ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਦੇ ਪਾਸਪੋਰਟ ਕੀਤੇ ਜਾਣਗੇ ਜ਼ਬਤ - ਕੈਪਟਨ ਅਮਰਿੰਦਰ
Published : Apr 5, 2020, 9:22 am IST
Updated : Apr 5, 2020, 9:23 am IST
SHARE ARTICLE
File photo
File photo

ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਯਾਤਰਾਵਾਂ ਦਾ ਖੁਲਾਸਾ ਕਰਨ ਵਾਲਿਆਂ ਦੇ ਮਾਮਲੇ ਉਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ...

ਪੰਜਾਬ - ਕੋਰੋਨਾ ਵਾਇਰਸ ਨੇ ਪੂਰੇ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਫੈਲਾ ਦਿੱਤਾ ਹੈ। ਸੂਬੇ ਵਿਚ ਕੋਵਿਡ-19 ਸੰਕਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਵੱਡਾ ਫੈਸਲਾ ਲੈਂਦਿਆਂ ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇਨ੍ਹਾਂ ਦੇ ਪਾਸਪੋਰਟ ਵੀ ਜ਼ਬਤ ਕਰਨ ਲਈ ਕਿਹਾ ਹੈ।

Passport Passport

ਸੂਬੇ ਵਿਚ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਗਈ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਯਾਤਰਾਵਾਂ ਦਾ ਖੁਲਾਸਾ ਕਰਨ ਵਾਲਿਆਂ ਦੇ ਮਾਮਲੇ ਉਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਵਿਅਕਤੀ ਜਿਨ੍ਹਾਂ ਨੇ ਪੁਲਿਸ ਤੇ ਸਿਹਤ ਵਿਭਾਗ ਤੋਂ ਯਾਤਰਾ ਬਾਰੇ ਤੱਥ ਲੁਕਾਏ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ।

Corona VirusCorona Virus

ਉਨ੍ਹਾਂ ਨੇ ਚਿਤਾਵਨੀ ਦਿੰਦਿਆ ਕਿਹਾ, ''ਅਸੀਂ ਉਨ੍ਹਾਂ ਦੇ ਪਾਸਪੋਰਟ ਵੀ ਲੈ ਲਵਾਂਗੇ।'' ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ਼ ਸੂਬਾ ਸਰਕਾਰ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਦੇ ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਦਾ ਤਿੰਨ ਮਹੀਨੇ ਦਾ ਸੇਵਾ ਕਾਲ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ।

File photoFile photo

ਇਹ ਪ੍ਰਸਤਾਵ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਪੇਸ਼ ਕੀਤਾ ਗਿਆ ਸੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਅਦ ਵਿਚ ਪ੍ਰਵਾਨਗੀ ਲਈ ਵਿਸਥਾਰਤ ਸੂਚੀ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਜਾਵੇਗੀ। ਇਹ ਫੈਸਲਾ ਇਸ ਲਈ ਲਿਆ ਗਿਆ ਕਿ ਕੋਵਿਡ-19 ਕਾਰਨ ਸੂਬੇ ਵਿਚ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਅਤੇ ਪੰਜਾਬ ਵਿਚ ਇਸ ਵੇਲੇ 57 ਕੇਸ ਪਾਜ਼ੀਟਿਵ ਪਾਏ ਗਏ ਹਨ।

File photoFile photo

ਮੰਤਰੀ ਮੰਡਲ ਨੇ ਕੋਵਿਡ-19 ਖਿਲਾਫ਼ ਇਸ ਜੰਗ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵਰਗਾਂ ਦਾ ਵਿਸ਼ੇਸ਼ ਧੰਨਵਾਦ ਕਰਨ ਲਈ ਵੀ ਤਿੰਨ ਮਤੇ ਪਾਸ ਕੀਤੇ। ਇਨ੍ਹਾਂ ਵਿਚ ਸਰਕਾਰੀ ਕਰਮਚਾਰੀ ਹਨ ਜਿਨ੍ਹਾਂ ਨੇ ਆਪਣੀਆਂ ਤਨਖਾਹਾਂ ਦਾ ਇਕ ਹਿੱਸਾ ਦਾਨ ਕੀਤਾ ਹੈ, ਸਾਰੀਆਂ ਐਨ.ਜੀ.ਓਜ਼ ਅਤੇ ਧਾਰਮਿਕ ਸੰਗਠਨ ਜਿਨ੍ਹਾਂ  ਨੇ ਲੋਕਾਂ ਨੂੰ ਪ੍ਰੇਰਿਤ ਕਰ ਕੇ ਇਕੱਠੇ ਹੋਣ ਤੋਂ ਰੋਕਿਆ ਹੈ ਅਤੇ ਰਾਹਤ ਕੰਮ ਕਰ ਰਹੇ ਹਨ।

punjab policepunjab police

ਇਸ ਤੋਂ ਇਲਾਵਾ ਪੁਲਿਸ, ਸਿਹਤ, ਸੈਨੀਟੇਸ਼ਨ, ਆਂਗਣਵਾੜੀ ਵਰਕਰ ਜਿਹੜੇ ਕੋਰੋਨਾ ਵਾਇਰਸ ਖਿਲਾਫ਼ ਸਭ ਤੋਂ ਅੱਗੇ ਹੋ ਕੇ ਲੜਾਈ ਲੜ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ ਜਿਨ੍ਹਾਂ ਨੇ ਕਿਸੇ ਵੀ ਤਰੀਕੇ ਨਾਲ ਸਹਾਇਤਾ ਕੀਤੀ ਹੈ ਅਤੇ ਉਹ ਨਿੱਜੀ ਤੌਰ 'ਤੇ ਸਾਰਿਆਂ ਦਾ ਧੰਨਵਾਦ ਕਰਦੇ ਹਨ

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement