
ਸਟੇਟ ਕਮੇਟੀ ਲਵੇਗੀ ਕੂਚ 'ਤੇ ਫ਼ੈਸਲਾ:ਉਗਰਾਹਾਂ
ਚੰਡੀਗੜ੍ਹ: ਚੰਡੀਗੜ੍ਹ ਮੋਰਚੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਨੇ ਚੰਡੀਗੜ੍ਹ ਕੂਚ ਦੇ ਪ੍ਰੋਗਰਾਮ ਰੱਦ ਕਰਨ ਨੂੰ ਲੈ ਕੇ ਦੋ ਰਾਏ ਹੈ। ਪੁਲਿਸ ਪ੍ਰਸ਼ਾਸਨ ਵੱਲੋ ਧਰਨੇ 'ਚ ਸ਼ਾਮਲ ਹੋਣ ਲਈ ਜਾਂਦੇ ਹੋਏ ਗ੍ਰਿਫਤਾਰ ਕੀਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਇਸ ਮੌਕੇ ਉਗਰਾਹਾਂ ਨੇ ਕਿਹਾ ਹੈ ਕਿ ਗੰਢੂ ਤੋਂ ਅਸੀਂ ਕਾਫਲੇ ਦੇ ਰੂਪ ਵਿੱਚ ਆ ਰਹੇ ਸੀ। ਉਗਰਾਹਾਂ ਨੇ ਕਿਹਾ ਹੈ ਕਿ ਮਹਿਲਾ ਆ ਕੇ ਪੁਲਿਸ ਨੇ ਮੈਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਜੋ ਬਾਹਰ ਹਨ ਉਨ੍ਹਾਂ ਨੇ ਗੱਲਬਾਤ ਕੀਤੀ ਹੋਵੇਗੀ।
ਉਨ੍ਹਾਂ ਨੇ ਕਿਹਾ ਹੈ ਕਿ ਪਤਾ ਲੱਗਿਆ ਹੈ ਕਿ ਮਨਜੀਤ ਧਨੇਰ ਨੇ ਪ੍ਰੋਗਰਾਮ ਰੱਦ ਕੀਤਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਸੂਬਾ ਕਮੇਟੀ ਨੇ ਜੋ ਫੈਸਲਾ ਲਿਆ ਹੈ ਉਸ ਨੂੰ ਮੰਨਣਾ ਪਵੇਗਾ। ਉਧਰ ਪੁਲਿਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਕੱਲ 12 ਵਜੇ ਤੱਕ ਸਾਰੇ ਕਿਸਾਨ ਰਿਹਾਅ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੇ ਅੱਜ ਵਾਲਾ ਪ੍ਰੋਗਰਾਮ ਰੱਦ ਕਰ ਲਿਆ ਹੈ ਅਤੇ ਪੁਲਿਸ ਵੱਲੋਂ ਵੀ ਰਿਹਾਅ ਕੀਤੇ ਜਾਣਗੇ।