ਸੁਖਬੀਰ ਬਾਦਲ ਨੇ ਅਕਾਲੀ ਦਲ ਅਤੇ ਸਿੱਖ ਧਰਮ ਦੋਵਾਂ ਨੂੰ ਕੀਤਾ ਕਲੰਕਿਤ- ਮਨਵਿੰਦਰ ਸਿੰਘ ਗਿਆਸਪੁਰਾ
Published : Apr 5, 2021, 6:44 pm IST
Updated : Apr 5, 2021, 6:44 pm IST
SHARE ARTICLE
AAP leaders demand action against Sukhbir Badal
AAP leaders demand action against Sukhbir Badal

'ਆਪ' ਆਗੂਆਂ ਨੇ ਅਕਾਲ ਤਖ਼ਤ ਦੇ ਜਥੇਦਾਰ ਤੋਂ ਸੁਖਬੀਰ ਬਾਦਲ ਉੱਤੇ ਕਾਰਵਾਈ ਕਰਨ ਦੀ ਕੀਤੀ ਮੰਗ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉੱਤੇ ਸ਼ਰਾਬ ਅਤੇ ਸਿਗਰਟ ਬਣਾਉਣ ਵਾਲੀ ਕੰਪਨੀ ਤੋਂ ਪਾਰਟੀ ਫ਼ੰਡ ਲਈ ਪੈਸਾ ਲੈਣ ਦਾ ਦੋਸ਼ ਲਗਾਇਆ ਹੈ। ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੇ ਦੌਰਾਨ 'ਆਪ' ਆਗੂ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਦਿਨੇਸ਼ ਚੱਢਾ ਨੇ ਸੁਖਬੀਰ ਸਿੰਘ ਬਾਦਲ ਉੱਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਦੇ ਸੰਵਿਧਾਨ ਵਿੱਚ ਲਿਖਿਆ ਹੋਇਆ ਹੈ ਕਿ ਨਸ਼ਾ ਕਰਨ ਵਾਲੇ ਲੋਕਾਂ ਨੂੰ ਪਾਰਟੀ ਦਾ ਮੈਂਬਰ ਤੱਕ ਨਹੀਂ ਬਣਾਇਆ ਜਾ ਸਕਦਾ, ਉਸ ਦੇ ਬਾਵਜੂਦ ਸੁਖਬੀਰ ਬਾਦਲ ਨੇ ਨਸ਼ੇ ਦਾ ਵਪਾਰ ਕਰਨ ਵਾਲਿਆਂ ਤੋਂ ਪੈਸੇ ਲਏ। 

Sukhbir Badal Sukhbir Badal

ਉਨ੍ਹਾਂ ਨੇ ਸਿਗਰਟ ਬਣਾਉਣ ਵਾਲੀ ਕੰਪਨੀ ਆਈਟੀਸੀ ਅਤੇ ਸ਼ਰਾਬ ਬਣਾਉਣ ਵਾਲੀ ਕੰਪਨੀ ਰਾਜਸਥਾਨ ਲੀਕਰ ਲਿਮਿਟੇਡ ਤੋਂ ਪਾਰਟੀ ਫ਼ੰਡ ਲਈ ਲੱਖਾਂ ਰੁਪਏ ਲਏ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੂੰ ਬਾਦਲ ਪਰਿਵਾਰ ਨੇ ਦੂਸ਼ਿਤ ਕਰ ਦਿੱਤਾ ਹੈ। ਪਾਰਟੀ ਦੀ ਮਰਿਆਦਾ ਨੂੰ ਪੂਰੀ ਤਰ੍ਹਾਂ ਇਨ੍ਹਾਂ ਲੋਕਾਂ ਨੇ ਨਸ਼ਟ ਕਰ ਦਿੱਤਾ।

Badals Badal Family 

'ਆਪ' ਆਗੂਆਂ ਨੇ ਕਿਹਾ ਕਿ ਜਦੋਂ ਅਕਾਲੀ ਦਲ ਦੀ ਸਥਾਪਨਾ ਹੋਈ ਸੀ ਤਾਂ ਕਿਹਾ ਗਿਆ ਸੀ ਕਿ ਪਾਰਟੀ ਵਿੱਚ ਸ਼ਰਾਬ ਅਤੇ ਹੋਰ ਤਰ੍ਹਾਂ ਦੇ ਨਸ਼ੇ ਕਰਨ ਵਾਲੇ ਲੋਕਾਂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ। ਮਾਸਟਰ ਤਾਰਾ ਸਿੰਘ ਅਤੇ ਹੋਰ ਸੰਸਥਾਪਕ ਮੈਂਬਰਾਂ ਨੇ ਬਹੁਤ ਹੀ ਮਿਹਨਤ ਅਤੇ ਸੰਘਰਸ਼ ਕਰਕੇ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਅਤੇ ਉਨ੍ਹਾਂ ਨੇ ਕਦੇ ਵੀ ਆਪਣੇ ਅਸੂਲਾਂ ਨਾਲ ਸਮਝੌਤਾ ਨਹੀਂ ਕੀਤਾ, ਪਰੰਤੂ ਬਾਦਲ ਪਰਿਵਾਰ ਨੇ ਅਕਾਲੀ ਦਲ ਉੱਤੇ ਕਬਜ਼ਾ ਕਰ ਲਿਆ ਅਤੇ ਪਾਰਟੀ ਦੇ ਸਾਰੇ ਅਸੂਲਾਂ ਨੂੰ ਦਫ਼ਨ ਕਰ ਦਿੱਤਾ।

manwinder singh giaspuraManwinder singh giaspura

ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਸੌਂਪੇ ਗਈ ਜਾਣਕਾਰੀ ਦੇ ਦਸਤਾਵੇਜ਼ ਦਿਖਾਉਂਦੇ ਹੋਏ 'ਆਪ' ਆਗੂ ਨੇ ਕਿਹਾ ਕਿ ਜਿਸ ਪਾਰਟੀ ਦਾ ਸੰਵਿਧਾਨ ਕਹਿੰਦਾ ਹੈ ਕਿ ਨਸ਼ੇ ਕਰਨ ਵਾਲਿਆਂ ਨੂੰ ਪਾਰਟੀ ਦੀ ਮੈਂਬਰੀ ਤੱਕ ਨਹੀਂ ਦਿੱਤੀ ਜਾਵੇਗੀ, ਉਸ ਦੇ ਪ੍ਰਧਾਨ ਨੇ ਸਿਗਰਟ ਬਣਾਉਣ ਵਾਲੀ ਕੰਪਨੀ, ਜੋ ਕਰੋੜਾਂ ਲੋਕਾਂ ਨੂੰ ਨਸ਼ੇ ਦਾ ਸ਼ਿਕਾਰ ਬਣਾਉਂਦੀ ਹੈ, ਉਸ ਤੋਂ 28 ਮਾਰਚ 2019 ਨੂੰ ਚੰਦੇ ਦੇ ਰੂਪ ਵਿੱਚ 15 ਲੱਖ ਰੁਪਏ ਲਏ ਅਤੇ ਸ਼ਰਾਬ ਬਣਾਉਣ ਵਾਲੀ ਕੰਪਨੀ ਰਾਜਸਥਾਨ ਲੀਕਰ ਲਿਮਿਟੇਡ ਨੇ 10 ਮਈ 2019 ਨੂੰ 25 ਲੱਖ ਰੁਪਏ ਚੰਦੇ ਦੇ ਰੂਪ ਵਿੱਚ ਲਏ। ਉਨ੍ਹਾਂ ਨੇ ਮੀਡੀਆ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਦੇ ਅਕਸ ਨੂੰ ਸੁਖਬੀਰ ਬਾਦਲ ਅਤੇ ਬਾਦਲ ਪਰਿਵਾਰ ਨੇ ਪੂਰੀ ਤਰ੍ਹਾਂ ਬਰਬਾਦ ਅਤੇ ਦਾਗ਼ਦਾਰ ਕਰ ਦਿੱਤਾ, ਇਸ ਲਈ ਹੁਣ ਤੋਂ ਅਕਾਲੀ ਦਲ ਨੂੰ ਬਾਦਲ ਦਲ ਕਿਹਾ ਜਾਵੇ।

Shiromani Akali Dal Shiromani Akali Dal

ਉਨ੍ਹਾਂ ਨੇ ਅਕਾਲੀ ਦਲ ਨੂੰ ਪਿਛਲੇ ਦੋ ਸਾਲਾਂ ਵਿੱਚ ਮਿਲੇ ਫ਼ੰਡ ਸੰਬੰਧੀ ਦੱਸਦੇ ਹੋਏ ਕਿਹਾ ਕਿ 2018 ਵਿੱਚ ਅਕਾਲੀ ਦਲ ਨੂੰ ਮਿਲੇ ਪੌਣੇ ਦੋ ਕਰੋੜ ਰੁਪਏ ਵਿੱਚੋਂ 1 ਕਰੋੜ ਤੀਹ ਲੱਖ ਰੁਪਏ ਯਾਨੀ ਲਗਭਗ 75 ਫ਼ੀਸਦੀ ਰਾਸ਼ੀ ਬਾਦਲ ਪਰਿਵਾਰ ਨਾਲ ਸਬੰਧਿਤ ਕੰਪਨੀਆਂ ਨੇ ਦਿੱਤਾ। ਉੱਥੇ ਹੀ 2017 ਵਿੱਚ ਲਗਭਗ 76 ਫ਼ੀਸਦੀ ਪੈਸਾ ਬਾਦਲ ਪਰਿਵਾਰ ਨਾਲ ਸੰਬੰਧਿਤ ਕੰਪਨੀਆਂ ਨੇ ਦਿੱਤਾ। ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਬਾਦਲ ਪ੍ਰਾਈਵੇਟ ਲਿਮਿਟੇਡ ਬਣਾ ਦਿੱਤਾ ਹੈ। ਹੁਣ ਪਾਰਟੀ ਸੁਖਬੀਰ ਬਾਦਲ ਦੇ ਵਪਾਰ ਦਾ ਸਾਧਨ ਬਣ ਗਈ ਹੈ। ਮੀਡੀਆ ਤੋਂ ਲੈ ਕੇ ਟਰਾਂਸਪੋਰਟ ਹਰ ਤਰ੍ਹਾਂ ਦੇ ਕੰਮ-ਕਾਜ ਵਿੱਚ ਸੁਖਬੀਰ ਬਾਦਲ ਦਾ ਪੈਸਾ ਲੱਗਿਆ ਹੋਇਆ ਹੈ ।

AAP leaders demand action against Sukhbir BadalAAP leaders demand action against Sukhbir Badal

ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਸੁਖਬੀਰ ਬਾਦਲ ਨਸ਼ੀਲੇ ਪਦਾਰਥ ਬਣਾਉਣ ਵਾਲੀ ਕੰਪਨੀਆਂ ਤੋਂ ਪਾਰਟੀ ਫ਼ੰਡ ਲਈ ਪੈਸਾ ਲੈ ਰਿਹਾ ਹੈ ਅਤੇ ਦੂਜੇ ਪਾਸੇ ਆਪਣੀ ਧੀ ਦਾ ਕਤਲ ਕਰਨ ਵਾਲੀ ਮਹਿਲਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾ ਦਿੱਤਾ। ਅਜਿਹਾ ਕਰਕੇ ਸੁਖਬੀਰ ਬਾਦਲ ਨੇ ਅਕਾਲੀ ਦਲ, ਸਿੱਖ ਧਰਮ ਅਤੇ ਪੰਜਾਬ ਤਿੰਨਾਂ ਨੂੰ ਕਲੰਕਿਤ ਕਰ ਦਿੱਤਾ ਹੈ। 'ਆਪ' ਆਗੂਆਂ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਇਸ ਕਲੰਕਿਤ ਕਾਰਜ ਲਈ ਸੁਖਬੀਰ ਬਾਦਲ ਉੱਤੇ ਕਾਰਵਾਈ ਕੀਤੀ ਜਾਵੇ ਅਤੇ ਬਾਦਲ ਪਰਿਵਾਰ ਦਾ ਬਾਈਕਾਟ ਕੀਤਾ ਜਾਵੇ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵੀ ਸੁਖਬੀਰ ਬਾਦਲ ਅਤੇ ਬਾਦਲ ਪਰਿਵਾਰ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement