ ਹਨ। ਸੂਤਰਾਂ ਦੀ ਮੰਨੀਏ ਤਾਂ ਇਸ ਸਬੰਧੀ ਦੋਵਾਂ ਧਿਰਾਂ ਦੀ ਮੀਟਿੰਗ ਵੀ ਹੋ ਚੁੱਕੀ ਹੈ। ਹਾਲਾਂਕਿ ਪੰਜਾਬ ਵਿਚ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਇਸ ਵਿਚ ਦੇਰੀ ਹੋ ਰਹੀ ਹੈ। ਦੂਜੇ ਪਾਸੇ ਹੁਣ ਵਿਰੋਧੀ ਪਾਰਟੀਆਂ ਵੀ ਇਸ ਗਠਜੋੜ ਨੂੰ ਲੈ ਕੇ ਮਜ਼ਾਕ ਉਡਾ ਰਹੀਆਂ ਹਨ।  

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਭਾਜਪਾ ਜਾਣਦੀ ਹੈ ਕਿ ਉਹ ਅਕਾਲੀ ਦਲ ਤੋਂ ਬਿਨਾਂ ਪਿੰਡਾਂ ਵਿਚ ਨਹੀਂ ਜਾ ਸਕਦੀ। ਅਜਿਹੇ ਵਿਚ ਗਠਜੋੜ ਕਰਨਾ ਦੋਵਾਂ ਪਾਰਟੀਆਂ ਦੀ ਮਜਬੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਹੱਕ ਵਿਚ ਕੁਝ ਵੀ ਨਹੀਂ ਹੈ। ਭਾਜਪਾ ਦੀਆਂ ਸੀਟਾਂ 'ਤੇ ਚੋਣ ਲੜਨ ਦੀ ਇੱਛਾ ਜਤਾਉਣ ਵਾਲੇ ਲੋਕਾਂ ਦੀ ਗਿਣਤੀ ਦੇ ਹਿਸਾਬ ਨਾਲ ਹਰ ਸੀਟ 'ਤੇ ਕਰੀਬ 17-18 ਲੋਕਾਂ ਵਿਚਾਲੇ ਟਿਕਟਾਂ ਦੀ ਲੜਾਈ ਹੈ।

ਹਾਲਾਂਕਿ ਪਾਰਟੀ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਟਿਕਟ ਦੀ ਦੌੜ ਵਿਚ ਕੌਣ-ਕੌਣ ਲੋਕ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਦੋ ਸੀਟਾਂ ਜਿੱਤੀਆਂ ਸਨ। ਗੁਰਦਾਸਪੁਰ ਤੋਂ ਅਭਿਨੇਤਾ ਸੰਨੀ ਦਿਓਲ ਅਤੇ ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ ਭਾਜਪਾ ਦੀ ਟਿਕਟ 'ਤੇ ਜਿੱਤ ਕੇ ਲੋਕ ਸਭਾ ਪਹੁੰਚੇ ਸਨ।  

SHARE ARTICLE

ਏਜੰਸੀ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement