Punjab Budget Session 2024: ਆਮ ਆਦਮੀ ਕਲੀਨਿਕਾਂ ਲਈ ਬਜਟ ’ਚ ਰੱਖੇ 249 ਕਰੋੜ; ਨਸ਼ਾ ਮੁਕਤੀ ਲਈ ਹੋਇਆ ਇਹ ਐਲਾਨ
Published : Mar 5, 2024, 3:55 pm IST
Updated : Mar 5, 2024, 3:55 pm IST
SHARE ARTICLE
Aam Aadmi Clinic
Aam Aadmi Clinic

ਅਯੁਸ਼ਮਾਨ ਭਾਰਤ, ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਲਈ 553 ਕਰੋੜ ਰੁਪਏ ਰਾਖਵੇਂ

Punjab Budget Session 2024: ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਧੀਆ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਮਕਸਦ ਤਹਿਤ ਵਿੱਤੀ ਸਾਲ 2024-25ਲਈ 5,264 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦਸਿਆ ਕਿ ਸੂਬੇ ਵਿਚ ਕੁੱਲ 829 ਆਮ ਆਦਮੀ ਕਲੀਨਿਕ ਸਥਾਪਤ ਹੋ ਗਏ ਹਨ ਅਤੇ ਕਈ ਵਿਕਾਸ ਅਧੀਨ ਹਨ। ਇਸ ਨੂੰ ਹੋਰ ਸੁਚਾਰੂ ਬਣਾਉਣ ਲਈ 249 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਫਰਿਸ਼ਤੇ ਸਕੀਮ ਲਈ ਬਜਟ

ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਸੜਕ ਹਾਦਸਿਆਂ ਵਿਚ ਸੱਟਾਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣ ਦੇ ਇਰਾਦੇ ਲਈ ਸਰਕਾਰੀ/ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਤੁਰੰਤ, ਰੁਕਾਵਟ ਮੁਕਤ ਇਲਾਜ ਲਈ ਨਵੀਂ 'ਫਰਿਸ਼ਤਾ' ਸਕੀਮ ਸ਼ੁਰੂ ਕੀਤੀ ਹੈ।

ਇਸ ਨੂੰ ਉਤਸ਼ਾਹਿਤ ਕਰਨ ਲਈ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਦੇ ਤਹਿਤ ਪੀੜਤਾਂ ਦੀ ਮਦਦ ਲਈ ਆਮ ਲੋਕਾਂ ਨੂੰ ਅੱਗੇ ਆਉਣ ਤੇ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ 'ਫਰਿਸ਼ਤਿਆਂ' ਨੂੰ ਨਕਦ ਇਨਾਮ, ਪ੍ਰਸ਼ੰਸ਼ਾ ਪੱਤਰ ਅਤੇ ਕਾਨੂੰਨੀ ਉਲਝਣਾਂ ਤੇ ਪੁਲਿਸ ਪੁੱਛਗਿੱਛ ਤੋਂ ਛੋਟ ਹੋਵੇਗੀ।

ਅਯੁਸ਼ਮਾਨ ਭਾਰਤ, ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਲਈ 553 ਕਰੋੜ ਰੁਪਏ ਰਾਖਵੇਂ

ਪੰਜਾਬ ਸਰਕਾਰ ਨੇ ਬਜਟ ਵਿਚ ਅਯੁਸ਼ਮਾਨ ਭਾਰਤ, ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਲਈ 553 ਕਰੋੜ ਰੁਪਏ ਰਾਖਵੇਂ ਰੱਖੇ ਹਨ। ਇਸ ਸਕੀਮ ਅਧੀਨ, ਕੁੱਲ 44.10 ਲੱਖ ਪਰਵਾਰਾਂ ਵਿਚੋਂ, 35.59 ਲੱਖ ਪਰਵਾਰਾਂ ਲਈ ਈ-ਕਾਰਡ ਬਣਾਏ ਗਏ ਹਨ। 207 ਸਰਕਾਰੀ, 570 ਨਿੱਜੀ ਅਤੇ 6 ਭਾਰਤ ਸਰਕਾਰ ਦੁਆਰਾ ਸੂਚੀਬੱਧ ਹਸਪਤਾਲਾਂ ਰਾਹੀਂ ਇਲਾਜ 'ਤੇ ਲਗਭਗ 2,227 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।

ਨਸ਼ਾ ਛੁਡਾਊ ਸਕੀਮ ਲਈ 70 ਕਰੋੜ ਰੁਪਏ ਦਾ ਬਜਟ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਵਲੋਂ ਵਿੱਤੀ ਸਾਲ 2024-25 ਲਈ 70 ਕਰੋੜ ਰੁਪਏ ਦਾ ਉਪਬੰਧ ਰੱਖਿਆ ਗਿਆ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਕੁੱਲ 529 ਓਓਏਟੀ ਕਲੀਨਿਕਾਂ ਅਤੇ 306 ਮੁੜ ਵਸੇਬਾ ਕੇਂਦਰਾਂ ਦੇ ਨੈਟਵਰਕ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਮਾਨਸਿਕ ਸਿਹਤ ਸਬੰਧੀ ਸਲਾਹ ਮਸ਼ਵਰਾ ਪ੍ਰਦਾਨ ਕਰਨ ਲਈ ਅੰਮ੍ਰਿਤਸਰ ਵਿਖੇ ਟੈਲੀ ਮਾਨਸ ਹੱਬ ਦੀ ਸਥਾਪਨਾ ਵੀ ਹੋਈ ਹੈ।

 (For more Punjabi news apart from Punjab Budget 2024 for health sector news, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement