Ravneet Bittu News: ਰਵਨੀਤ ਬਿੱਟੂ ਨੂੰ ਇਕ ਦਿਨ ਦੀ ਜ਼ੁਡੀਸ਼ੀਅਲ ਕਸਟਡੀ 'ਚ ਭੇਜਿਆ
Published : Mar 5, 2024, 2:23 pm IST
Updated : Mar 5, 2024, 3:52 pm IST
SHARE ARTICLE
Ravneet Bittu
Ravneet Bittu

ਨਿਗਮ ਦਫ਼ਤਰ ਨੂੰ ਤਾਲਾ ਲਾਉਣ ਸਬੰਧੀ ਦਰਜ ਹੋਈ ਐਫ.ਆਈ.ਆਰ

Ravneet Bittu News In Punjabi: ਲੁਧਿਆਣਾ - ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਇਕ ਦਿਨ ਦੀ ਜੁਡੀਸ਼ੀਅਲ ਕਸਟਡੀ ਵਿਚ ਭੇਜਿਆ ਗਿਆ ਹੈ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਹਨਾਂ ਦੇ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ।   

ਰਵਨੀਤ ਬਿੱਟੂ ਨੇ ਕੁੱਝ ਦਿਨ ਪਹਿਲਾਂ ਆਪ ਹੀ ਐਲਾਨ ਕੀਤਾ ਸੀ ਕਿ ਉਹ ਗ੍ਰਿਫ਼ਤਾਰੀ ਦੇਣਗੇ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿਚ ਸਮਰਥਕ ਡੀਸੀ ਦਫ਼ਤਰ ਦੇ ਬਾਹਰ ਅੱਜ ਪਹੁੰਚ ਗਏ ਸਨ। ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਸਮਰਥਕਾਂ ਵਿਚਕਾਰ ਭਾਰੀ ਹੰਗਾਮਾ ਹੋਇਆ। ਪੁਲਿਸ ਬੈਰੀਕੇਡ ਨੂੰ ਤੋੜਨ ਦੀ ਕੋਸ਼ਿਸ਼ ਕਰਨ 'ਤੇ ਉਨ੍ਹਾਂ ਵਿਚਕਾਰ ਹੱਥੋਪਾਈ ਹੋ ਗਈ ਜਿਸ ਵਿਚ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਵੀ ਉਤਰ ਗਈਆਂ।   

ਇਸ ਦੌਰਾਨ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸਾਂਸਦ ਬਿੱਟੂ ਨੇ ਕਿਹਾ ਕਿ 'ਆਪ' ਸਰਕਾਰ ਕਾਂਗਰਸ ਨੂੰ ਦਬਾਉਣਾ ਚਾਹੁੰਦੀ ਹੈ, ਪਰ ਕਾਂਗਰਸ ਜ਼ਾਲਮ ਸਰਕਾਰ ਦੇ ਜ਼ੁਲਮਾਂ ਤੋਂ ਡਰਨ ਵਾਲੀ ਨਹੀਂ ਹੈ। ਜੇਕਰ ਸਰਕਾਰ ਝੂਠੇ ਪਰਚੇ ਦੇ ਕੇ ਉਹਨਾਂ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਉਹ ਡਰਨ ਵਾਲੇ ਨਹੀਂ। ਬਿੱਟੂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣਗੇ। 

ਸਾਂਸਦ ਬਿੱਟੂ ਤੋਂ ਇਲਾਵਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਸਬੰਧੀ ਪੁਲਿਸ ਵੱਲੋਂ ਦਰਜ ਐਫਆਈਆਰ ਵਿਚ ਨਾਮਜ਼ਦ ਕੀਤਾ ਗਿਆ ਹੈ। 4 ਦਿਨ ਪਹਿਲਾਂ ਬਿੱਟੂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਸਾਰੇ ਸੀਨੀਅਰ ਆਗੂਆਂ ਸਮੇਤ ਕਾਂਗਰਸੀ ਵਰਕਰਾਂ ਨੇ ਗ੍ਰਿਫਤਾਰੀ ਦਾ ਐਲਾਨ ਕੀਤਾ ਸੀ

  

 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement