Mandi Gobindgarh News : ਮੰਡੀ ਗੋਬਿੰਦਗੜ੍ਹ ’ਚ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮਹਿਲਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

By : BALJINDERK

Published : Mar 5, 2025, 4:44 pm IST
Updated : Mar 5, 2025, 4:44 pm IST
SHARE ARTICLE
ਮਹਿਲਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
ਮਹਿਲਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

Mandi Gobindgarh News : ਸਲੋਚਨਾ ਦੇਵੀ ਤੇ ਉਸ ਦੇ ਪਰਿਵਾਰ ’ਤੇ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ

Mandi Gobindgarh News in Punjabi : ਪੰਜਾਬ ਦੇ ਮੰਡੀ ਗੋਬਿੰਦਗੜ੍ਹ ਦੇ ਵਿੱਚ ਬਾਕੀ ਪੰਜਾਬ ਦੀ ਤਰ੍ਹਾਂ ਹੀ ਨਸ਼ਾ ਸੌਦਾਗਰਾਂ ਦੇ ਖਿਲਾਫ਼ ਕਾਰਵਾਈ ਕਰਦੇ ਹੋਏ ਪੁਲਿਸ ਦੇ ਵੱਲੋਂ ਘਰ ਤੋੜਨ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ’ਚ ਪੁਲਿਸ ਨੇ ਇਹ ਵੀ ਸਪਸ਼ਟ ਕੀਤਾ ਕਿ ਜਿਹੜੇ ਲੋਕ ਨਗਰ ਕੌਂਸਲ ਦੇ ਨਿਯਮਾਂ ਤਹਿਤ ਘਰ ਨਹੀਂ ਬਣਾਉਂਦੇ ਜਾਂ ਫਿਰ ਨਾਜਾਇਜ਼ ਉਸਾਰੀ ਕਰ ਕੇ ਨਸ਼ੇ ਦਾ ਵਪਾਰ ਕਰਦੇ ਹਨ, ਉਹਨਾਂ ਦੇ ਖਿਲਾਫ਼ ਲਗਾਤਾਰ ਸਖ਼ਤ ਕਾਰਵਾਈ ਹੁੰਦੀ ਰਹੇਗੀ। ਜਿਵੇਂ ਹੀ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ ਤਾਂ ਪਹਿਲਾਂ ਘਰ ਨੂੰ ਖ਼ਾਲੀ ਕਰਵਾਇਆ ਗਿਆ ਤਾਂ ਦੂਜੇ ਪਾਸੇ ਘਰ ’ਚ ਮੌਜੂਦ ਇੱਕ ਮਹਿਲਾ ਅਤੇ ਉਸ ਦੀਆਂ ਦੋ ਧੀਆਂ ਦੇ ਵੱਲੋਂ ਵਿਰੋਧਤਾ ਕੀਤੀ ਗਈ, ਪਰ ਰੋਂਦੇ ਬਿਲਕਦੇ ਹੋਏ ਇਹ ਸਵਾਲ ਵੀ ਖੜਾ ਕੀਤਾ ਕਿ ਸਿਰਫ਼ ਸਾਡਾ ਹੀ ਘਰ ਕਿਉਂ ਤੋੜਿਆ ਜਾ ਰਿਹਾ ਹੈ, ਜਦਕਿ ਪੂਰਾ ਮਹੱਲਾ ਨਸ਼ਾ ਵੇਚਦਾ ਹੈ। 

ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੇ ਈਓ ਨੇ ਐੱਸਐੱਸਪੀ ਨੂੰ ਚਿੱਠੀ ਲਿਖ ਕੇ ਦੱਸਿਆ ਸੀ ਕਿ ਸਲੋਚਨਾ ਦੇਵੀ ਤੇ ਉਸ ਦੇ ਪਰਿਵਾਰ ‘ਤੇ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ। ਨਾਲ ਹੀ ਉਨ੍ਹਾਂ ਨੇ ਗੈਰ-ਕਾਨੂੰਨੀ ਨਿਰਮਾਣ ਵੀ ਕੀਤਾ ਹੈ। ਪੁਲਿਸ ਨੇ ਕੁਝ ਦਿਨ ਪਹਿਲਾਂ ਪ੍ਰਾਪਰਟੀ ‘ਤੇ ਨੋਟਿਸ ਚਿਪਕਾ ਦਿੱਤਾ ਸੀ।

ਤੁਹਾਨੂੰ ਦੱਸ ਦਈਏ ਕਿ ਇਹ ਕਾਰਵਾਈ ਢੇਹਾ ਕਾਲੋਨੀ ਦੀ ਰਹਿਣ ਵਾਲੀ ਹੈ ਸਲੋਚਨਾ ਦੇਵੀ ਜਿਹੜੀ ਇਸ ਘਰ ਦੀ ਬਜ਼ੁਰਗ ਹੈ ’ਤੇ ਕੀਤੀ ਗਈ ਹੈ। ਉਸ ਖਿਲਾਫ਼ ਪੁਲਿਸ ਕੋਲ ਕਈ ਮਾਮਲੇ ਦਰਜ ਹਨ ਹਨ। ਜਿਸ ਦੇ ਤਹਿਤ ਨਸ਼ੇ ਦਾ ਵਪਾਰ ਕਰਨ ਦੇ ਕਈ ਇਲਜ਼ਾਮ ਹਨ ਅਤੇ ਉਸੇ ਨੂੰ ਦੇਖਦੇ ਹੋਏ ਪੁਲਿਸ ਨੇ ਕਾਰਵਾਈ ਅੱਗੇ ਵਧਾਈ ਹੈ।  

ਮੌਕੇ ’ਤੇ ਮੌਜੂਦ ਪੁਲਿਸ ਮੁਖੀ ਸ਼ੁਭਮ ਅਗਰਵਾਲ ਦਾ ਕਹਿਣਾ ਸੀ ਕਿ ਆਉਂਦੇ ਦਿਨਾਂ ’ਚ ਵੀ ਪੁਲਿਸ ਦੀ ਕਾਰਵਾਈ ਇਸੇ ਤਰ੍ਹਾਂ ਦੇ ਨਾਲ ਜਾਰੀ ਰਹੇਗੀ। ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਅਜੇ ਵੀ ਨਸ਼ੇ ਦੇ ਸੌਦਾਗਰ ਨਸ਼ੇ ਦਾ ਵਪਾਰ ਬੰਦ ਨਹੀਂ ਕਰਨਗੇ ਤਾਂ ਇਸ ਤਰ੍ਹਾਂ ਦੀ ਸਖ਼ਤ ਕਾਰਵਾਈ ਅੱਗੇ ਵਧਦੀ ਰਹੇਗੀ।

ਹਾਲਾਂਕਿ ਉਹਨਾਂ ਨੂੰ ਜਦੋਂ ਪੁੱਛਿਆ ਗਿਆ ਕਿ ਪੂਰਾ ਮਹੱਲਾ ਨਸ਼ਾ ਵੇਚਦਾ ਹੈ ਇਹ ਗੱਲ ਸਾਹਮਣੇ ਆਉਂਦੀ ਹੈ ਤਾਂ ਉਹਨਾਂ ਵੱਲੋਂ ਕਿਹਾ ਗਿਆ ਕਿ ਜਿਹੜੇ ਵੀ ਲੋਕ ਨਸ਼ਾ ਵੇਚਦੇ ਹਨ ਚਾਹੇ ਇਸ ਮੁਹੱਲੇ ਦੇ ਹਨ ਜਾਂ ਫਿਰ ਬਾਹਰੀ ਖੇਤਰ ਹਨ ਉਹ ਸਾਰੇ ਨਿਸ਼ਾਨੇ ’ਤੇ ਹਨ। ਉਹਨਾਂ ਖਿਲਾਫ਼ ਸਖ਼ਤ ਕਾਰਵਾਈ ਲਈ ਕਦਮ ਵਧਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ ਆਉਂਦੇ ਦਿਨਾਂ ’ਚ ਉਹਨਾਂ ’ਤੇ ਵੀ ਜਲਦ ਕਾਰਵਾਈ ਹੋਵੇਗੀ। 

(For more news apart from Grandmother used to sell drugs, now yellow paw police has gone News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement