ਕਿਸਾਨਾਂ ਨੂੰ 156.12 ਕਰੋੜ ਦੇ ਕਰਜ਼ਾ ਰਾਹਤ ਸਰਟੀਫ਼ੀਕੇਟ ਵੰਡੇ
Published : Apr 5, 2018, 11:24 pm IST
Updated : Apr 6, 2018, 12:29 pm IST
SHARE ARTICLE
Distribution of credit certificates to farmers
Distribution of credit certificates to farmers

ਗੁਰਦਾਸਪੁਰ ਵਿਚ ਮੈਡੀਕਲ ਕਾਲਜ ਅਤੇ ਬਟਾਲਾ 'ਚ ਨਵੀਂ ਖੰਡ ਮਿੱਲ ਬਣੇਗੀ: ਮੁੱਖ ਮੰਤਰੀ

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਗੁਰਦਾਸਪੁਰ ਵਿਚ ਸਰਕਾਰੀ ਮੈਡੀਕਲ ਕਾਲਜ ਅਤੇ ਬਟਾਲਾ ਵਿਚ ਨਵੀਂ ਖੰਡ ਮਿੱਲ ਬਣਾਉਣ ਸਮੇਤ ਸਰਹੱਦੀ ਇਲਾਕੇ ਲਈ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ। ਛੇ ਜ਼ਿਲ੍ਹਿਆਂ ਦੇ 26,998 ਯੋਗ ਕਿਸਾਨਾਂ ਨੂੰ 156.12 ਕਰੋੜ ਦੇ ਕਰਜ਼ਾ ਰਾਹਤ ਸਰਟੀਫ਼ੀਕੇਟ ਵੰਡਣ ਆਏ ਮੁੱਖ ਮੰਤਰੀ ਨੇ ਗੁਰਦਾਸਪੁਰ ਦੇ ਪਨਿਆਰ ਵਿਚ ਸਥਿਤ ਸਹਿਕਾਰੀ ਖੰਡ ਮਿੱਲ ਨੂੰ ਅੱਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅੱਜ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ਕਰਜ਼ਾ ਰਾਹਤ ਦੇ ਸਰਟੀਫ਼ੀਕੇਟ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਮੌਜੂਦਾ ਖੇਤੀ ਸੰਕਟ ਵਿਚੋਂ ਕੱਢਣ ਲਈ 50 ਹਜ਼ਾਰ ਦੀ ਮਾਲੀ ਸਹਾਇਤਾ ਦੇਣ ਦਾ ਵੀ ਫ਼ੈਸਲਾ ਕੀਤਾ ਹੈ। ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਕੀਤੀ ਮੰਗ ਉੱਤੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਗੁਰਦਾਸਪੁਰ ਵਿਚ ਮੈਡੀਕਲ ਕਾਲਜ ਖੋਲ੍ਹਣ ਲਈ ਬਜਟ ਵਿਚ ਪਹਿਲਾਂ ਹੀ ਪ੍ਰਬੰਧ ਕੀਤਾ ਹੈ। ਉਨ੍ਹਾਂ ਨੇ ਸ੍ਰੀ ਜਾਖੜ ਨੂੰ ਇਸ ਪ੍ਰਸਤਾਵਤ ਮੈਡੀਕਲ ਕਾਲਜ ਲਈ ਸਥਾਨਕ ਵਿਧਾਇਕ ਨਾਲ ਸਲਾਹ ਕਰ ਕੇ ਢੁਕਵੀਂ ਜਗ੍ਹਾ ਦੀ ਸ਼ਨਾਖ਼ਤ ਕਰਨ ਲਈ ਕਿਹਾ ਹੈ। 

Distribution of credit certificates to farmers Distribution of credit certificates to farmers

ਸਮਾਗਮ ਦੌਰਾਨ ਮੁੱਖ ਮੰਤਰੀ ਵਲੋਂ ਸੰਕੇਤਕ ਤੌਰ 'ਤੇ 6 ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਅਤੇ ਹੁਸ਼ਿਆਰਪੁਰ ਦੇ ਇਕ ਇਕ ਕਿਸਾਨ ਨੂੰ ਕਰਜ਼ਾ ਮਾਫ਼ੀ ਵਾਲੇ ਸਰਟੀਫ਼ੀਕੇਟ ਸੌਂਪੇ। ਉਨ੍ਹਾਂ ਦਸਿਆ ਕਿ ਤਿੰਨ ਵੱਖ-ਵੱਖ ਗੇੜਾਂ ਵਿਚ ਹੁਣ ਤਕ 16 ਜ਼ਿਲ੍ਹਿਆਂ ਮਾਨਸਾ, ਬਠਿੰਡਾ, ਫ਼ਰੀਦਕੋਟ, ਮੁਕਤਸਰ, ਮੋਗਾ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਪਠਾਨਕੋਟ ਦੇ ਤਕਰੀਬਨ 1.02 ਲੱਖ ਕਿਸਾਨਾਂ ਨੂੰ 457 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਦਸਿਆ ਕਿ ਸਹਿਕਾਰੀ ਕਰਜ਼ਿਆਂ ਦੇ ਨਿਬੇੜੇ ਬਾਅਦ ਸੂਬਾਈ ਸਰਕਾਰ ਵਲੋਂ ਜਲਦੀ ਕਮਰਸ਼ੀਅਲ ਬੈਂਕਾਂ ਦੇ ਖੇਤੀ ਕਰਜ਼ੇ ਮਾਫ਼ ਕਰਨ ਦਾ ਕੰਮ ਵਿੱਢਿਆ ਜਾਵੇਗਾ, ਜੋ ਇਸ ਸਾਲ ਦੇ ਅੰਤ ਤਕ ਮੁਕੰਮਲ ਹੋ ਜਾਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement