'ਆਪ' ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ
Published : Apr 5, 2022, 3:25 pm IST
Updated : Apr 5, 2022, 3:25 pm IST
SHARE ARTICLE
AAP MLA arrested for threatening to kill
AAP MLA arrested for threatening to kill

ਗੈਰ ਸਮਾਜਿਕ ਅਤੇ ਗੁੰਡਾ ਅਨਸਰਾਂ ਨੂੰ ਬਾਜ ਆਉਣ ਦੀ ਦਿੱਤੀ ਚਿਤਾਵਨੀ

 

ਲਹਿਰਾ : ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਬੀਤੇ ਦਿਨੀਂ ਫੋਨ ’ਤੇ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਡੀ.ਐੱਸ.ਪੀ. ਲਹਿਰਾ ਮਨੋਜ ਗੋਰਸੀ ਨੇ ਦੱਸਿਆ ਕਿ 3 ਅਪ੍ਰੈਲ ਦੀ ਰਾਤ ਨੂੰ ਵਿਧਾਇਕ ਬਰਿੰਦਰ ਗੋਇਲ ਦੇ ਮੋਬਾਇਲ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅਵਾ-ਤਵਾ ਬੋਲਿਆ ਗਿਆ ਸੀ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।

Barinder Kumar Goyal Barinder Kumar Goyal

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸ.ਐੱਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਰਿਤੇਸ਼ ਕੁਮਾਰ ਨਾਮਕ ਇਕ ਵਿਅਕਤੀ ਨੂੰ ਸੰਗਰੂਰ ਤੋਂ ਕਾਬੂ ਕੀਤਾ ਗਿਆ ਹੈ, ਇਸੇ ਨੇ ਵਿਧਾਇਕ ਬਰਿੰਦਰ ਗੋਇਲ ਨੂੰ ਫ਼ੋਨ ਕਰਕੇ ਧਮਕੀ ਦਿੱਤੀ ਸੀ। ਡੀ.ਐੱਸ.ਪੀ. ਮਨੋਜ ਗੋਰਸੀ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਨੇ ਉਸ ਰਾਤ ਕਈ ਹੋਰ ਵਿਅਕਤੀਆਂ ਨੂੰ ਵੀ ਫੋਨ ਕੀਤੇ ਸਨ, ਉਨ੍ਹਾਂ ਕਿਹਾ ਕਿ ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਮਨੋਜ ਗੋਰਸੀ ਨੇ ਕਿਹਾ ਕਿ ਕਿਸੇ ਵੀ ਗੈਰ-ਸਮਾਜਿਕ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਗੈਰ ਸਮਾਜਿਕ ਅਤੇ ਗੁੰਡਾ ਅਨਸਰਾਂ ਨੂੰ ਬਾਜ ਆਉਣ ਲਈ ਕਿਹਾ ਹੈ।  

 

SHARE ARTICLE

ਏਜੰਸੀ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement