ਫਿਰ ਤੋਂ ਵਿਵਾਦਾਂ ਵਿਚ ਘਿਰੇ ਸ਼ੇਰ ਸਿੰਘ ਘੁਬਾਇਆ
Published : Apr 5, 2019, 2:00 pm IST
Updated : Apr 6, 2019, 2:40 pm IST
SHARE ARTICLE
Sher Singh Ghubaya
Sher Singh Ghubaya

ਜਾਣੋਂ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ: ਫ਼ਿਰੋਜ਼ਪੁਰ ਤੋਂ ਮੌਜੂਦਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਮੁੜ ਤੋਂ ਵਿਵਾਦਾਂ ਵਿਚ ਘਿਰ ਗਏ ਹਨ। ਇਸ ਵਾਰ ਵੀਡੀਓ ਤਾਂ ਸਾਫ ਸੁਥਰੀ ਹੈ, ਪਰ ਘੁਬਾਇਆ ਕਥਿਤ ਰਿਸ਼ਵਤ ਨੂੰ ਕਬੂਲਣ ਲਈ ਤਿਆਰ ਦਿੱਸ ਰਹੇ ਹਨ। ਸੋਸ਼ਲ ਮੀਡੀਆ 'ਤੇ ਇਹ ਵੀਡੀਓ ਖਾਸੀ ਵਾਇਰਲ ਹੋ ਰਹੀ ਹੈ। ਇੱਕ ਟੀ.ਵੀ. ਚੈਨਲ ਦੇ ਸਟਿੰਗ ਆਪ੍ਰੇਸ਼ਨ ਦੀ ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਫਰਜ਼ੀ ਕੰਪਨੀ ਦੇ ਨੁਮਾਇੰਦੇ ਬਣ ਕੇ ਆਏ ਪੱਤਰਕਾਰ ਨੇ ਐਮਪੀ ਸ਼ੇਰ ਸਿੰਘ ਘੁਬਾਇਆ ਤੋਂ ਕਾਲਜ ਦੀ ਪ੍ਰਵਾਨਗੀ ਦਿਵਾਉਣ ਬਲਦੇ ਇੱਕ ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ।

ਵੀਡੀਓ ਵਿਚ ਪੱਤਰਕਾਰ ਕਹਿ ਰਿਹਾ ਹੈ, ‘‘ਇਹ ਕਾਲਾ ਧਨ ਹੋਵੇਗਾ ਤੇ ਇਸ ਦੇ ਬਦਲੇ ਤੁਹਾਨੂੰ ਸਾਡੇ ਹੱਕ ਵਿੱਚ ਸੰਸਦ 'ਚ ਵੀ ਸਵਾਲ ਪੁੱਛਣਾ ਪਵੇਗਾ।’’ ਵੀਡੀਓ 'ਚ ਘੁਬਾਇਆ ਕੰਪਨੀ ਦੇ ਨੁਮਾਇੰਦਿਆਂ ਦੀਆਂ ਸਾਰੀਆਂ ਸ਼ਰਤਾਂ ਮੰਨ ਰਹੇ ਹਨ ਤੇ ਕਹਿ ਰਹੇ ਹਨ ਕਿ ਉਨ੍ਹਾਂ ਪਿਛਲੀਆਂ ਚੋਣਾਂ 'ਤੇ 30 ਕਰੋੜ ਰੁਪਏ ਖ਼ਰਚੇ ਸੀ, ਲੱਖਾਂ ਦੀ ਸ਼ਰਾਬ ਵੰਡੀ ਤੇ ਵੋਟਾਂ ਵੀ ਮੁੱਲ ਖਰੀਦੀਆਂ ਸਨ।
 

Sher Singh GhubayaSher Singh Ghubaya

ਉੱਧਰ, ਸ਼ੇਰ ਸਿੰਘ ਘੁਬਾਇਆ ਨੇ ਵੀਡੀਓ ਫੈਲਾਉਣ ਦਾ ਦੋਸ਼ ਬਾਦਲਾਂ ਸਿਰ ਮੜ੍ਹਦਿਆਂ ਕਿਹਾ ਕਿ ਬਾਦਲ ਪਰਿਵਾਰ ਹੀ ਅਜਿਹੀਆਂ ਕੋਝੀਆਂ ਚਾਲਾਂ ਚੱਲ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਕਾਂਗਰਸ ਦੀ ਟਿਕਟ ਨਾ ਮਿਲੇ। ਉਨ੍ਹਾਂ ਦਾਅਵਾ ਕੀਤਾ ਕਿ ਵੀਡੀਓ 'ਚ ਸ਼ਕਲ ਉਨ੍ਹਾਂ ਦੀ ਹੈ ਪਰ ਆਵਾਜ਼ ਡੱਬ ਕੀਤੀ ਗਈ ਹੈ ਕਿਉਂਕਿ ਉਕਤ ਵਿਅਕਤੀ ਜਦੋਂ ਉਨ੍ਹਾਂ ਨੂੰ ਮਿਲਣ ਆਏ ਸਨ ਤੇ ਕਰੋੜ ਰੁਪਏ ਦੀ ਪੇਸ਼ਕਸ਼ ਵੀ ਕੀਤੀ ਸੀ ਪਰ ਉਨ੍ਹਾਂ ਇਹ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਪਹਿਲੀ ਵਾਰ ਨਹੀਂ ਹੈ ਜਦ ਸ਼ੇਰ ਸਿੰਘ ਘੁਬਾਇਆ ਦੀ ਵੀਡੀਓ ਵਾਇਰਲ ਹੋਈ ਹੋਵੇ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਘੁਬਾਇਆ ਦੀ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ। ਹਾਲਾਂਕਿ, ਘੁਬਾਇਆ ਇਸ ਨੂੰ ਵੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੱਸਦੇ ਹਨ। ਇਹ ਵੀਡੀਓ ਉਦੋਂ ਵਾਇਰਲ ਹੋਈ ਹੈ ਜਦ ਘੁਬਾਇਆ ਕਾਂਗਰਸ ਉਨ੍ਹਾਂ ਨੂੰ ਫ਼ਿਰੋਜ਼ਪੁਰ ਤੋਂ ਲੋਕ ਸਭਾ ਟਿਕਟ ਦੇਣ ਬਾਰੇ ਵਿਚਾਰ ਕਰ ਰਹੀ ਹੈ। ਹਾਲਾਂਕਿ, ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਵੱਲੋਂ ਵੀ ਇੱਥੋਂ ਕੀਤੀ ਜਾ ਰਹੀ ਟਿਕਟ ਦੀ ਮੰਗ ਕਾਰਨ ਹਾਈਕਮਾਨ ਨੇ ਹਾਲੇ ਫੈਸਲਾ ਨਹੀਂ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement