ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਬਾਰੇ ਨਵੀਂਆਂ ਹਦਾਇਤਾਂ ਜਾਰੀ
Published : Apr 5, 2021, 3:22 pm IST
Updated : Apr 5, 2021, 3:22 pm IST
SHARE ARTICLE
On the instructions of Singla, education department issued new guidelines for admission in government schools
On the instructions of Singla, education department issued new guidelines for admission in government schools

ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਦਸਤਾਵੇਜ਼ਾਂ ਦੇ ਆਧਾਰ ’ਤੇ ਕਿਸੇ ਨੂੰ ਵੀ ਦਾਖਲਾ ਦੇਣ ਤੋਂ ਨਾਂਹ ਨਾ ਕਰਨ ਦੇ ਹੁਕਮ

ਚੰਡੀਗੜ - ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਸਿੱਖਿਆ ਵਿਭਾਗ ਨੇ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਦਸਤਾਵੇਜ਼ਾਂ ਦੇ ਆਧਾਰ ’ਤੇ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਦੇਣ ਤੋਂ ਨਾਂਹ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

School Education DepartmentSchool Education Department

ਇਸ ਦੇ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵਿਭਾਗ ਨੇ ਇਹ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ ਕਿਉਕਿ ਕਈ ਵਿਦਿਆਰਥੀਆਂ ਨੂੰ ਦਸਤਾਵੇਜ਼ ਨਾ ਹੋਣ ਕਾਰਨ ਮੁਸ਼ਕਲ ਪੇਸ਼ ਆ ਰਹੀ ਹੈ। ਬੁਲਾਰੇ ਅਨੁਸਾਰ ਆਰ.ਟੀ.ਆਈ. ਐਕਟ 2009 ਦੇ ਆਧਾਰ ’ਤੇ ਪਹਿਲੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੂੰ ਉਮਰ ਦੇ ਆਧਾਰ ’ਤੇ ਦਾਖਲਾ ਦੇਣ ਲਈ ਆਖਿਆ ਗਿਆ ਹੈ।

aadhar cardAadhar card

ਇਸ ਦੇ ਨਾਲ ਹੀ ਬਿਨਾ ਆਧਾਰ ਕਾਰਡ ਵਾਲੇ ਵਿਦਿਆਰਥੀਆਂ ਨੂੰ ਵੀ ਦਾਖਲਾ ਦੇਣ ਅਤੇ ਬਾਅਦ ਵਿੱਚ ਉਨਾਂ ਦਾ ਆਧਾਰ ਕਾਰਡ ਬਨਾਉਣ ਲਈ ਆਖਿਆ ਗਿਆ ਹੈ। ਇਸ ਤੋਂ ਇਲਾਵਾ 9ਵੀਂ ਤੋਂ 12ਵੀਂ ਜਮਾਤ ਵਿੱਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਰਜਿਸਟ੍ਰੇਸ਼ਨ ਨੰਬਰ ਨਾ ਮੰਗਣ ਲਈ ਵੀ ਕਿਹਾ ਗਿਆ ਹੈ।

Vijay Inder SinglaVijay Inder Singla

ਇਸੇ ਤਰਾਂ ਹੀ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕੀਤੀ ਗਈ ਹੈ ਅਤੇ ਸਕੂਲ ਮੁਖੀਆਂ ਨੂੰ ਦੂਸਰੇ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਪੱਧਰ ’ਤੇ ਦਾਖਲਾ ਦੇਣ ਲਈ ਕਿਹਾ ਗਿਆ ਹੈ। ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆ ਦੇ ਮਾਪਿਆਂ ਤੋਂ ਪੜਾਈ ਦੇ ਸਬੰਧ ਵਿੱਚ ਲਿਖਤੀ ਤੌਰ ’ਤੇ ਲਿਆ ਜਾਵੇ।

ਇਸ ਦੇ ਨਾਲ ਹੀ ਦਾਖਲਾ ਲੈਣ ਦੀ ਇੱਛਾ ਰੱਖਣ ਵਾਲੇ ਜਿਨਾਂ ਵਿਦਿਆਰਥੀਆਂ ਦੇ ਕੋਲ ਜਨਮ ਸਰਟੀਫਿਕੇਟ ਨਹੀਂ ਹੈ, ਉਨਾਂ ਨੂੰ ਜਨਮ ਸਰਟੀਫਿਕੇਟ ਦੇ ਸਬੰਧ ਵਿੱਚ ਮਜ਼ਬੂਰ ਨਾ ਕਰਨ ਵਾਸਤੇ ਵੀ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ ਅਤੇ ਇਨਾਂ ਵਿਦਿਆਰਥੀਆਂ ਨੂੰ ਪ੍ਰੋਵੀਜ਼ਨ ਆਧਾਰ ’ਤੇ ਦਾਖਲਾ ਦੇਣ ਵਾਸਤੇ ਕਿਹਾ ਗਿਆ ਹੈ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement