ਖ਼ਬਰਾਂ |

ਤਾਜ਼ਾ |

ਖੰਨਾ ਵਿੱਚ ਨਕਲੀ ਲੇਡੀ ਇੰਸਪੈਕਟਰ ਗ੍ਰਿਫਤਾਰ

By : GAGANDEEP

Published : Mar 5, 2026, 10:16 am IST
Updated : Mar 5, 2026, 10:16 am IST
SHARE ARTICLE
Fake lady inspector arrested in Khanna
Fake lady inspector arrested in Khanna

ਕਾਫੀ ਸਮੇਂ ਤੋਂ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਲੋਕਾਂ ‘ਤੇ ਮਾਰਦੀ ਸੀ ਰੋਹਬ

 ਖੰਨਾ ਪੁਲਿਸ ਨੇ ਆਪਣੇ ਆਪ ਨੂੰ ਪੁਲਿਸ ਇੰਸਪੈਕਟਰ ਦੱਸ ਕੇ ਲੋਕਾਂ ਨੂੰ ਡਰਾਉਣ-ਧਮਕਾਉਣ ਵਾਲੀ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਿਆ ਨਾਮ ਦੀ ਇਹ ਔਰਤ ਖੰਨਾ ਦੇ ਆਨੰਦ ਨਗਰ ਇਲਾਕੇ ਦੀ ਰਹਿਣ ਵਾਲੀ ਹੈ ਅਤੇ ਕਾਫੀ ਸਮੇਂ ਤੋਂ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਲੋਕਾਂ ‘ਤੇ ਰੋਹਬ ਜਮਾਉਂਦੀ ਸੀ।  

ਮਹੱਲੇ ਦੇ ਲੋਕਾਂ ਮੁਤਾਬਕ ਪ੍ਰਿਆ ਅਕਸਰ ਪੁਲਿਸ ਦੀ ਵਰਦੀ ਪਾ ਕੇ ਇਲਾਕੇ ਵਿੱਚ ਘੁੰਮਦੀ ਸੀ ਅਤੇ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਦਿੰਦੀ ਰਹਿੰਦੀ ਸੀ। ਕਈ ਵਾਰ ਉਹ ਲੋਕਾਂ ਨਾਲ ਉੱਚੀ ਆਵਾਜ਼ ਵਿੱਚ ਗੱਲ ਕਰਦੀ ਅਤੇ ਆਪਣੇ ਆਪ ਨੂੰ ਇੰਸਪੈਕਟਰ ਦੱਸ ਕੇ ਡਰ ਦਾ ਮਾਹੌਲ ਪੈਦਾ ਕਰਦੀ ਸੀ। ਇਸ ਕਾਰਨ ਇਲਾਕੇ ਦੇ ਰਹਿਣ ਲੋਕਾਂ ਵਿੱਚ ਕਾਫੀ ਡਰ ਅਤੇ ਨਾਰਾਜ਼ਗੀ ਸੀ।

ਪ੍ਰਿਆ ਤੋਂ ਤੰਗ ਆ ਕੇ ਮਹੱਲੇ ਦੇ ਲੋਕਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਕੀਤੀ। ਸ਼ਿਕਾਇਤ ਮਿਲਣ ਤੋਂ ਬਾਅਦ ਖੰਨਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਪ੍ਰਿਆ ਨੂੰ ਕਾਬੂ ਕਰ ਲਿਆ। ਪੁਲਿਸ ਦੀ ਤਲਾਸ਼ੀ ਦੌਰਾਨ ਪ੍ਰਿਆ ਕੋਲੋਂ ਇੰਸਪੈਕਟਰ ਰੈਂਕ ਦੀ ਵਰਦੀ  ਬਰਾਮਦ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਨੇ ਕਿੰਨੇ ਲੋਕਾਂ ਨਾਲ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਧੋਖਾ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement