ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24x7 ਹੈਲਪਲਾਈਨ ਸਥਾਪਤ: ਮੁੱਖ ਮੰਤਰੀ ਭਗਵੰਤ ਮਾਨ
Published : Mar 5, 2026, 8:37 pm IST
Updated : Mar 5, 2026, 8:37 pm IST
SHARE ARTICLE
Senior officers deployed and 24x7 helpline established for safe return Punjabis stranded in Middle East: Bhagwant Mann
Senior officers deployed and 24x7 helpline established for safe return Punjabis stranded in Middle East: Bhagwant Mann

ਆਰ.ਕੇ. ਜੈਸਵਾਲ ਹੈਲਪਲਾਈਨ ਦੇ ਓਵਰਆਲ ਇੰਚਾਰਜ ਅਤੇ ਵਿਮਲ ਸੇਤੀਆ ਨੂੰ ਗ੍ਰਹਿ ਮਾਮਲਿਆਂ ਦਾ ਨੋਡਲ ਅਫਸਰ ਨਿਯੁਕਤ ਕੀਤਾ

ਚੰਡੀਗੜ੍ਹ: ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24x7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ।

ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੁਆਰਾ ਚੁੱਕੇ ਜਾ ਰਹੇ ਕਦਮਾਂ 'ਤੇ ਨਜ਼ਰ ਰੱਖੇਗਾ। ਇਸੇ ਤਰ੍ਹਾਂ ਹੈਲਪਲਾਈਨ 'ਤੇ ਪ੍ਰਾਪਤ ਹੋਈਆਂ ਸਾਰੀਆਂ ਕਾਲਾਂ ਦਾ ਸਹੀ ਰਿਕਾਰਡ ਰੱਖਣ ਦੇ ਨਾਲ-ਨਾਲ ਇਨ੍ਹਾਂ ਕਾਲਾਂ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਵੀ ਕੋਈ ਮਾਮਲਾ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਜਾਂ ਕਿਸੇ ਹੋਰ ਵਿਭਾਗ ਜਾਂ ਅਥਾਰਟੀ ਕੋਲ ਉਠਾਉਣ ਦੀ ਲੋੜ ਹੋਵੇ, ਨੋਡਲ ਅਫ਼ਸਰ ਇਹ ਯਕੀਨੀ ਬਣਾਏਗਾ ਕਿ ਇਸ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਕਦਮ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਪੰਜਾਬ ਦੇ ਵਸਨੀਕਾਂ ਨਾਲ ਸਬੰਧਤ ਸੰਕਟਕਾਲੀਨ ਸਥਿਤੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

 ਇਸ ਦਾ ਇੱਕੋ-ਇੱਕ ਉਦੇਸ਼ ਇਸ ਗੰਭੀਰ ਅਤੇ ਅਣਕਿਆਸੇ ਸੰਕਟ ਦੀ ਘੜੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਇਮਦਾਦ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਖਾੜੀ ਖਿੱਤੇ ਵਿੱਚ ਫਸੇ ਪੰਜਾਬੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement