
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਪ੍ਰੈਸ ਕਾਂਨਫਰੰਸ ਦੌਰਾਨ ਇੱਥੇ ਪਾਰਟੀ ਦੇ ਕੈਂਪ ਦਫ਼ਤਰ...
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਪ੍ਰੈਸ ਕਾਂਨਫਰੰਸ ਦੌਰਾਨ ਇੱਥੇ ਪਾਰਟੀ ਦੇ ਕੈਂਪ ਦਫ਼ਤਰ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਹ ਪ੍ਰੈਸ ਕਾਂਨਫਰੰਸ ਪਾਰਟੀ ਦੇ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੀਨੀਅਰ ਮੀਤ ਪ੍ਰਧਾਨ ਡਾ, ਰਤਨ ਸਿੰਘ ਅਜਨਾਲਾ ਅਤੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਵੱਲੋਂ ਸਾਂਝੇ ਤੌਰ ਪਰ ਪਾਰਟੀ ਦੇ ਅੰਦਰ ਏਕਤਾ ਦਾ ਸੁਨੇਹਾ ਦੇਣ ਲਈ ਆਯੋਜਿਤ ਕੀਤੀ ਗਈ ਸੀ।
Taksali
ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਫ਼ਵਾਹਾਂ ਨੂੰ ਪਾਰਟੀ ਦਾ ਅਕਸ਼ ਨੂੰ ਖਰਾਬ ਕਰਨ ਲਈ ਲਾਇਆ ਜਾ ਰਿਹਾ ਹੈ, ਜੋ ਪੂਰੀ ਤਰ੍ਹਾਂ ਨਾਲ ਗਲਤ, ਝੂਠ ਅਤੇ ਫਰਜ਼ੀ ਹਨ। ਮੀਡੀਆ ਵਿਅਕਤੀਆਂ ਦੇ ਇਕ ਸਵਾਲ ਦਾ ਜਵਾਬ ਦਿੰਦੇ ਹਏ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਦੇ ਵੀ ਵੋਟਾਂ ਦੀ ਮੰਗ ਕਰਨ ਲਈ ਡੇਰਿਆਂ ਪਰ ਨਹੀਂ ਜਾਵੇਗੀ। ਕੈਪਟਨ ਅਮਰਿੰਦਰ ਸਿੰਗ ਦੀ ਸਰਕਾਰ ਜ਼ਮੀਨੀ ਦੇ ਪੱਧਰ ‘ਤੇ ਹਰ ਖੇਤਰ ਵਿਚ ਅਸਫ਼ਲ ਰਹੀ ਹੈ।
Akali Dal Taksali
ਇਸ ਲਈ ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਲੋਕ ਹੁਣ ਡੇਰਿਆਂ ਦੀ ਵੋਟਾਂ ਲਈ ਸਹਾਇਤਾ ਭਾਲ ਰਹੇ ਹਨ ਪਰ ਅਸੀਂ ਡੇਰਿਆਂ ਦੀ ਬਜਾਏ ਆਮ ਜਨਤਾ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕਰਾਂਗੇ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਮੀਡੀਆ ਵਿਅਕਤੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਨੇ ਮੇਰੇ ਨਾਲ ਅੱਠ ਮੀਟਿੰਗਾਂ ਕੀਤੀਆਂ ਸਨ ਪਰ ਪਰਮਜੀਤ ਕੌਰ ਖਾਲੜਾ ਦੇ ਨਾਮ ਦਾ ਇਕ ਵਾਰ ਵੀ ਜ਼ਿਕਰ ਨਹੀਂ ਕੀਤਾ।
Akali Dal Taksali
ਜਸਵੰਤ ਸਿੰਘ ਖਾਲੜਾ ਦਾ ਮਨੁੱਖੀ ਅਧਿਕਾਰਾਂ ਲਈ ਦਿੱਤਾ ਬਲੀਦਾਨ ਬੇਹੱਦ ਕੀਮਤੀ ਹੈ ਪਰ ਇਸ ਲਈ ਬੀਬੀ ਖਾਲੜਾ ਨੂੰ ਸੰਸਦ ਦੇ ਉਮੀਦਵਾਰ ਵਜੋਂ ਉਭਾਰਨ ਦੀ ਲੋੜ ਨਹੀ, ਉਨ੍ਹਾਂ ਨੂੰ ਸਾਰੀਆਂ ਹਮਖਿਆਲ ਪਾਰਟੀਆਂ ਵੱਲੋਂ ਰਾਜ ਸਭਾ ਦੇ ਮੈਂਬਰ ਲਈ ਚੁਣਿਆ ਜਾਣਆ ਚਾਹੀਦਾ ਹੈ ਤਾਂ ਜੋ ਬੀਬੀ ਖਾਲੜਾ ਦੇ ਪਤੀ ਵੱਲੋਂ ਦਿੱਤਾ ਬਲਿਦਾਨ ਵਿਅਰਥ ਨਹੀਂ ਜਾਵੇਗਾ। ਬ੍ਰਹਮਪੁਰਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਲਚਨਾ ਕਰਦੇ ਹੋਏ ਕਿਹਾ ਕਿ ਪਾਰਟੀ ਪਲੇਟਫਾਰਮ ਉਤੇ ਉਨ੍ਹਾਂ ਦੀ ਗੱਲ ‘ਤੇ ਕੋਈ ਗੌਰ ਨਹੀਂ ਕੀਤੀ ਗਈ
Akali Dal Taksali
ਅਤੇ ਅਕਾਲੀ ਦਲ ਦੀ ਭਾਰੀ ਗਿਰਾਵਟ ਬਾਰੇ ਜਦ ਉਨ੍ਹਾਂ ਮੈਨੂੰ ਪੁਛਿਆ ਤਾਂ ਮੈਂ ਪ੍ਰਕਾਸ਼ ਸਿੰਘ ਬਾਦਲ ਨੂੰ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਸੂਬੇ ਦੀ ਲੁੱਟ ਅਤੇ ਲੋਕਾਂ ਦੀ ਭਲਾਈ ਲਈ ਪਾਰਟੀ ਦੀ ਬੁਨਿਆਦੀ ਵਿਚਾਰਧਾਰਾ ਨੂੰ ਨਸ਼ਟ ਕਰ ਰਹੇ ਹਨ ਪਰ ਉਨ੍ਹਾਂ ਨੇ ਪਾਰਟੀ ਨੂੰ ਬਚਾਉਣ ਲਈ ਕੋਈ ਧਆਨ ਨਹੀਂ ਦਿੱਤਾ। ਬ੍ਰਹਮਪੁਰਾ ਨ ਕਿਹਾ ਕਿ ਬਾਦਲ ਪਰਵਾਰ ਅਤੇ ਪੰਜਾਬ ਕਾਂਗਰਸ ਸਰਕਾਰ ਦੋਵੇਂ ਇੱਕੋ ਥਾਲੀ ਦੇ ਚੱਟੇ ਵੱਟੇ ਹਨ ਜੋ ਪੰਜਾਬ ਦੇ ਲੋਕਾਂ ਨੂੰ ਸਿਰਫ਼ ਮੂਰਖ ਬਣਾ ਰਹੇ ਪਰ ਜਿਸਦਾ ਖਮਿਆਜ਼ਾ ਇਨ੍ਹਾਂ ਦੋਹਾਂ ਪਾਰਟੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ।