‘ਕਿਸਾਨ ਅੰਦੋਲਨ’ ਲਈ ਮੇਰੀ ਜਾਨ ਵੀ ਚਲੀ ਜਾਵੇ ਪਰ ਕਿਸਾਨਾਂ ਦਾ ਸਾਥ ਨਹੀਂ ਛੱਡਾਂਗਾ : ਕੇਜਰੀਵਾਲ
Published : Apr 5, 2021, 12:12 am IST
Updated : Apr 5, 2021, 12:12 am IST
SHARE ARTICLE
image
image

‘ਕਿਸਾਨ ਅੰਦੋਲਨ’ ਲਈ ਮੇਰੀ ਜਾਨ ਵੀ ਚਲੀ ਜਾਵੇ ਪਰ ਕਿਸਾਨਾਂ ਦਾ ਸਾਥ ਨਹੀਂ ਛੱਡਾਂਗਾ : ਕੇਜਰੀਵਾਲ

ਜੀਂਦ, 4 ਅਪ੍ਰੈਲ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਹਰਿਆਣਾ ਦੇ ਜੀਂਦ ’ਚ ਪੁੱਜੇ। ਇਥੇ ਉਨ੍ਹਾਂ ਨੇ ਕਿਸਾਨ ਮਹਾਂਪੰਚਾਇਤ ’ਚ ਸ਼ਿਰਕਤ ਕੀਤੀ। ਅਪਣੇ ਸੰਬੋਧਨ ’ਚ ਕੇਜਰੀਵਾਲ ਨੇ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਗੱਲ ਕੀਤੀ। ਕੇਜਰੀਵਾਲ ਨੇ ਕਿਸਾਨ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਸਾਡੀ ਜ਼ਿੰਮੇਵਾਰੀ ਹੈ, ਪੂਰੇ ਦੇਸ਼ ਦੀ ਜ਼ਿੰਮੇਵਾਰੀ ਹੈ, ਮੇਰੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੀ ਸ਼ਹਾਦਤ ਬੇਕਾਰ ਨਹੀਂ ਜਾਣੀ ਚਾਹੀਦੀ। ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਅਖ਼ੀਰ ਤਕ ਲੜਨਾ ਚਾਹੀਦਾ ਹੈ। ਜਿਸ ਦੇਸ਼ ਅੰਦਰ ਕਿਸਾਨਾਂ ਦਾ ਸਨਮਾਨ ਨਹੀਂ, ਉਹ ਦੇਸ਼ ਕਦੇ ਤਰੱਕੀ ਨਹੀਂ ਕਰ ਸਕਦਾ। 
ਇਹ ਗੱਲ ਉਨ੍ਹਾਂ ਨੇ ਕੱਲ ਰੋਹਤਕ ’ਚ ਹੋਏ ਕਿਸਾਨਾਂ ’ਤੇ ਲਾਠੀਚਾਰਜ ਨੂੰ ਲੈ ਕੇ ਆਖੀ। 
ਕੇਜਰੀਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ ਕੇਂਦਰ ਇਕ ਕਾਨੂੰਨ ਲੈ ਕੇ ਆਈ ਹੈ। ਕਿਸਾਨ ਅੰਦੋਲਨ ਦਾ ਸਮਰਥਨ ਕਰਨ ਨੂੰ ਲੈ ਕੇ ਉਹ ਲੋਕ ਸਾਨੂੰ ਸਜ਼ਾ ਦੇ ਰਹੇ ਹਨ। ਸੰਸਦ ਨੇ ਇਕ ਬਿਲ ਪਾਸ ਕੀਤਾ ਹੈ ਕਿ ਦਿੱਲੀ ’ਚ ਚੁਣੀ ਹੋਈ ਸਰਕਾਰ, ਚੁਣੇ ਹੋਏ ਮੁੱਖ ਮੰਤਰੀ ਦੀ ਕੋਈ ਸ਼ਕਤੀ ਨਹੀਂ ਰਹੇਗੀ। ਸਾਰੀ ਸ਼ਕਤੀ ਲੈਫਟੀਨੈਂਟ ਗਵਰਨਰ ਦੀ ਹੋਵੇਗੀ। ਇਹ ਕਿਹੋ ਜਿਹਾ ਕਾਨੂੰਨ ਜਿਸ ਸਰਕਾਰ ਨੂੰ ਜਨਤਾ ਨੇ ਜਿਤਾਇਆ, ਉਸ ਦੀ ਕੋਈ ਸ਼ਕਤੀ ਨਹੀਂ। ਸੰਸਦ ’ਚ ਜਦੋਂ ਇਸ ਬਿਲ ’ਤੇ ਚਰਚਾ ਕੀਤੀ ਜਾ ਰਹੀ ਸੀ ਤਾਂ ਭਾਜਪਾ ਦੇ ਇਕ-ਇਕ ਸੰਸਦ ਮੈਂਬਰ ਨੇ ਬੋਲਿਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਨੇੇ ਕਿਸਾਨਾਂ ਦਾ ਸਮਰਥਨ ਕੀਤਾ, ਇਸ ਲਈ ਕੇਜਰੀਵਾਲ ਨੂੰ ਇਹ ਸਜ਼ਾ ਦਿਤੀ ਜਾ ਰਹੀ ਹੈ। ਕਿਸਾਨ ਅੰਦੋਲਨ ’ਚ ਸਾਡੇ 300 ਕਿਸਾਨ ਭਰਾ ਸ਼ਹੀਦ ਹੋ ਗਏ। ਇਸ ਕਿਸਾਨ ਅੰਦੋਲਨ ਲਈ ਜੇਕਰ ਕੇਜਰੀਵਾਲ ਦੀ ਜਾਨ ਵੀ ਚੱਲੀ ਜਾਵੇ  ਤਾਂ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਤੁਹਾਡੀ ਕਿਸੇ ਵੀ ਸਜ਼ਾ ਤੋਂ ਨਹੀਂ ਡਰਦੇ। ਕੇਜਰੀਵਾਲ ਨੇ ਅੱਗੇ ਕਿਹਾ ਕਿ ਜੋ ਵੀ ਕਿਸਾਨ ਅੰਦੋਲਨ ਦੇ ਨਾਲ ਹੈ, ਉਹ ਦੇਸ਼ ਭਗਤ ਹੈ। ਜੋ ਵਿਅਕਤੀ ਕਿਸਾਨ ਅੰਦੋਲਨ ਦੇ ਖ਼ਿਲਾਫ਼ ਹੈ, ਉਹ ਦੇਸ਼ ਦਾ ਗੱਦਾਰ ਹੈ। ਇਸ ਕਿਸਾਨ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਕੇਜਰੀਵਾਲ ਨੂੰ ਜੋ ਵੀ ਕੁਰਬਾਨੀ ਦੇਣੀ ਪਵੇਗੀ, ਮੈਂ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement