ਸਸਤੇ ਕੋਲੇ ਦੇ ਬਾਵਜੂਦ ਪੰਜਾਬ ਸਰਕਾਰ ਦੇ ਰਹੀ ਹੈ ਲੋਕਾਂ ਨੂੰ ਮਹਿੰਗੀ ਬਿਜਲੀ- ਅਮਨ ਅਰੋੜਾ
Published : Apr 5, 2021, 7:29 pm IST
Updated : Apr 5, 2021, 7:29 pm IST
SHARE ARTICLE
Aman Arora
Aman Arora

ਪੰਜਾਬ ਸਰਕਾਰ ਨੇ ਸਸਤਾ ਕੋਲਾ, ਮਾਹਿਰ ਥਰਮਲ ਮੈਨਪਾਵਰ ਵਰਗੇ ਕੀਮਤੀ ਸੰਸਾਧਨਾਂ ਨੂੰ ਬਰਬਾਦ ਕਰ ਦਿੱਤਾ

ਚੰਡੀਗੜ੍ਹ - ਪੰਜਾਬ ਦੇ ਕੈਪਟਨ ਸਰਕਾਰ ਉੱਤੇ ਲੋਕਾਂ ਨੂੰ ਮਹਿੰਗੀ ਬਿਜਲੀ ਦੇਣ ਦਾ ਦੋਸ਼ ਲਗਾਉਂਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੇ ਚੋਣਾਂ ਤੋਂ ਪਹਿਲਾਂ ਬਿਜਲੀ ਦਰਾਂ ਨੂੰ ਘੱਟ ਕਰਨ ਦਾ ਵਾਅਦਾ ਕਰਕੇ ਬਿਜਲੀ ਦੀਆਂ ਕੀਮਤਾਂ ਵਿਚ ਹੋਰ ਵਾਧਾ ਕਰ ਦਿੱਤਾ ਹੈ। ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ 'ਆਪ' ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕੋਲ ਕੋਲੇ ਦੀਆਂ ਖ਼ਾਨਾਂ ਵਿਚ ਭਾਰੀ ਮਾਤਰਾ ਵਿਚ ਉਪਲਬਧ ਹੈ। ਜਿਸ ਦਾ ਇਸਤੇਮਾਲ ਸਸਤੀ ਬਿਜਲੀ ਪੈਦਾ ਕਰਨ ਲਈ ਕੀਤਾ ਜਾ ਸਕਦਾ ਹੈ

PSPCLPSPCL

ਪਰੰਤੂ ਲੋਕਾਂ ਨੂੰ ਇਸ ਦੇ ਲਾਭ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਨੂੰ ਵੀ ਭਾਰੀ ਵਿੱਤੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਰੋੜਾ ਨੇ ਕਿਹਾ ਕਿ ਕੈਪਟਨ ਨੇ ਸੂਬੇ ਨੂੰ ਖ਼ੁਸ਼ਹਾਲ ਬਣਾਉਣ ਲਈ ਕੁੱਝ ਵੀ ਨਹੀਂ ਕੀਤਾ ਹੈ। ਅਕਾਲੀ ਅਤੇ ਕਾਂਗਰਸ ਦੀ ਸਰਕਾਰ ਨੇ ਪੀਐਸਪੀਸੀਐਲ ਨੂੰ ਦੀਵਾਲੀਆ ਕਰ ਦਿੱਤਾ ਹੈ। ਇਨ੍ਹਾਂ ਲੋਕਾਂ ਨੇ ਆਪਣੇ ਹਿਤਾਂ ਦੀ ਪੂਰਤੀ ਲਈ ਸੂਬੇ ਨੂੰ ਕਰਜ਼ ਦੇ ਜਾਲ ਵਿੱਚ ਧਕੇਲ ਦਿੱਤਾ।

Captain Amarinder SinghCaptain Amarinder Singh

ਉਨ੍ਹਾਂ ਨੇ ਕਿਹਾ ਕਿ 2019-20 ਵਿੱਚ ਸਰਕਾਰ ਨੇ 57, 140 ਮਿਲੀਅਨ ਯੂਨਿਟ ਬਿਜਲੀ ਦੀ ਪੂਰਤੀ ਲਈ 34, 813 ਕਰੋੜ ਰੁਪਏ ਦਾ ਖ਼ਰਚ ਕੀਤਾ ਅਤੇ 3, 004 ਕਰੋੜ ਰੁਪਏ ਦੇ ਘਾਟੇ ਨਾਲ ਸਿਰਫ਼ 31,809 ਕਰੋੜ ਰੁਪਏ ਦੀ ਹੀ ਕਮਾਈ ਕੀਤੀ। ਪੀਐਸਪੀਸੀਐਲ ਨੇ ਔਸਤਨ ਹਰ ਯੂਨਿਟ ਉੱਤੇ 7.08 ਰੁਪਏ ਖ਼ਰਚ ਕੀਤੇ ਅਤੇ ਹਰ ਇੱਕ ਯੂਨਿਟ ਉੱਤੇ 61 ਪੈਸੇ ਦੇ ਨੁਕਸਾਨ ਨਾਲ 6.47 ਰੁਪਏ ਦੀ ਕਮਾਈ ਕੀਤੀ। ਇਸ ਤਰ੍ਹਾਂ ਦੇ ਹਾਲਤਾਂ ਨਾਲ ਸਾਲ-ਦਰ-ਸਾਲ ਸੂਬੇ ਨੂੰ ਕਰਜ਼ੇ ਦੇ ਜਾਲ ਵਿੱਚ ਧਕੇਲਿਆ ਜਾ ਰਿਹਾ ਹੈ, ਪਰੰਤੂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਸ ਲਈ ਕੋਈ ਠੋਸ ਕਦਮ ਨਹੀਂ ਉਠਾਏ।

PSPCLPSPCL

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਪੈਦਾਵਾਰ ਹੋਣ ਦੇ ਬਾਵਜੂਦ ਹੋਰ ਸੂਬਿਆਂ ਦੀ ਤੁਲਨਾ ਵਿੱਚ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਪੀਐਸਪੀਸੀਐਲ ਰਾਹੀਂ ਭੁਗਤਾਨ ਨਾ ਕਰਨ ਕਰਕੇ ਸੂਬੇ ਦਾ ਕਰਜ਼ਾ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ। ਇਸ ਲਈ ਕੈਪਟਨ ਸਰਕਾਰ ਲੋਕਾਂ ਉੱਤੇ ਹੁਣ ਹੋਰ ਵੀ ਜ਼ਿਆਦਾ ਬੋਝ ਪਾ ਰਹੀ ਹੈ।

ਕੈਪਟਨ ਅਤੇ ਬਾਦਲ ਦੀ ਗਲਤ ਨੀਤੀਆਂ ਦਾ ਖਾਮਿਆਜਾ ਖਪਤਕਾਰਾਂ ਅਤੇ ਪੀਐਸਪੀਸੀਐਲ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਮਾਲਕਾਨਾ ਹੱਕ ਵਾਲੇ ਝਾਰਖੰਡ ਦੇ ਪਾਕੂ ਜ਼ਿਲ੍ਹੇ ਦੇ ਕੋਲੇ ਦੇ ਖ਼ਾਨਾਂ ਤੋਂ ਬਠਿੰਡਾ, ਰੋਪੜ ਅਤੇ ਲਹਿਰਾ ਮੁਹੱਬਤ ਦੇ ਥਰਮਲ ਪਲਾਂਟਾਂ ਵਿੱਚ ਵਰਤੋ ਲਈ 2005 ਤੋਂ 2015 ਤੱਕ ਲਗਭਗ 52 ਮਿਲੀਅਨ ਟਨ ਕੋਲਾ ਕੱਢਿਆ ਗਿਆ, ਪਰੰਤੂ ਪਿਛਲੇ ਸਾਲ ਸੂਬੇ ਵਿੱਚ ਕੇਵਲ 1,967 ਮਿਲੀਅਨ ਯੂਨਿਟ ਬਿਜਲੀ ਦੀ ਪੈਦਾਵਾਰ ਹੋਈ, ਜਿਸ ਦਾ ਸਿਰਫ਼ 3%  ਯੋਗਦਾਨ ਰਿਹਾ।

thermal plantsthermal plants

ਬਿਜਲੀ ਖ਼ਰੀਦ ਦਾ ਹਿੱਸਾ 80%  ਤੋਂ ਜ਼ਿਆਦਾ ਹੋ ਗਿਆ ਹੈ ਅਤੇ ਪਿਛਲੇ ਸਾਲ ਇਸ ਉੱਤੇ 22,350 ਕਰੋੜ ਰੁਪਏ ਖ਼ਰਚ ਕੀਤੇ ਗਏ ਸਨ। ਅਰੋੜਾ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਵਿੱਚ ਨਿੱਜੀ ਥਰਮਲ ਪਲਾਂਟਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਛੂਟ ਦੇ ਰਹੀ ਹੈ ਅਤੇ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰ ਰਹੀ ਹੈ। ਕੈਪਟਨ ਨੇ ਬਿਜਲੀ ਖ਼ਰੀਦ ਸਮਝੌਤਿਆਂ ਉੱਤੇ ਵਾਈਟ ਪੇਪਰ ਜਾਰੀ ਕਰਨ ਦਾ ਵਾਅਦਾ ਕਰਕੇ ਸਰਕਾਰ ਬਣਾਈ ਸੀ, ਪਰੰਤੂ ਉਨ੍ਹਾਂ ਨੇ ਅਜੇ ਤੱਕ ਆਪਣਾ ਕੀਤਾ ਹੋਇਆ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਸਵਾਲ ਕਰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਕੀਤੇ ਗਏ ਘਾਤਕ ਬਿਜਲੀ ਖ਼ਰੀਦ ਸਮਝੌਤਿਆਂ ਉੱਤੇ ਕੈਪਟਨ ਨੇ ਹੁਣ ਤੱਕ ਵਾਈਟ ਪੇਪਰ ਕਿਉਂ ਨਹੀਂ ਪੇਸ਼ ਕੀਤਾ?

Aman AroraAman Arora

ਅਰੋੜਾ ਨੇ ਕਿਹਾ ਕਿ ਇੱਕ ਪਾਸੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਆਪਣੇ ਲੋਕਾਂ ਨੂੰ ਬਿਜਲੀ ਖ਼ਰੀਦ ਕੇ ਮੁਫ਼ਤ ਬਿਜਲੀ ਦੇ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਦੀ ਕੈਪਟਨ ਸਰਕਾਰ ਬਿਜਲੀ ਪੈਦਾ ਕਰਕੇ ਵੀ ਲੋਕਾਂ ਨੂੰ ਸਭ ਤੋਂ ਮਹਿੰਗੀ ਦਰਾਂ ਉੱਤੇ ਬਿਜਲੀ ਦੇ ਰਹੀ ਹੈ। ਪੰਜਾਬ ਸਰਕਾਰ ਸਸਤਾ ਕੋਲਾ, ਮਾਹਿਰ ਥਰਮਲ ਮੈਨਪਾਵਰ ਆਦਿ ਵਰਗੇ ਸੰਸਾਧਨਾਂ ਨੂੰ ਬਰਬਾਦ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵੋਟ ਮੰਗਣ ਆਉਣ ਤਾਂ ਉਨ੍ਹਾਂ ਨੂੰ ਮਹਿੰਗੀ ਬਿਜਲੀ ਬਾਰੇ ਜ਼ਰੂਰ ਸਵਾਲ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement