Ludhiana News : ਜਗਰਾਉਂ ’ਚ ਜਿਊਲਰਜ਼ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰਾਂ ਵੱਲੋਂ ਫ਼ਾਇਰਿੰਗ

By : BALJINDERK

Published : Mar 5, 2025, 7:34 pm IST
Updated : Mar 5, 2025, 7:34 pm IST
SHARE ARTICLE
 ਜਗਰਾਉਂ ’ਚ ਜਿਊਲਰਜ਼ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰਾਂ ਵੱਲੋਂ ਫ਼ਾਇਰਿੰਗ
ਜਗਰਾਉਂ ’ਚ ਜਿਊਲਰਜ਼ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰਾਂ ਵੱਲੋਂ ਫ਼ਾਇਰਿੰਗ

Ludhiana News : ਦੁਕਾਨ ਦੇ ਸ਼ੀਸ਼ੇ ’ਤੇ ਰਿਵਾਲਵਰ ਨਾਲ ਮਾਰੀਆਂ ਦੋ ਗੋਲੀਆਂ, ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਕੇ ਭਾਲ ਕੀਤੀ ਸ਼ੁਰੂ

Ludhiana News in Punjabi : ਜਗਰਾਓਂ ਦੀ ਵਪਾਰਕ ਹੱਬ ਸਮਝੇ ਜਾਂਦੇ ਝਾਂਸੀ ਰਾਣੀ ਚੌਕ ਵਿਚ ਫ਼ਾਇਰਿੰਗ ਹੋਈ ਹੈ। ਇੱਥੇ ਸੁਨਿਆਰੇ ਦੀ ਦੁਕਾਨ ਦੇ ਬਾਹਰ ਗੋਲ਼ੀ ਚੱਲੀ ਹੈ। ਜਾਣਕਾਰੀ ਮੁਤਾਬਕ ਝਾਂਸੀ ਰਾਣੀ ਚੌਕ ਨੇੜੇ ਇਕ ਮੋਟਰਸਾਈਕਲ 'ਤੇ ਸਵਾਰ 3 ਨੌਜਵਾਨਾਂ ਵੱਲੋਂ ਸੁਨਿਆਰੇ ਦੀ ਦੁਕਾਨ ਦੇ ਬਾਹਰ ਗੋਲ਼ੀਆਂ ਚਲਾਈਆਂ ਗਈਆਂ ਹਨ। ਨੌਜਵਾਨਾਂ ਵੱਲੋਂ ਗੋਲ਼ੀਆਂ ਚਲਾ ਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਹਮਲਾਵਰਾਂ ਵੱਲੋਂ ਲੱਡੂ ਲੱਖੇ ਵਾਲੇ ਜਿਊਲਰਜ਼ ਸ਼ਿਵਾ ਵਰਮਾ ਦੀ ਦੁਕਾਨ ਨੇੜੇ ਗੋਲ਼ੀਆਂ ਚਲਾਈਆਂ ਗਈਆਂ ਹਨ।

ਜਗਰਾਉਂ ਸ਼ਹਿਰ ਦੇ ਇਲਾਕੇ ਝਾਂਸੀ ਰਾਣੀ ਚੌਂਕ ਲਾਗੇ ਅੱਜ ਸਿਖ਼ਰ ਦੁਪਹਿਰੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ ਜਿਊਲਰਜ਼ ਦੀ ਦੁਕਾਨ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਦੁਪਿਹਰ ਸਮੇਂ ਇੱਕ ਮੋਟਰ ਸਾਈਕਲ ’ਤੇ ਆਏ ਦੋ ਮੋਨੇ ਨੌਜਵਾਨਾਂ ਨੇ ਬੇਖੌਫ਼ ਹੋ ਕੇ ਸ਼ਿਵ ਵਰਮਾ ਲੱਖੇ ਵਾਲੇ ਜਿਊਲਰਜ਼ ਦੀ ਦੁਕਾਨ ’ਤੇ ਰਿਵਾਲਵਰ ਨਾਲ ਦੋ ਗੋਲੀਆਂ ਚਲਾ ਦਿੱਤੀਆਂ, ਜੋ ਦੁਕਾਨ ’ਤੇ ਲੱਗੇ ਸ਼ੀਸ਼ੇ ਵਿਚ ਲੱਗੀਆਂ ਅਤੇ ਸ਼ੀਸ਼ਾ ਟੁੱਟ ਗਿਆ, ਹਾਲਾਂਕਿ ਇਸ ਫ਼ਾਇਰਿੰਗ ਨਾਲ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਪ੍ਰੰਤੂ ਅਚਾਨਕ ਭੀੜ-ਭੜੱਕੇ ਵਾਲੇ ਇਲਾਕੇ ’ਚ ਗੋਲੀਆਂ ਚੱਲਣ ਕਾਰਨ ਲੋਕਾਂ ’ਚ ਖੌਫ਼ ਪੈਦਾ ਹੋ ਗਿਆ।  ਉਕਤ ਵਾਰਦਾਤ ਦੁਕਾਨ ’ਚ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ।

ਇਸ ਮੌਕੇ ਦੁਕਾਨਦਾਰ ਨੇ ਦੱਸਿਆ ਕਿ ਬਿਨ੍ਹਾਂ ਨੰਬਰੀ ਮੋਟਰ ਸਾਈਕਲ ’ਤੇ ਆਏ ਦੋ ਮੋਨੇ ਲੜਕਿਆਂ ਨੇ ਦੁਕਾਨ ਦੇ ਸ਼ੀਸ਼ੇ ’ਤੇ ਗੋਲੀਆਂ ਮਾਰੀਆਂ। ਜਿਸ ਨਾਲ ਸ਼ੀਸ਼ਾ ਟੁੱਟ ਗਿਆ, ਸਗੋਂ ਕੁੱਝ ਲੜਕਿਆਂ ਨੇ ਉਨ੍ਹਾਂ ਦਾ ਪਿੱਛਾ ਵੀ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਹ ਫ਼ਾਇਰਿੰਗ ਕਰਕੇ ਭੱਜ ਗਏ। ਇਸ ਮੌਕੇ ਦੁਕਾਨਦਾਰ ਨੇ ਕਿਸੇ ਕਿਸਮ ਦੀ ਫ਼ਰੌਤੀ ਜਾਂ ਧਮਕੀ ਲਈ ਫ਼ੋਨ ਕਾਲ ਆਉਣ ਤੋਂ ਇਨਕਾਰ ਕੀਤਾ ਹੈ।  

ਇਸ ਵਾਰਦਾਤ ਦੀ ਸੂਚਨਾ ਮਿਲਣ ’ਤੇ ਡੀਐਸਪੀ ਜਸਜੋਤ ਸਿੰਘ ਅਤੇ ਐਸਐਚਓ ਸਿਟੀ ਅਮਰਜੀਤ ਸਿੰਘ ਪੁਲਿਸ ਫੋਰਸ ਸਮੇਤ ਘਟਨਾ ਸਥਾਨ ’ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਪੁਲਿਸ ਨੇ ਦੁਕਾਨ ਤੇ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਖੰਗਾਲਿਆਂ ਦੀ ਉਕਤ ਮੋਟਰਸਾਈਕਲ ਸਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ।

ਇਸ ਮੌਕੇ ਡੀਐਸਪੀ ਜਸਜੋਤ ਸਿੰਘ ਨੇ ਆਖਿਆ ਕਿ ਇਸ ਮਾਮਲੇ ’ਚ ਬਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਜਿਸ ਤਹਿਤ ਸੀਸੀਟੀਵੀ ਕੈਮਰੇ ਦੀ ਫ਼ੁਟੇਜ ਚੈੱਕ ਕੀਤੀ ਜਾ ਰਹੀ ਹੈ ਪ੍ਰੰਤੂ ਦੁਕਾਨ ਵਿਚਲੇ ਸੀਸੀਟੀਵੀ ਕੈਮਰੇ ਵਿਚ ਉਨ੍ਹਾਂ ਦੀ ਤਸਵੀਰ ਧੁੰਦਲੀ ਹੋਣ ਕਾਰਨ ਸਾਫ਼ ਨਜ਼ਰ ਨਹੀਂ ਆਈ, ਸਗੋਂ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।ਜਿਸ ਤਹਿਤ ਉਕਤ ਹਮਲਾਵਰਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਉਕਤ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।'

(For more news apart from Firing by motorcycle riders at jeweler's shop in Jagraon News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement