ਸਿਆਸੀ ਪਾਰਟੀਆਂ ਨੂੰ ਅਖ਼ਬਾਰਾਂ ਅਤੇ ਟੈਲੀਵੀਜ਼ਨਾਂ 'ਚ ਇਸ਼ਤਿਹਾਰਬਾਜ਼ੀ ਲਈ ਹਦਾਇਤਾਂ ਜਾਰੀ
Published : Apr 5, 2019, 7:35 pm IST
Updated : Apr 6, 2019, 7:56 am IST
SHARE ARTICLE
Instructions for political parties
Instructions for political parties

ਅਦਾਇਗੀ ਅਤੇ ਲੈਣ-ਦੇਣ ਸਬੰਧੀ ਰਾਜਨੀਤਕ ਪਾਰਟੀਆਂ ਨੂੰ ਜਾਣੂ ਕਰਵਾਇਆ 

ਚੰਡੀਗੜ੍ਹ : ਲੋਕ ਸਭਾ ਚੋਣ ਲੜ ਰਹੇ ਉਮੀਦਵਾਰ ਚੋਣ ਪ੍ਰਚਾਰ ਦੌਰਾਨ 10,000 ਰੁਪਏ ਤੋਂ ਵੱਧ ਦੀ ਅਦਾਇਗੀ ਚੈੱਕ, ਡੀਡੀ ਅਤੇ ਆਰ.ਟੀ.ਜੀ.ਐਸ. ਰਾਹੀਂ ਕਰ ਸਕਦੇ ਹਨ, ਜਦਕਿ ਚੰਦਾ ਵੀ 10,000 ਤੋਂ ਵੱਧ ਕੈਸ਼ ਨਹੀਂ ਲੈ ਸਕਦੇ। ਇਹ ਚੰਦਾ ਚੈੱਕ, ਡੀਡੀ ਅਤੇ ਆਰ.ਟੀ.ਜੀ.ਐਸ. ਰਾਹੀਂ ਲਿਆ ਜਾ ਸਕਦਾ ਹੈ। ਇਹ ਹਦਾਇਤਾਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਜਾਰੀ ਕੀਤੀਆਂ।

Meeting-1Meeting-1

ਮੁੱਖ ਚੋਣ ਅਫ਼ਸਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਰਾਜਨੀਤਕ ਪਾਰਟੀਆਂ ਨੂੰ ਉਮੀਦਵਾਰਾਂ ਦੇ ਅਪਰਾਧਕ ਪਿਛੋਕੜ ਬਾਰੇ ਅਖਬਾਰ ਅਤੇ ਟੈਲੀਵਿਜ਼ਨ ਵਿੱਚ ਇਸ਼ਤਿਹਾਰ ਦੇਣ ਬਾਰੇ, ਫਾਰਮ ਸੀ-4 ਅਤੇ ਸੀ-5 ਫਾਰਮ ਬਾਰੇ, ਫਾਰਮ 26 ਵਿੱਚ ਉਮੀਦਵਾਰ, ਉਸਦੇ ਜੀਵਨਸਾਥੀ ਅਤੇ ਉਸਤੇ ਨਿਰਭਰ ਵਿਅਕਤੀਆਂ ਦੀ ਆਮਦਨ ਕਰਦੀਆਂ ਪਿਛਲੇ 5 ਸਾਲ ਦੀਆਂ ਸੂਚਨਾਵਾਂ ਦੇਣ ਸਬੰਧੀ ਅਤੇ ਹਿੰਦੂ ਅਣਵੰਡੇ ਪਰਿਵਾਰ ਅਧੀਨ ਆਮਦਨ ਬਾਰੇ ਜਾਣਕਾਰੀ ਦੇਣ ਬਾਰੇ, ਰਾਜਨੀਤਕ ਪਾਰਟੀਆਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਵਿਸ਼ੇਸ਼ ਕਰ ਹੈਲੀਕਪਟਰ ਅਤੇ ਜਹਾਜ਼ਾਂ ਦੀ ਵਰਤੋਂ ਬਾਰੇ ਦਫਤਰ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਜ਼ਰੂਰ ਸੂਚਿਤ ਕੀਤਾ ਜਾਵੇ।

TVTV Channel

ਡਾ. ਰਾਜੂ ਨੇ ਸਮੂਹ ਪਾਰਟੀਆਂ ਨੂੰ ਅਪੀਲ ਕੀਤੀ ਕਿ ਇਸ ਬਾਰ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਿੱਚ ਵਾਤਾਵਰਣ-ਪੱਖੀ ਚੋਣ ਸਾਮਗਰੀ ਚੋਣ ਸਮੱਗਰੀ ਹੀ ਵਰਤਣ ਲਈ ਅਪੀਲ ਕੀਤੀ ਗਈ ਹੈ ਇਸ ਲਈ ਸਮੂਹ ਰਾਜਨੀਤਕ ਪਾਰਟੀਆਂ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਚੋਣ ਪ੍ਰਚਾਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਜਿਹੀ ਚੀਜ਼ ਦੀ ਵਰਤੋਂ ਨਾ ਕੀਤੀ ਜਾਵੇ ਜੋ ਕਿ ਵਾਤਾਵਰਣ-ਪੱਖੀ ਨਾ ਹੋਵੇ। ਮੀਟਿੰਗ 'ਚ ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਸ਼ੋਮਣੀ ਅਕਾਲੀ ਦਲ, ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।    

TV channelTV channel

ਪ੍ਰਚਾਰ ਕਰਨ ਲਈ ਸਮਾਂ ਅਲਾਟ : ਪੰਜਾਬ ਦੀਆਂ ਅਤੇ ਕੌਮੀ ਰਾਜਨੀਤਕ ਪਾਰਟੀਆਂ ਨੂੰ ਜਨਤਕ ਬਰਾਡਕਾਸਟਿੰਗ ਸਿਸਟਮ 'ਤੇ ਪ੍ਰਚਾਰ ਕਰਨ ਲਈ ਸਮਾਂ ਅਲਾਟ ਕੀਤਾ ਗਿਆ, ਜਿਸ ਅਨੁਸਾਰ ਇਹ ਪਾਰਟੀਆਂ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਕੇਂਦਰ ਤੋਂ ਆਪਣੀ ਪਾਰਟੀਆਂ ਸਬੰਧੀ ਚੋਣ ਪ੍ਰਚਾਰ ਕਰ ਸਕਣਗੀਆਂ। ਪੰਜਾਬ 'ਚ ਮਾਨਤਾ ਪ੍ਰਾਪਤ ਪਾਰਟੀ ਆਮ ਆਦਮੀ ਪਾਰਟੀ ਨੂੰ ਦੂਰਦਰਸ਼ਨ ਅਤੇ ਆਲ ਇੰਡੀਆ ਰੇਡੀਓ 'ਤੇ ਪ੍ਰਚਾਰ ਲਈ 43 ਮਿੰਟ, ਬਹੁਜਨ ਸਮਾਜ ਪਾਰਟੀ ਨੂੰ 5 ਮਿੰਟ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਨੂੰ 5 ਮਿੰਟ ਅਤੇ ਸ਼ੋਮਣੀ ਅਕਾਲੀ ਦਲ ਨੂੰ 41 ਮਿੰਟ ਇਸੇ ਤਰ੍ਹਾਂ ਕੌਮੀ ਪਾਰਟੀ ਵੱਜੋਂ ਮਾਨਤਾ ਪ੍ਰਾਪਤ ਕਾਂਗਰਸ ਪਾਰਟੀ ਨੂੰ 15 ਮਿੰਟ ਅਤੇ ਭਾਰਤੀ ਜਨਤਾ ਪਾਰਟੀ ਨੂੰ 10 ਮਿੰਟ ਮਿਲੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement