Punjab News : ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਲੈਣ ਦੇ ਯੋਗ: ਸੌਂਦ

By : BALJINDERK

Published : Mar 5, 2025, 6:11 pm IST
Updated : Mar 5, 2025, 6:11 pm IST
SHARE ARTICLE
ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Punjab News : ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ‘ਚੋਂ ਬਣਾ ਸਕਦੇ ਨੇ ਆਯੂਸ਼ਮਾਨ ਕਾਰਡ

Punjab News in Punjabi : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੱਤੀ ਹੈ ਕਿ ਰਜਿਸਟਰਡ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ 5 ਲੱਖ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਮੈਡੀਕਲ ਸਹਾਇਤਾ ਕਿਸੇ ਵੀ ਐਮਪੈਨਲਡ ਹਸਪਤਾਲ ਵਿੱਚ ਜਾ ਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਆਯੂਸ਼ਮਾਨ ਕਾਰਡ ਬਣਾਉਣਾ ਪੈਂਦਾ ਹੈ। ਇਹ ਕਾਰਡ ਹਰੇਕ ਸਰਕਾਰੀ ਹਸਪਤਾਲ ਵਿੱਚ ਬਣਦਾ ਹੈ। ਉਨ੍ਹਾਂ ਕਿਹਾ ਕਿ ਰਜਿਸਟਰਡ ਉਸਾਰੀ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਜਾ ਕੇ ਆਪਣਾ ਆਯੂਸ਼ਮਾਨ ਕਾਰਡ ਬਣਾ ਸਕਦਾ ਹੈ ਅਤੇ ਆਯੂਸ਼ਮਾਨ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ ਮਿਲਣ ਵਾਲੇ ਵਿੱਤੀ ਲਾਭ ਦਾ ਫਾਇਦਾ ਉਠਾ ਸਕਦਾ ਹੈ।

 ਉਨ੍ਹਾਂ ਦੱਸਿਆ ਕਿ ਪੰਜਾਬ ਉਸਾਰੀ ਕਿਰਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰ ਵੈਲਫੇਅਰ ਬੋਰਡ ਦਾ ਗਠਨ ਕੀਤਾ ਹੋਇਆ ਹੈ । ਕੋਈ ਵੀ ਉਸਾਰੀ ਕਿਰਤੀ ਜਿਸ ਦੀ ਉਮਰ 18-60 ਸਾਲ ਦੇ ਵਿਚਕਾਰ ਹੋਵੇ ਤੇ ਉਸ ਵੱਲੋਂ ਪੰਜਾਬ ਵਿੱਚ ਪਿਛਲੇ ਇੱਕ ਸਾਲ ਵਿੱਚ ਘੱਟੋ-ਘੱਟ 90 ਦਿਨ ਬਤੌਰ ਉਸਾਰੀ ਮਜ਼ਦੂਰ ਵੱਜੋਂ ਕੰਮ ਕੀਤਾ ਹੋਵੇ, ਉਹ ਬਤੌਰ ਲਾਭਪਾਤਰੀ ਰਜਿਸਟਰਡ ਹੋ ਸਕਦਾ ਹੈ।

 ਕਿਰਤ ਮੰਤਰੀ ਨੇ ਦੱਸਿਆ ਕਿ ਇਹ ਰਜਿਸਟਰੇਸ਼ਨ ਕਿਸੇ ਵੀ ਸੇਵਾ ਕੇਂਦਰ ਵਿੱਚ ਜਾ ਕੇ ਜਾਂ ਕਿਰਤੀ ਸਹਾਇਕ ਐਪ ਰਾਹੀਂ ਲੋੜੀਂਦੇ ਦਸਤਾਵੇਜਾਂ ਸਮੇਤ 145 ਰੁਪਏ ਸਾਲਾਨਾ ਫੀਸ ਜਮ੍ਹਾਂ ਕਰਵਾਕੇ ਅਪਲਾਈ ਕੀਤੀ ਜਾ ਸਕਦੀ ਹੈ। ਰਜਿਸਟਰਡ ਉਸਾਰੀ ਕਿਰਤੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਪਰੋਕਤ ਸਿਹਤ ਬੀਮਾ ਯੋਜਨਾ ਸਕੀਮ ਅਧੀਨ 5 ਲੱਖ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

(For more news apart from Registered construction workers eligible for free medical assistance up to Rs 5 lakh including family members: Saund News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement