
ਹਾਦਸੇ 'ਚ ਲਾਪਰਵਾਹੀ ਵਰਤਣ ਵਾਲੇ ਲੋਕਾਂ ਦੇ ਖਿਲਾਫ਼ ਪਰਚਾ ਦਰਜ ਕਰ ਲਿਆ ਹੈ।
ਲੁਧਿਆਣਾ: ਅੱਜ ਲੁਧਿਆਣਾ ਦੇ ਡਾਬਾ ਰੋਡ 'ਤੇ ਸਥਿਤ ਬਾਬਾ ਮੁਕੰਦ ਸਿੰਘ ਨਾਗਾ ਵਿਖੇ ਇੱਕ ਇਮਾਰਤ ਦੀ ਛੱਤ ਡਿੱਗ ਗਈ। ਦੱਸ ਦੇਈਏ ਕਿ ਇਹ ਫੈਕਟਰੀ ਟਰੈਕਟਰ ਪਾਰਟਸ ਬਣਾਉਦੀ ਹੈ ਅਤੇ ਫੈਕਟਰੀ ਦੀ ਤੀਜੀ ਮੰਜ਼ਿਲ ਦਾ ਲੈਂਟਰ ਡਿੱਗਣ ਕਰਕੇ ਵਾਪਰੇ ਹਾਦਸੇ ਦੇ ਵਿੱਚ 3 ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਪੁਸ਼ਟੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਕੀਤੀ ਹੈ।
ludhiana
ਉਹਨਾਂ ਕਿਹਾ ਕਿ ਹੁਣ ਤੱਕ 34 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਜਿਨ੍ਹਾਂ ਵਿਚੋਂ ਕਈਆਂ ਦੇ ਸੱਟਾਂ ਵੀ ਵੱਜੀਆਂ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਹਾਦਸੇ 'ਚ ਲਾਪਰਵਾਹੀ ਵਰਤਣ ਵਾਲੇ ਲੋਕਾਂ ਦੇ ਖਿਲਾਫ਼ ਪਰਚਾ ਦਰਜ ਕਰ ਲਿਆ ਹੈ।
ludhiana
ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਹਾਲਾਂਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਜਿਨ੍ਹਾਂ ਦੀ ਭਾਲ ਪੁਲਿਸ ਕਰ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਵੇਰੇ ਇਹ ਮੰਦਭਾਗਾ ਹਾਦਸਾ ਵਾਪਰਿਆ ਜਿਸ ਤੋਂ ਬਾਅਦ ਤੁਰੰਤ ਐਨਡੀਆਰਐਫ ਤੇ ਹੋਰ ਰਾਹਤ ਕਾਰਜ ਟੀਮਾਂ ਨੂੰ ਤੁਰੰਤ ਭੇਜਿਆ ਗਿਆ ਅਤੇ 37 ਲੋਕਾਂ ਨੂੰ ਹੁਣ ਤੱਕ ਕੱਢਿਆ ਜਾ ਚੁੱਕਾ ਹੈ ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ।
ludhiana
ਉਨ੍ਹਾਂ ਦੱਸਿਆ ਕਿ ਹਾਲੇ ਵੀ ਕੁਝ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ ਉਨ੍ਹਾਂ ਦੀ ਗਿਣਤੀ 3 ਜਾਂ ਇਸ ਤੋਂ ਜ਼ਿਆਦਾ ਵੀ ਹੋ ਸਕਦੀ ਹੈ ਅਤੇ ਪੁਲਿਸ ਵੱਲੋਂ ਫੈਕਟਰੀ ਦੇ ਮਾਲਕ ਜਸਵਿੰਦਰ ਸਿੰਘ ਅਤੇ ਠੇਕੇਦਾਰ ਤੇ ਪਰਚਾ ਦਰਜ ਕਰ ਲਿਆ ਗਿਆ ਹੈ, ਹਾਲਾਂਕਿ ਦੋਵੇਂ ਮੌਕੇ ਤੋਂ ਫ਼ਰਾਰ ਹੈ ਅਤੇ ਪੁਲਿਸ ਵੱਲੋਂ ਲਗਾਤਾਰ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਕੀ ਲੋਕਾਂ ਨੂੰ ਵੀ ਜਲਦ ਹੀ ਬਾਹਰ ਕੱਢ ਲਿਆ ਜਾਵੇਗਾ।
ludhiana