ਕੋਰੋਨਾ ਵਾਇਰਸ - ਸਰਕਾਰੀ ਵਿਭਾਗਾਂ ਨੂੰ ਖ਼ਰਚਿਆਂ 'ਚ ਕਟੌਤੀ ਕਰਨ ਦੇ ਨਿਰਦੇਸ਼- ਕੈਪਟਨ ਅਮਰਿੰਦਰ 
Published : Apr 5, 2020, 7:10 am IST
Updated : Apr 5, 2020, 9:23 am IST
SHARE ARTICLE
File Photo
File Photo

ਕੋਵਿਡ -19 ਸੰਕਟ ਕਰਕੇ ਕਿਸੇ ਵੀ ਮੈਡੀਕਲ ਐਮਰਜੈਂਸੀ ਨਾਲ ਪਹਿਲ ਦੇ ਅਧਾਰ 'ਤੇ ਨਜਿੱਠਣ ਲਈ ਸਰੋਤ ਜੁਟਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ

ਚੰਡੀਗੜ੍ਹ - ਕੋਵਿਡ -19 ਸੰਕਟ ਕਰਕੇ ਕਿਸੇ ਵੀ ਮੈਡੀਕਲ ਐਮਰਜੈਂਸੀ ਨਾਲ ਪਹਿਲ ਦੇ ਅਧਾਰ 'ਤੇ ਨਜਿੱਠਣ ਲਈ ਸਰੋਤ ਜੁਟਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਸਥਿਤੀ ਨਾਲ ਨਿਪਟਣ ਲਈ ਜ਼ਰੂਰੀ ਖ਼ਰਚਿਆਂ ਦੀ ਪੂਰਤੀ ਵਾਸਤੇ ਸਾਰੇ ਸਰਕਾਰੀ ਵਿਭਾਗਾਂ ਨੂੰ ਖ਼ਰਚਿਆਂ ਵਿਚ ਕਟੌਤੀ ਕਰਨ ਦੇ ਨਿਰਦੇਸ਼ ਦਿੱਤੇ ਹਨ।

File photoFile photo

ਉਨ੍ਹਾਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਗਲੇ ਕੁਝ ਹਫਤਿਆਂ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ਵਿਚ ਕਟੌਤੀ ਬਾਰੇ ਵਿਸਥਾਰਤ ਪ੍ਰਸਤਾਵ 8 ਅਪਰੈਲ ਤੱਕ ਪੇਸ਼ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਮੀਟਿੰਗ ਵਿਚ ਕਿਹਾ, ''ਅਸੀਂ ਲੋਕਾਂ ਨੂੰ ਬਚਾਉਣਾ ਹੈ ਜੋ ਕਿ ਸਾਡੀ ਪਹਿਲ ਹੋਣੀ ਚਾਹੀਦੀ ਹੈ।'' ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਲੜਾਈ ਵਿਚ ਸਿੱਧੇ ਤੌਰ 'ਤੇ ਸ਼ਾਮਲ ਸਿਹਤ, ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਸਰੋਤ ਉਪਲੱਬਧ ਕਰਵਾਏ ਜਾਣੇ ਚਾਹੀਦੇ ਹਨ।

Corona VirusCorona Virus

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕੋਈ ਵਾਧੂ ਮਾਲੀਆ ਨਾ ਆਉਣ ਕਰਕੇ ਖਰਚਿਆਂ ਵਿੱਚ ਕਟੌਤੀ ਇਕੋ-ਇਕ ਰਸਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਅਤਿ ਲੋੜੀਂਦੀਆਂ ਦੇਖਭਾਲ ਵਾਲੀਆਂ ਸੇਵਾਵਾਂ ਲਈ ਮਾਲੀਆ ਜੁਟਾਉਣ ਵਾਸਤੇ ਹਰੇਕ ਵਿਭਾਗ ਨੂੰ ਖ਼ਰਚਿਆਂ ਵਿਚ ਕਟੌਤੀ ਕਰਨ ਦੀ ਲੋੜ ਹੈ। ਇਸ ਤੋਂ ਪਹਿਲਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੈਬਨਿਟ ਨੂੰ ਦੱਸਿਆ ਕਿ ਸੂਬੇ ਨੂੰ ਅਪ੍ਰੈਲਲ ਮਹੀਨੇ ਵਿੱਚ 5000 ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ ਹੋਵੇਗਾ ਅਤੇ ਜੀ.ਐਸ.ਟੀ. ਅਤੇ ਪੈਟਰੋਲੀਅਮ ਕਰਾਂ ਤੋਂ ਮਾਲੀਆ ਨਾ ਆਉਣ ਦੀ ਸੂਰਤ ਵਿਚ ਇਹ ਅੰਕੜਾ ਅੱਗੇ ਹੋਰ ਵੀ ਵਧਣ ਦੀ ਉਮੀਦ ਹੈ। ਇਸ ਤੋਂ ਇਲਾਵਾ ਦੱਸ ਦਈਏ ਕਿ 

Punjab Cabinet MeetingPunjab Cabinet Meeting

ਕੋਰੋਨਾ ਨਾਲ ਜੰਗ ਲੜਨ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਵੀਡੀਉ ਕਾਨਫਰੰਸਿੰਗ ਦੇ ਜ਼ਰੀਏ ਮੀਟਿੰਗ ਹੋਈ, ਮੀਟਿੰਗ ਦੌਰਾਨ ਸਭ ਤੋਂ ਵੱਡਾ ਫ਼ੈਸਲਾ ਪੁਲਿਸ ਮੁਲਾਜ਼ਮਾਂ ਅਤੇ ਸਫ਼ਾਈ ਮੁਲਾਜ਼ਮਾਂ ਨੂੰ ਲੈ ਕੇ ਲਿਆ ਗਿਆ ਹੈ। ਕੋਰੋਨਾ ਖ਼ਿਲਾਫ਼ ਜੰਗ ਲੜ ਰਹੀ ਪੰਜਾਬ ਪੁਲਿਸ ਅਤੇ ਸਫ਼ਾਈ ਮੁਲਾਜ਼ਮਾਂ ਦਾ 50 ਲੱਖ ਦਾ ਮੈਡੀਕਲ ਬੀਮਾ ਕਰਨ ਦਾ ਐਲਾਨ ਕੀਤਾ ਗਿਆ ਹੈ, ਜੇਕਰ ਡਿਊਟੀ ਦੌਰਾਨ ਕਿਸੇ ਵੀ ਮੁਲਾਜ਼ਮ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਉਂਦਾ ਹੈ ਤਾਂ ਸਰਕਾਰ 50 ਲੱਖ ਦਾ ਇਲਾਜ ਮੁਫ਼ਤ ਕਰੇਗੀ,

Punjab Police Dancing Video ViralPunjab Police 

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਡਾਕਟਰਾਂ ਅਤੇ ਨਰਸਾਂ ਦਾ 50 ਲੱਖ ਦਾ ਬੀਮਾ ਕਰਨ ਦਾ ਐਲਾਨ ਕੀਤਾ ਸੀ, ਇਸ ਦੇ ਨਾਲ ਕੈਬਨਿਟ ਨੇ ਐਡੀਸ਼ਨਲ ਚੀਫ਼ ਸਕੱਤਰ ਵਿਨੀ ਮਹਾਜਨ ਦੇ ਅਧੀਨ ਇੱਕ ਕਮੇਟੀ ਦਾ ਗਠਨ ਕੀਤਾ ਹੈ ਜੋ ਵੀ ਕੋਰੋਨਾ ਨਾਲ ਸਬੰਧਿਤ ਸਾਰੀ ਮੈਡੀਕਲ ਖ਼ਰੀਦ ਕਰੇਗੀ ਨਾਲ ਹੀ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਖ਼ਰੀਦਦਾਰੀ ਦੌਰਾਨ ਕੋਈ ਵੀ ਵਿਭਾਗ ਅੜਿੱਕਾ ਨਹੀਂ ਲਗਾਏਗਾ, ਕਮੇਟੀ ਨੂੰ ਇਹ ਵੀ ਅਧਿਕਾਰ ਹੋਵੇਗਾ ਕਿ ਉਹ ਬਿਨਾਂ ਕਿਸੇ ਦੀ ਮਨਜ਼ੂਰੀ ਦੇ ਫ਼ੈਸਲੇ ਲੈ ਸਕਦੀ ਹੈ,

Hospital Hospital

ਸੀਐੱਮ ਕੈਪਟਨ ਨੇ ਡਿਜਾਸਟਰ ਮੈਨੇਜਮੈਂਟ ਐਕਟ 2005 ਅਧੀਨ ਕਮੇਟੀ ਨੂੰ ਇਹ ਸਾਰੇ ਅਧਿਕਾਰ ਦਿੱਤੇ ਹਨ, ਸੀਐੱਮ  ਕੈਪਟਨ ਨੇ ਜਾਣਕਾਰੀ ਦਿੱਤੀ ਹੈ ਕਿ ਨਿਜ਼ਾਮੁਦੀਨ ਦੇ ਮਰਕਜ਼ ਵਿਚ ਪੰਜਾਬ ਤੋਂ 255 ਲੋਕ ਗਏ ਸਨ ਜਿਨ੍ਹਾਂ ਵਿੱਚੋਂ 192 ਲੋਕਾਂ ਨੂੰ ਆਈਸੋਲੇਸ਼ਨ ਵਿਚ ਰੱਖਿਆ ਗਿਆ ਹੈ ਅਤੇ ਬਾਕੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।

Captain Amrinder Singh Punjab Captain Amrinder Singh Punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਕੋਰੋਨਾ ਵਾਇਰਸ ਦੇ ਮਰੀਜ਼ ਦਾ ਇਲਾਜ ਕਰਨ ਤੋਂ ਮਨ੍ਹਾਂ ਕੀਤਾ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ, ਮੁੱਖ ਮੰਤਰੀ ਨੇ ਕਿਹਾ ਕੀ ਉਨ੍ਹਾਂ ਨੂੰ ਸ਼ਿਕਾਇਤ ਮਿਲ ਰਹੀ ਹੈ ਕੀ ਕਈ ਪ੍ਰਾਈਵੇਟ ਹਸਪਤਾਲ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਮਨ੍ਹਾਂ ਕਰ ਰਹੇ ਨੇ, ਸੀਐੱਮ ਕੈਪਟਨ ਨੇ ਨਿਰਦੇਸ਼ ਦਿੱਤੇ ਹਨ ਜੇਕਰ ਕੋਈ ਵੀ ਹਸਪਤਾਲ ਅਜਿਹਾ ਕਰਦਾ ਹੋਇਆ ਫੜਿਆ ਗਿਆ ਤਾਂ ਉਸ ਹਸਪਤਾਲ ਦਾ ਲਾਇਸੈਂਸ ਕੈਂਸਲ ਕੀਤਾ ਜਾ ਸਕਦਾ ਹੈ, ਮੁੱਖ ਮੰਤਰੀ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨ ਨੂੰ ਕਾਇਰਤਾ ਦੱਸਿਆ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement