ਗੁਰਦਾਸਪੁਰ ਐਨਕਾਊਂਟਰ ਮਾਮਲੇ ਵਿਚ ਡੀ.ਜੀ.ਪੀ. ਗੌਰਵ ਯਾਦਵ ਤਲਬ
Published : Mar 5, 2026, 3:47 pm IST
Updated : Mar 5, 2026, 3:56 pm IST
SHARE ARTICLE
DGP Gaurav Yadav summoned in Gurdaspur encounter case
DGP Gaurav Yadav summoned in Gurdaspur encounter case

17 ਮਾਰਚ ਨੂੰ ਹਾਈ ਕੋਰਟ ਵਿਚ ਸ਼ਾਮਲ ਹੋਣ ਦੇ ਦਿੱਤੇ ਹੁਕਮ

ਚੰਡੀਗੜ੍ਹ: ਗੁਰਦਾਸਪੁਰ ਦੇ ਰਣਜੀਤ ਸਿੰਘ ਦੇ ਐਨਕਾਊਂਟਰ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਖੁਦ ਨੋਟਿਸ ਲੈਂਦੇ ਹੋਏ  ਸਖ਼ਤ ਹੁਕਮ ਦਿੱਤੇ ਹਨ। ਇਸ ਮੌਕੇ ਅਦਾਲਤ ਵਲੋਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਹੈ। ਕੋਰਟ ਨੇ ਡੀਜੀਪੀ ਨੂੰ 17 ਮਾਰਚ ਨੂੰ ਪੇਸ਼ ਹੋ ਕੇ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ।

 ਅਦਾਲਤ ਨੇ ਪੁਲਿਸ ਨੂੰ ਸਖ਼ਤ ਸ਼ਬਦਾਂ ਵਿੱਚ ਦਿੱਤੀ ਚਿਤਾਵਨੀ -

ਕਾਨੂੰਨ ਹੱਥ ਵਿੱਚ ਨਾ ਲਓ। ਅਦਾਲਤ ਨੇ ਕਿਹਾ ਕਿ ਮੁਲਜ਼ਮ ਨੂੰ ਸਜ਼ਾ ਦੇਣਾ ਅਦਾਲਤ ਦਾ ਕੰਮ ਹੈ, ਪੁਲਿਸ ਨੂੰ ਖੁਦ ਅਦਾਲਤ ਬਣਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਅਦਾਲਤ ਨੇ ਕਿਹਾ ਕਿ ਅਸੀਂ ਆਪਣੀਆਂ ਅੱਖਾਂ ਬੰਦ ਨਹੀਂ ਰੱਖ ਸਕਦੇ, ਉਹ ਸਿਰਫ਼ 18-19 ਸਾਲ ਦਾ ਬੱਚਾ ਸੀ।

ਅਦਾਲਤ ਨੇ ਸਵਾਲ ਚੁੱਕਿਆ ਕਿ ਅਕਸਰ ਐਨਕਾਊਂਟਰਾਂ ਦੀ ਕਹਾਣੀ ਇੱਕੋ ਜਿਹੀ ਕਿਉਂ ਹੁੰਦੀ ਹੈ? ਸੁਣਵਾਈ ਦੌਰਾਨ ਵਕੀਲ ਨੇ ਦੱਸਿਆ ਕਿ ਨਵੰਬਰ ਤੋਂ ਜਨਵਰੀ ਤੱਕ ਹੋਏ ਲਗਭਗ 34 ਐਨਕਾਊਂਟਰਾਂ ਦੀ ਕਹਾਣੀ ਇੱਕ-ਦੂਜੇ ਨਾਲ ਮਿਲਦੀ-ਜੁਲਦੀ ਹੈ।

ਡੀਜੀਪੀ ਪੰਜਾਬ (DGP) ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਇਸ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾ ਦਿੱਤੀ ਗਈ ਹੈ ਅਤੇ ਇਹ ਮਾਮਲਾ ਪਹਿਲਾਂ ਹੀ ਸੀ.ਜੇ.ਐਮ (CJM) ਗੁਰਦਾਸਪੁਰ ਦੇ ਧਿਆਨ ਵਿੱਚ ਹੈ।

ਹਾਈਕੋਰਟ ਨੇ ਪੂਰੇ ਮਾਮਲੇ ਦੀ ਵਿਸਤ੍ਰਿਤ (Detailed) ਰਿਪੋਰਟ ਮੰਗੀ ਹੈ ਅਤੇ ਡੀਜੀਪੀ ਨੂੰ ਦੋ ਹਫ਼ਤਿਆਂ ਵਿੱਚ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ. ਅਦਾਲਤ ਨੇ ਇਹ ਵੀ ਕਿਹਾ ਕਿ ਪੁਲਿਸ ਅਸਲ ਦੋਸ਼ੀਆਂ ਅਤੇ ਅਜਿਹੇ ਮਾਮਲਿਆਂ ਦੇ ਪਿੱਛੇ ਮੌਜੂਦ ਲੋਕਾਂ ਨੂੰ ਲੱਭਣ 'ਤੇ ਧਿਆਨ ਦੇਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement