ਛੱਤੀਸਗੜ੍ਹ ’ਚ ਨਕਸਲੀ ਹਮਲਾ, 22 ਜਵਾਨ ਹੋਏ ਸ਼ਹੀਦ
Published : Apr 5, 2021, 12:04 am IST
Updated : Apr 5, 2021, 12:04 am IST
SHARE ARTICLE
image
image

ਛੱਤੀਸਗੜ੍ਹ ’ਚ ਨਕਸਲੀ ਹਮਲਾ, 22 ਜਵਾਨ ਹੋਏ ਸ਼ਹੀਦ

 31 ਤੋਂ ਜ਼ਿਆਦਾ ਜਵਾਨ ਹੋਏ ਜ਼ਖ਼ਮੀ

ਰਾਏਪੁਰ, 4 ਅਪ੍ਰੈਲ : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਤ ਬੀਜਾਪੁਰ ਅਤੇ ਸੁਕਮਾ ਜ਼ਿਲ੍ਹੇ ਦੀ ਸਰਹੱਦ ’ਤੇ ਹੋਈ ਮੁਠਭੇੜ ’ਚ 22 ਜਵਾਨਾਂ ਦੇ ਸ਼ਹੀਦ ਹੋਣ ਦੀ ਜਾਣਕਾਰੀ ਮਿਲੀ ਹੈ। ਸੁਰੱਖਿਆ ਬਲਾਂ ਨੇ ਲਾਪਤਾ 17 ਜਵਾਨਾਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਕੀਤੀਆਂ ਹਨ।  ਸੁਰੱਖਿਆ ਬਲ ਵਲੋਂ ਜਵਾਨਾਂ ਦੀ ਭਾਲ ’ਚ ਅੱਜ ਸਵੇਰੇ ਫਿਰ ਤੋਂ ਸਰਚ ਮੁਹਿੰਮ ਸ਼ੁਰੂ ਕੀਤੀ ਗਈ। ਇਸ ਸਰਚ ਮੁਹਿੰਮ ਦੌਰਾਨ 22 ਜਵਾਨਾਂ ਦੀਆਂ 22 ਮਿ੍ਰਤਕ ਦੇਹਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਲਾਪਤਾ ਜਵਾਨਾਂ ਦੀ ਭਾਲ ’ਚ ਸਰਚ ਮੁਹਿੰਮ ਅਜੇ ਵੀ ਜਾਰੀ ਹੈ। ਉਥੇ ਹੀ 31 ਤੋਂ ਜ਼ਿਆਦਾ ਜਵਾਨਾਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਘਟਨਾ ਨੂੰ ਲੈ ਕੇ ਦੁਖ ਜ਼ਾਹਰ ਕੀਤਾ ਹੈ। 
ਸੂਬੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਐਤਵਾਰ ਨੂੰ ਦਸਿਆ ਕਿ ਸੁਰੱਖਿਆ ਬਲਾਂ ਨੇ ਅੱਜ ਘਟਨਾ ਵਾਲੀ ਥਾਂ ਤੋਂ ਲਾਪਤਾ 17 ਜਵਾਨਾਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦਸਿਆ ਕਿ ਸਨਿਚਰਵਾਰ ਨੂੰ ਸੁਕਮਾ ਜ਼ਿਲ੍ਹੇ ਦੇ ਜਗਰਗੁੰਡਾ ਥਾਣਾ ਖੇਤਰ ’ਚ ਪੈਂਦੇ ਜੋਨਾਗੁਡਾ ਪਿੰਡ ਦੇ ਨੇੜੇ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਹੋਇਆ ਸੀ ਜਿਸ ਵਿਚ ਪੰਜ ਜਾਵਨਾਂ ਦੇ ਸ਼ਹੀਦ ਹੋਣ ਅਤੇ 30 ਜਵਾਨਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਸੀ। 
ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਸ਼ਹੀਦ ਜਵਾਨਾਂ ਵਿਚੋਂ ਦੋ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਸੁਰੱਖਿਆ ਬਲਾਂ ਨੇ ਬਰਾਮਦ ਕੀਤੀਆਂ ਸਨ ਅਤੇ ਤਿੰਨ ਹੋਰ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਜਵਾਨਾਂ ਦੇ ਕੈਂਪ ਨਹੀਂ ਲਿਆ ਸਕੇ। ਉਥੇ ਇਸ ਘਟਨਾ ਦੌਰਾਨ 18 ਹੋਰ ਜਵਾਨਾਂ ਦੇ ਲਾਪਤਾ ਹੋਣ ਦੀ ਜਾਣਕਾਰੀ ਮਿਲੀ ਸੀ। ਛੱਤੀਸਗੜ੍ਹ ਦੀ ਨਕਸਲ ਵਿਰੋਧੀ ਮੁਹਿੰਮ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ 
ਓ.ਪੀ. ਪਾਲ ਨੇ ਦਸਿਆ ਕਿ ਸ਼ੁਕਰਵਾਰ ਦੀ ਰਾਤ ਬੀਜਾਪੁਰ ਅਤੇ ਸੁਕਮਾ ਜ਼ਿਲ੍ਹੇ ਤੋਂ ਕੇਂਦਰੀ ਰਿਜਰਵ ਪੁਲਿਸ ਬਲ ਦੇ ਕੋਬਰਾ ਬਟਾਲੀਅਨ, ਡੀ.ਆਰ.ਜੀ. ਅਤੇ ਐਸ.ਟੀ.ਐਫ. ਦੇ ਸਾਂਝੇ ਦਲ ਨੂੰ ਨਕਸਲ ਵਿਰੋਧੀ ਮੁਹਿੰਮ ਤਹਿਤ ਦੋ ਹਜ਼ਾਰ ਜਵਾਨਾਂ ਨੂੰ ਰਵਾਨਾ ਕੀਤਾ ਗਿਆ ਸੀ ਪਰ ਸਨਿਚਰਵਾਰ ਨੂੰ ਨਕਸਲੀਆਂ ਨੇ 700 ਜਵਾਨਾਂ ਨੂੰ ਤਰਰੇਮ ਇਲਾਕੇ ’ਚ ਜੁਨਾਗੁੜਾ ਪਹਾੜੀਆਂ ਕੋਲ ਤਿੰਨ ਪਾਸਿਉਂ ਘੇਰ ਕੇ  ਫ਼ਾਇਰਿੰਗ ਕੀਤੀ ਸੀ। ਜਾਣਕਾਰੀ ਮੁਤਾਬਕ, ਨਕਸਲੀਆਂ ਨੇ ਸੁਰੱਖਿਆ ਬਲਾਂ ’ਤੇ ਰਾਕੇਟ ਲਾਂਚਰ ਅਤੇ ਲਾਈਟ ਮਸ਼ੀਨ ਗੰਨ ਨਾਲ ਹਮਲਾ ਕੀਤਾ ਸੀ। ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਤਿੰਨ ਘੰਟੇ ਚੱਲੀ ਮੁਕਾਬਲੇਬਾਜੀ ’ਚ 15 ਨਕਸਲੀ ਢੇਰ ਹੋ ਗਏ ਅਤੇ 20 ਜ਼ਖ਼ਮੀ ਹਨ। (ਏਜੰਸੀ)
 

SHARE ARTICLE

ਏਜੰਸੀ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement