ਕੈਪਟਨ ਨੇ ਗੁਰਦਾਸਪੁਰ 'ਚ ਮੈਡੀਕਲ ਕਾਲਜ ਖੋਲਣ ਦਾ ਕੀਤਾ ਐਲਾਨ
Published : Apr 5, 2018, 6:43 pm IST
Updated : Apr 6, 2018, 12:24 pm IST
SHARE ARTICLE
Captain Amrinder Singh
Captain Amrinder Singh

ਕਿਸਾਨ ਕਰਜ਼ ਮੁਆਫ਼ੀ ਦੇ ਰਾਜ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਲਈ ਵੱਡਾ ਐਲਾਨ ਕੀਤਾ ਹੈ।

ਗੁਰਦਾਸਪੁਰ: ਕਿਸਾਨ ਕਰਜ਼ ਮੁਆਫ਼ੀ ਦੇ ਰਾਜ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿਚ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ। ਮੁੱਖ ਮੰਤਰੀ ਗੁਰਦਾਸਪੁਰ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦੀ ਤੀਜੀ ਕਿਸ਼ਤ ਤਹਿਤ ਪ੍ਰਮਾਣ ਪੱਤਰ ਵੰਡਣ ਆਏ ਸੀ। ਇੱਥੇ ਉਨ੍ਹਾਂ ਐਲਾਨ ਕੀਤਾ ਕਿ ਅਗਲੇ ਪੜਾਅ ਤਹਿਤ ਸਰਕਾਰ ਕਿਸਾਨਾਂ ਦਾ ਬੈਂਕਾਂ ਤੋਂ ਲਿਆ ਕਰਜ਼ ਮੁਆਫ਼ ਕਰੇਗੀ।

Captain Amrinder Singh Captain Amrinder Singh

ਕੈਪਟਨ ਨੇ ਅੱਜ ਮਾਝੇ ਦੇ ਛੇ ਜ਼ਿਲ੍ਹਿਆਂ ਦੇ ਤਕਰੀਬਨ 27 ਹਜ਼ਾਰ ਕਿਸਾਨਾਂ ਦਾ 156 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਖ਼ੁਦ ਕਰਜ਼ਈ ਹੋਣ ਦੇ ਬਾਵਜੂਦ ਸੂਬੇ ਦੇ ਇੱਕ ਲੱਖ ਤੋਂ ਵੱਧ ਕਿਸਾਨਾਂ ਦਾ ਦੋ-ਦੋ ਲੱਖ ਰੁਪਏ ਦੇ ਸਹਿਕਾਰੀ ਸਭਾਵਾਂ ਦਾ ਫ਼ਸਲੀ ਕਰਜ਼ ਮੁਆਫ਼ ਕੀਤਾ ਹੈ।

Captain Amrinder Singh Captain Amrinder Singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਇਰਾਕ ਵਿਚ ਮਾਰੇ ਗਏ 39 ਭਾਰਤੀਆਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਵੀ ਪੰਜਾਬ ਸਰਕਾਰ ਤੋਂ ਬਾਅਦ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਸੰਸਦ ਦਾ ਇਜਲਾਸ ਕਰੋੜਾਂ ਰੁਪਏ ਦੇ ਖ਼ਰਚ ਨਾਲ ਚੱਲ ਰਿਹਾ ਹੈ ਪਰ ਭਾਜਪਾ ਉੱਥੇ ਕਿਸੇ ਸੰਸਦ ਮੈਂਬਰ ਨੂੰ ਬੋਲਣ ਨਹੀਂ ਦੇ ਰਹੀ ਤੇ ਉੱਥੇ ਕੋਈ ਕੰਮ ਨਹੀਂ ਹੋ ਰਿਹਾ।

Captain Amrinder Singh Captain Amrinder Singh

ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਪਠਾਨਕੋਟ, ਹੁਸ਼ਿਆਰਪੁਰ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਕਿਸਾਨਾਂ ਨੂੰ ਕਰਜ਼ ਮੁਆਫ਼ੀ ਸਰਟੀਫਿਕੇਟ ਵੰਡਣ ਤੇ ਗੁਰਦਾਸਪੁਰ ਲਈ ਮੈਡੀਕਲ ਕਾਲਜ ਦੇ ਐਲਾਨ ਤੋਂ ਬਾਅਦ ਬਟਾਲਾ ਦੀ ਖੰਡ ਮਿਲ ਦਾ ਆਧੁਨੀਕੀਕਰਨ ਦਾ ਐਲਾਨ ਵੀ ਕੀਤਾ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement