
ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਅੱਜ ਬੁੱਧਵਾਰ ਸਵੇਰੇ 9 ਵਜੇ ਛੋਟੀ ਬਾਰਾਂਦਰੀ ਵਿਖੇ ਨਗਰ ਸੁਧਾਰ ਟਰਸਟ ਦੇ ਦਫ਼ਤਰ 'ਚ ਅਚਾਨਕ ਪੁੱਜ ਕੇ ਹਾਜ਼ਰੀ ਰਜਿਸਟਰ ਦੀ ਜਾਂਚ..
ਪਟਿਆਲਾ, 19 ਜੁਲਾਈ (ਰਣਜੀਤ ਰਾਣਾ ਰੱਖੜਾ): ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਅੱਜ ਬੁੱਧਵਾਰ ਸਵੇਰੇ 9 ਵਜੇ ਛੋਟੀ ਬਾਰਾਂਦਰੀ ਵਿਖੇ ਨਗਰ ਸੁਧਾਰ ਟਰਸਟ ਦੇ ਦਫ਼ਤਰ 'ਚ ਅਚਾਨਕ ਪੁੱਜ ਕੇ ਹਾਜ਼ਰੀ ਰਜਿਸਟਰ ਦੀ ਜਾਂਚ ਕੀਤੀ । ਇਸ ਦੌਰਾਨ ਪਾਇਆ ਗਿਆ ਕਿ ਬਿਨਾਂ ਕਿਸੇ ਪ੍ਰਵਾਨਗੀ ਤੋਂ ਨਗਰ ਸੁਧਾਰ ਦੇ ਐਸ.ਡੀ.ਓ ਸਮੇਤ 3 ਕਰਮਚਾਰੀ ਜਿੰਨ੍ਹਾਂ ਵਿਚ 2 ਜੇ.ਈ ਹਨ, ਗ਼ੈਰਹਾਜ਼ਰ ਪਾਏ ਗਏ। ਡਿਪਟੀ ਕਮਿਸ਼ਨਰ ਨੇ ਦਸਿਆ ਕਿ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਦੇ ਆਦੇਸ਼ ਦਿਤੇ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਕਿਹਾ ਕਿ ਉਹ ਦਫ਼ਤਰਾਂ ਵਿਚ ਅਪਣੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਅਤੇ ਰੋਜ਼ਮਰਾ ਕੰਮ ਕਰਵਾਉਣ ਆਉਂਦੇ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਸਮੇਂ ਸਿਰ ਅਤੇ ਪਾਰਦਰਸ਼ਤਾ ਕੀਤਾ ਜਾਵੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ 22 ਨੰਬਰ ਫਾਟਕ ਓਵਰ ਬ੍ਰਿਜ ਨੇੜੇ ਸਿਟੀ ਸੈਂਟਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੰਮ ਕਰ ਰਹੇ ਕਰਮਚਾਰੀਆਂ ਅਤੇ ਠੇਕੇਦਾਰ ਨੂੰ ਉਨ੍ਹਾਂ ਸਖ਼ਤ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਵਿਚ ਕੋਈ ਕਮੀ ਨਾ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਇਹ ਵਿਕਾਸ ਕਰਵਾਏ ਜਾ ਰਹੇ ਹਨ ਅਜਿਹੇ ਵਿਚ ਕੁਤਾਹੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕੁਮਾਰ ਅਮਿਤ ਨੇ ਕਿਹਾ ਕਿ ਕੰਮ ਨੂੰ ਨਾ ਕੇਵਲ ਸਮੇਂ ਸਿਰ ਪੂਰਾ ਕੀਤਾ ਜਾਵੇ ਬਲਕਿ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਦਾ ਵੀ ਧਿਆਨ ਰੱਖਿਆ ਜਾਵੇ।