
ਕਈ ਨਿੱਜੀ ਸਕੂਲ ਵਾਲੇ ਸਿੱਧੇ ਜਾਂ ਅਸਿੱਧੇ ਤੌਰ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਫੀਸ ਭਰਨ ਲਈ ਆਖ ਰਹੇ ਹਨ।
ਚੰਡੀਗੜ੍ਹ - ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੁਆਰਾ ਕਰਫ਼ਿਊ ਦੇ ਸਮੇਂ ਵਿਚ ਵੀ ਨਿੱਜੀ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਤੋਂ ਫ਼ੀਸਾਂ ਮੰਗਣ ਵਾਲੇ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਿਆ ਗਿਆ ਹੈ। ਉਨ੍ਹਾਂ ਨੇ ਅਜਿਹੇ ਸਕੂਲਾਂ ਦੀ ਮਾਨਤਾ ਤੱਕ ਰੱਦ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਕਿ ਕੁਝ ਨਿੱਜੀ ਸਕੂਲ ਪ੍ਰਬੰਧਕਾਂ ਵੱਲੋਂ ਸਕੂਲ ਅਧਿਆਪਕਾਂ ਦੇ ਜ਼ਰੀਏ ਮਾਪਿਆਂ ਨੂੰ ਸਕੂਲ ਫ਼ੀਸ ਆਨਲਾਈਨ ਭਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਪੰਜਾਬ ਵਿਚ ਕਰਫਿਊ ਲੱਗ ਜਾਣ ਕਾਰਨ ਸਾਰੇ ਕਾਰੋਬਾਰ ਠੱਪ ਹੋ ਗਏ ਹਨ। ਲੋਕਾਂ ਦੀ ਆਮਦਨ ਰੁਕ ਗਈ ਹੈ।
Vijay Inder Singla
ਜਿਸ ਕਰਕੇ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ। ਲੋਕ ਕੋਰੋਨਾ ਵਾਇਰਸ ਕਾਰਨ ਘਰਾਂ ਅੰਦਰ ਬੈਠੇ ਹਨ। ਸਕੂਲ ਬੰਦ ਕੀਤੇ ਜਾ ਚੁੱਕੇ ਹਨ। ਫਿਰ ਵੀ ਕਈ ਨਿੱਜੀ ਸਕੂਲ ਵਾਲੇ ਸਿੱਧੇ ਜਾਂ ਅਸਿੱਧੇ ਤੌਰ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਫੀਸ ਭਰਨ ਲਈ ਆਖ ਰਹੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਜਾਣਕਾਰੀ ਦਿੱਤੀ ਹੈ ਕਿ ਕੁਝ ਨਿੱਜੀ ਸਕੂਲ ਪ੍ਰਬੰਧਕ ਸਿੱਧੇ ਤੌਰ ਤੇ ਈਮੇਲ ਜਾਂ ਵਟਸਐਪ ਰਾਹੀ ਲੋਕਾਂ ਨਾਲ ਸੰਪਰਕ ਕਰਨ ਤੋਂ ਬਚਦੇ ਹੋਏ ਅਸਿੱਧੇ ਤੌਰ ਤੇ ਆਪਣੇ ਅਧਿਆਪਕਾਂ ਤੋਂ ਲੋਕਾਂ ਨੂੰ ਫੋਨ ਕਰਵਾ ਰਹੇ ਹਨ ਕਿ ਸਕੂਲ ਦੀ ਫੀਸ ਭਰੀ ਜਾਵੇ।
schools
ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਣਕਾਰੀ ਮਿਲ ਰਹੀ ਹੈ ਕਿ ਲੋਕਾਂ ਨੂੰ ਆਨਲਾਈਨ ਫੀਸ ਭਰਨ ਲਈ ਕਿਹਾ ਜਾ ਰਿਹਾ ਹੈ। ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਅਜਿਹੇ ਸਕੂਲ ਪ੍ਰਬੰਧਕਾਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਸਕੂਲਾਂ ਦੀ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ। ਸੂਬੇ ਵਿਚ ਕਰਫਿਊ ਲੱਗਾ ਹੋਇਆ ਹੈ। ਕੋਈ ਵੀ ਸਕੂਲ ਬੱਚਿਆਂ ਤੋਂ ਫੀਸਾਂ ਨਹੀਂ ਲੈ ਸਕਦੇ ਜਿਨ੍ਹਾਂ ਸਮਾਂ ਸਕੂਲ ਬੰਦ ਹਨ।
File photo
ਜੇਕਰ ਫਿਰ ਵੀ ਕੋਈ ਸਕੂਲ ਪ੍ਰਬੰਧਕ ਅਸਿੱਧੇ ਜਾਂ ਸਿੱਧੇ ਤੌਰ ਤੇ ਸਕੂਲ ਫੀਸ ਮੰਗਦੇ ਹਨ ਤਾਂ ਲੋਕਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਇਹ ਗੱਲ ਲਿਆਂਦੀ ਜਾਵੇ। ਇਸ ਤੋਂ ਬਿਨਾਂ ਸਿੱਖਿਆ ਵਿਭਾਗ ਦੇ ਕਿਸੇ ਵੀ ਅਧਿਕਾਰੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੀ ਸਰਕਾਰ ਦੁਆਰਾ ਅਜਿਹੇ ਸਕੂਲ ਪ੍ਰਬੰਧਕਾਂ ਪ੍ਰਤੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।