Punjab News : ਵਿਰੋਧੀ ਆਗੂ ਕੋਝੇ ਹਥਕੰਡਿਆਂ ਰਾਹੀਂ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਤਰਲੋਮੱਛੀ ਹੋ ਰਹੇ ਨੇ: ਮੁੱਖ ਮੰਤਰੀ

By : BALJINDERK

Published : Mar 5, 2025, 7:40 pm IST
Updated : Mar 5, 2025, 7:40 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ

Punjab News : ਬਿੱਟੂ ਮੁੱਖ ਮੰਤਰੀ ਰਿਹਾਇਸ਼ ਉਤੇ ਆਪਣਾ ਜੱਦੀ ਹੱਕ ਸਮਝਦਾ ਹੈ

Punjab News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਤਰਲੋਮੱਛੀ ਹੋ ਰਹੇ ਹਨ, ਜਿਸ ਲਈ ਉਹ ਕਈ ਤਰ੍ਹਾਂ ਦੇ ਹਥਕੰਡੇ ਵੀ ਵਰਤ ਰਹੇ ਹਨ। ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਵਿਰੋਧੀ ਆਗੂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਕਾਹਲੇ ਹਨ। ਜਿਸ ਲਈ ਉਹ ਵੱਖ-ਵੱਖ ਹਥਕੰਡੇ ਅਪਣਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਘਰ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਨਾਲ ਸਬੰਧਤ ਹੈ ਅਤੇ ਸਿਰਫ਼ ਲੋਕਾਂ ਦੁਆਰਾ ਚੁਣੇ ਗਏ ਵਿਅਕਤੀ ਨੂੰ ਹੀ ਉਨ੍ਹਾਂ ਦੀ ਸੇਵਾ ਕਰਨ ਅਤੇ ਇਸ ਘਰ ਵਿੱਚ ਰਹਿਣ ਦਾ ਮਾਣ ਹਾਸਲ ਹੁੰਦਾ ਹੈ। ਅਸਲ ਵਿੱਚ ਪੰਜਾਬ ਦੇ ਲੋਕ ਸੱਤਾ ਦੇ ਲੋਭੀ ਇਹੋ ਜਿਹੇ ਆਗੂਆਂ ਨੂੰ ਚੋਣਾਂ ਵਿੱਚ ਨਕਾਰ ਦਿੰਦੇ ਹਨ ਕਿਉਂਕਿ ਇਨ੍ਹਾਂ ਲੀਡਰਾਂ ਨੇ ਕਦੇ ਵੀ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ।

ਇਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਮੰਨਣਾ ਹੈ ਕਿ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਸ ਦੀ ਜੱਦੀ ਜਗੀਰ ਹੈ ਕਿਉਂਕਿ ਇੱਥੇ ਉਸ ਦਾ ਦਾਦਾ ਇਕ ਵਾਰ ਮੁੱਖ ਮੰਤਰੀ ਵਜੋਂ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਕਾਰੇ ਗਏ ਆਗੂਆਂ ਨੂੰ ਲੋਕ ਕਦੇ ਵੀ ਸਵੀਕਾਰ ਨਹੀਂ ਕਰਨਗੇ ਅਤੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਕਬਜ਼ਾ ਕਰਨ ਦੇ ਸੁਪਨੇ ਦੇਖਣ ਵਾਲਿਆਂ ਦੇ ਢਕਵੰਜ ਕਿਸੇ ਕੰਮ ਨਹੀਂ ਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦਾ ਘਰ ਹੈ ਅਤੇ ਲੋਕ ਆਪਣੇ ਆਗੂਆਂ ਨੂੰ ਚੁਣ ਕੇ ਇੱਥੇ ਭੇਜਦੇ ਹਨ ਪਰ ਲੋਕ ਇਸ ਤਰ੍ਹਾਂ ਦੇ ਆਗੂਆਂ ਨੂੰ ਕਦੇ ਨਹੀਂ ਚੁਣਨਗੇ, ਜਿਨ੍ਹਾਂ ਦਾ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਸੱਤਾ ਵਿੱਚ ਰਹਿਣ ਦਾ ਦੈਬੀ ਹੱਕ ਹੈ, ਜਿਸ ਕਰ ਕੇ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਸੂਬੇ ਦਾ ਸ਼ਾਸਨ ਸ਼ਾਨਦਾਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਜ਼ਾਦੀ ਦੇ ਬਾਅਦ ਤੋਂ ਲੋਕਾਂ ਨੂੰ ਮੂਰਖ ਬਣਾ ਕੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰੱਖਿਆ ਹੈ, ਜਿਸ ਕਾਰਨ ਲੋਕਾਂ ਨੇ ਇਨ੍ਹਾਂ ਨੂੰ ਸਿਆਸਤ ਤੋਂ ਬਾਹਰ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਇਹ ਕਾਨਵੈਂਟ ਦੇ ਪੜ੍ਹੇ-ਲਿਖੇ ਸਿਆਸੀ ਆਗੂ ਸੂਬੇ ਦੀਆਂ ਬੁਨਿਆਦੀ ਜ਼ਮੀਨੀ ਹਕੀਕਤਾਂ ਤੋਂ ਵੀ ਅਣਜਾਣ ਹਨ।

(For more news apart from Opposition leaders are trying to occupy CM's residence through dirty tricks: CM News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement