ਖੰਨਾ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਮੁਲਤਵੀ
Published : Mar 5, 2026, 2:24 pm IST
Updated : Mar 5, 2026, 2:25 pm IST
SHARE ARTICLE
Election of Khanna Block Samiti Chairman and Vice Chairman postponed
Election of Khanna Block Samiti Chairman and Vice Chairman postponed

ਆਮ ਆਦਮੀ ਪਾਰਟੀ ਕੋਰਮ ਪੂਰਾ ਨਹੀਂ ਕਰ ਸਕੀ, ਕਾਂਗਰਸ ਅਤੇ ਅਕਾਲੀ ਦਲ ਨੇ ਕੀਤਾ ਬਾਈਕਾਟ

ਖੰਨਾ : ਪੰਜਾਬ ਦੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਹਲਕਾ ਖੰਨਾ ਵਿਖੇ ਬਲਾਕ ਸੰਮਤੀ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਅੱਜ ਕੋਰਮ ਪੂਰਾ ਨਾ ਹੋਣ ਕਾਰਨ ਮੁਲਤਵੀ ਕਰ ਦਿੱਤੀ ਗਈ। ਇਹ ਚੋਣ ਪੰਜਾਬ ਦੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਹਲਕਾ ਖੰਨਾ ਵਿੱਚ ਹੋਣੀ ਸੀ, ਪਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਮੈਂਬਰਾਂ ਵੱਲੋਂ ਚੋਣ ਪ੍ਰਕਿਰਿਆ ਦਾ ਬਾਈਕਾਟ ਕਰਨ ਕਾਰਨ ਚੋਣ ਨਹੀਂ ਹੋ ਸਕੀ।

ਜਾਣਕਾਰੀ ਅਨੁਸਾਰ ਬਲਾਕ ਸੰਮਤੀ ਦੇ ਕੁੱਲ 16 ਮੈਂਬਰਾਂ ਵਿੱਚੋਂ ਕਾਂਗਰਸ ਦੇ ਪੰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪੰਜ ਜੇਤੂ ਮੈਂਬਰ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਨਹੀਂ ਹੋਏ । ਦੂਜੇ ਪਾਸੇ ਆਮ ਆਦਮੀ ਪਾਰਟੀ ਦੇ 6 ਜੇਤੂ ਮੈਂਬਰ ਹੀ ਚੋਣ ਲਈ ਮੌਕੇ ’ਤੇ ਪਹੁੰਚੇ। ਦੋ ਤਿਹਾਈ ਕੋਰਮ ਪੂਰਾ ਨਾ ਹੋਣ ਕਰਕੇ ਖੰਨਾ ਦੀ ਐਸ.ਡੀ.ਐਮ. ਸਵਾਤੀ ਟਿਵਾਣਾ ਵੱਲੋਂ ਚੋਣ ਪ੍ਰਕਿਰਿਆ ਨੂੰ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ. ਦਫ਼ਤਰ ਦੇ ਬਾਹਰ ਵੱਡੀ ਗਿਣਤੀ ’ਚ ਪੁਲਿਸ ਫੋਰਸ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲਗਾਉਣ ਦਾ ਵੀ ਕਾਂਗਰਸ ਅਤੇ ਅਕਾਲੀ ਦਲ ਨੇ ਵਿਰੋਧ ਕੀਤਾ। 

ਕਾਂਗਰਸ ਦੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਸੱਤਾ ਧਾਰੀ ਆਮ ਆਦਮੀ ਪਾਰਟੀ ’ਤੇ ਗੰਭੀਰ ਇਲਜ਼ਾਮ ਲਗਾਏ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਧੱਕੇਸ਼ਾਹੀ ਕਰਕੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸੀ ਸੰਭਾਵਨਾ ਦੇ ਮੱਦੇਨਜ਼ਰ ਹੀ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ।

ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਬਲਾਕ ਸੰਮਤੀ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ ਅਤੇ ਇਸਦੀ ਪੂਰੀ ਵੀਡੀਓਗ੍ਰਾਫੀ ਕਰਵਾਈ ਜਾਵੇ। ਫਿਲਹਾਲ ਕੋਰਮ ਪੂਰਾ ਨਾ ਹੋਣ ਕਾਰਨ ਚੋਣ ਮੁਲਤਵੀ ਹੋ ਗਈ ਹੈ ਅਤੇ ਹੁਣ ਅਗਲੀ ਤਾਰੀਖ ਦਾ ਐਲਾਨ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ। ਇਸ ਮਾਮਲੇ ਨੂੰ ਲੈ ਕੇ ਖੰਨਾ ਦੀ ਸਿਆਸਤ ਵਿੱਚ ਕਾਫੀ ਚਰਚਾ ਅਤੇ ਗਰਮਾਹਟ ਦੇਖਣ ਨੂੰ ਮਿਲ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement