
ਇਸ ਮੁਲਜ਼ਮ ਨੇ ਯੂਥ ਕਾਂਗਰਸ ਨੇਤਾ ਗੁਰਲਾਲ ਸਿੰਘ ਭਲਵਾਨ ਦੇ ਕਾਤਲਾਂ ਨੂੰ ਪਨਾਹ ਦੇਣ ਵਿਚ ਮੁੱਖ ਭੂਮਿਕਾ ਨਿਭਾਈ ਹੈ।
ਚੰਡੀਗੜ੍ਹ - ਪੰਜਾਬ ਪੁਲਿਸ ਤੇ ਹਿਮਾਚਲ ਪ੍ਰਦੇਸ਼ ਪੁਲਿਸ ਨੇ ਸਾਂਝੇ ਤੌਰ 'ਤੇ ਚਲਾਈ ਇੱਕ ਮੁੰਹਿਮ ਵਿਚ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਇਕ ਕਰੀਬੀ ਬਦਮਾਸ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਆਪਣੀ ਪ੍ਰੈਸ ਬਿਆਨ ਵਿਚ ਦਾਅਵਾ ਕੀਤਾ ਕਿ ਬੀਤੇ ਦਿਨੀਂ ਫਰੀਦਕੋਟ ਵਿੱਚ ਯੂਥ ਕਾਂਗਰਸ ਨੇਤਾ ਗੁਰਲਾਲ ਸਿੰਘ ਭਲਵਾਨ ਦੇ ਕਾਤਲਾਂ ਨੂੰ ਪਨਾਹ ਦੇਣ ਵਿਚ ਗਗਨ ਬਰਾੜ ਨੇ ਮੁੱਖ ਭੂਮਿਕਾ ਨਿਭਾਈ ਸੀ।
Lawrence Bishnoi
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਬਰਾੜ, ਲਾਭ ਸਿੰਘ ਲੱਬੂ, ਗੋਗੀ ਪੁੱਤਰ ਗੁਰਮੀਤ ਸਿੰਘ ਪੰਜਗਰਾਈ ਕਲਾਂ , ਕੋਟਕਪੂਰਾ, ਫਰੀਦਕੋਟ ਵਜੋਂ ਹੋਈ ਹੈ। ਗੋਲਡੀ ਬਰਾੜ ਨੇ ਗੈਂਗਸਟਰ ਬਿਸ਼ਨੋਈ ਦੀ ਮਦਦ ਨਾਲ ਆਪਣੇ ਚਚੇਰੇ ਭਰਾ ਦੇ ਕਤਲ ਦਾ ਬਦਲਾ ਲੈਣ ਲਈ ਗੁਰਲਾਲ ਬਰਾੜ ਦੀ ਹੱਤਿਆ ਨੂੰ ਅੰਜਾਮ ਦਿੱਤਾ ਸੀ।
Arrested
18 ਫਰਵਰੀ ਨੂੰ ਗੁਰਲਾਲ ਬਰਾੜ ਦੇ ਕਤਲ ਤੋਂ ਕੁਝ ਹੀ ਘੰਟੇ ਬਾਅਦ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਲਈ ਗਈ ਸੀ, ਜਿਸ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਉਸ ਵੇਲੇ ਤੋਂ ਹੀ ਗੰਭੀਰਤਾ ਨਾਲ ਲਿਆ ਜਾ ਰਿਹਾ ਸੀ। ਇਸ ਤੋਂ ਬਾਅਦ 21 ਫਰਵਰੀ ਨੂੰ ਦਿੱਲੀ ਪੁਲਿਸ ਨੇ ਇਸ ਕਤਲ ਕੇਸ ਵਿਚ ਸ਼ਾਮਲ 3 ਮੁਲਜ਼ਮਾਂ ਗੁਰਵਿੰਦਰਪਾਲ ਉਰਫ਼ ਗੋਰਾ, ਸੁਖਵਿੰਦਰ ਢਿੱਲੋ, ਸੌਰਭ ਵਰਮਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਅਗਲੇ ਹੀ ਦਿਨ ਪੰਜਾਬ ਪੁਲਿਸ ਨੇ ਗੁਰਪਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਿਸ ਨੇ ਇਸ ਕਤਲ ਕੇਸ ਵਿਚ ਹਥਿਆਰ ਮੁਹੱਈਆ ਕਰਵਾਏ ਸਨ।
Gurlal Bhalwan
ਜਾਂਚ ਵਿਚ ਪਤਾ ਲੱਗਿਆ ਕਿ ਗੁਰਵਿੰਦਰ ਪਾਲ ਗੋਰਾ ਖਰੜ ਵਿਚ ਗਗਨ ਬਰਾੜ ਨਾਲ ਇੱਕ ਫਲੈਟ ਵਿਚ ਰਹਿੰਦਾ ਸੀ ਅਤੇ ਇਸ ਕਿਰਾਏ ਦੇ ਮਕਾਨ ਵਿਚ ਹੀ ਸਾਜਿਸ਼ ਰਚੀ ਗਈ ਸੀ। ਦਿੱਲੀ ਪੁਲਿਸ ਨੇ ਖਰੜ ਵਿਖੇ ਕਿਰਾਏ ਦੇ ਮਕਾਨ 'ਤੇ ਛਾਪਾ ਵੀ ਮਾਰਿਆ ਪਰ ਗਗਨ ਨੇ ਆਪਣੇ ਸਾਰੇ ਸੰਚਾਰ ਚੈਨਲਾਂ ਨੂੰ ਬੰਦ ਕਰ ਦਿੱਤਾ ਸੀ ਅਤੇ ਛਾਪੇਮਾਰੀ ਤੋਂ ਪਹਿਲਾਂ ਗਗਨ ਨੂੰ ਇੱਕ ਪਰਚੀ ਦੇ ਦਿੱਤੀ ਸੀ ਕਿਉਂਕਿ ਉਹਨਾਂ ਨੂੰ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਜਾਣਕਾਰੀ ਮਿਲ ਗਈ ਸੀ।