
'ਆਪ' ਨੇ ਬੁਲਾਈ ਮੀਟਿੰਗ
ਰੂਪਨਗਰ : ਦਿੱਲੀ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਰਮਿਆਨ ਗਠਜੋੜ ਦੀਆਂ ਅਟਕਲਾਂ ਨਾਲ ਪੰਜਾਬ ਅਤੇ ਹਰਿਆਣਾ ਵਿਚ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ। ਪਿਛਲੇ ਕਰੀਬ ਦੋ ਮਹੀਨੇ ਤੋਂ ਦਿੱਲੀ, ਹਰਿਆਣਾ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਨਾਲ ਗਠਜੋੜ ਦੀ ਗੱਲ 'ਆਪ' ਵਲੋਂ ਚਲਾਈ ਜਾ ਰਹੀ ਹੈ ਪਰ ਕੋਈ ਗੱਲ ਸਿਰੇ ਨਹੀਂ ਚੜ੍ਹ ਸਕੀ।
Congress-AAP
ਆਪ ਨਾਲ ਕਾਂਗਰਸ ਦੇ ਗਠਜੋੜ ਬਾਰੇ ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਡਾ. ਰਾਜਕੁਮਾਰ ਵੇਰਕਾ ਦਾ ਕਹਿਣਾ ਸੀ ਕਿ ਪਾਰਟੀ ਹਾਈਕਮਾਨ ਨੂੰ ਪੰਜਾਬ ਕਾਂਗਰਸ ਇਕਾਈ ਨੇ ਅਪਣੇ ਵਿਚਾਰਾਂ ਬਾਰੇ ਜਾਣੂ ਕਰਵਾ ਦਿਤਾ ਸੀ ਕਿ ਪਾਰਟੀ ਅਪਣੀ ਤਾਕਤ 'ਤੇ ਸਾਰੀਆਂ 13 ਸੀਟਾਂ ਲੜਨ ਅਤੇ ਜਿੱਤਣ ਦੀ ਹਿੰਮਤ ਰਖਦੀ ਹੈ ਅਤੇ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਕਾਂਗਰਸ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਕਿਸੇ ਨਾਲ ਵੀ ਗਠਜੋੜ ਨਹੀਂ ਚਾਹੁੰਦੀ ਪਰ ਅੰਤਮ ਫ਼ੈਸਲਾ ਪਾਰਟੀ ਹਾਈਕਮਾਨ ਨੇ ਹੀ ਲੈਣਾ ਹੈ।
Principal Budhram
ਪੰਜਾਬ ਮਾਮਲਿਆਂ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਪ੍ਰਿੰਸੀਪਲ ਬੁੱਧ ਰਾਮ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਫ਼ਿਲਹਾਲ ਇਸ ਬਾਰੇ ਕੋਈ ਟਿੱਪਣੀ ਕਰਨ ਦੀ ਹਾਲਤ ਵਿਚ ਨਹੀਂ ਹਨ ਪਰ ਦੁਪਹਿਰ ਬਾਅਦ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨਾਲ ਇਸ ਬਾਰੇ ਮੀਟਿੰਗ ਰੱਖੀ ਗਈ ਹੈ, ਉਸ ਤੋਂ ਬਾਅਦ ਹੀ ਕੋਈ ਸਥਿਤੀ ਸਪੱਸ਼ਟ ਹੋ ਸਕੇਗੀ।