‘ਐਂਟੀ ਗੈਂਗਸਟਰ ਟਾਸਕ ਫੋਰਸ’ ਪੰਜਾਬ ਵਿਚੋਂ ਅਪਰਾਧ ਨੂੰ ਜੜ੍ਹ ਤੋਂ ਖ਼ਤਮ ਕਰੇਗੀ : ਮਾਲਵਿੰਦਰ ਸਿੰਘ ਕੰਗ
Published : Apr 5, 2022, 5:25 pm IST
Updated : Apr 5, 2022, 5:25 pm IST
SHARE ARTICLE
Malwinder Singh Kang and Dr. Sunny Ahluwalia
Malwinder Singh Kang and Dr. Sunny Ahluwalia

ਬਦਲੇ ਦੀ ਭਾਵਨਾ ਨਾਲ ਇੱਕ ਵੀ ਫਰਜ਼ੀ ਜਾਂ ਝੂਠਾ ਮਾਮਲਾ ਦਰਜ ਨਹੀਂ ਹੋਵੇਗਾ : ਮਾਲਵਿੰਦਰ ਸਿੰਘ ਕੰਗ

-ਗੈਂਗਸਟਰਵਾਦ ਖ਼ਤਮ ਹੋਣ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਠੀਕ ਹੋਵੇਗੀ ਅਤੇ ਆਮ ਲੋਕ ਸੁਰੱਖਿਅਤ ਮਹਿਸੂਸ ਕਰਨਗੇ: ਮਾਲਵਿੰਦਰ ਕੰਗ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਐਂਟੀ ਗੈਂਗਸਟਰ ਟਾਸਕ ਫੋਰਸ’ ਬਣਾਉਣ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਸਵਾਗਤ ਕੀਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਵਿਸ਼ੇਸ਼ ਟਾਸਕ ਫੋਰਸ ਬਣਨ ਨਾਲ ਸੂਬੇ ਵਿਚੋਂ ਗੈਂਗਸਟਰਵਾਦ ਖ਼ਤਮ ਹੋਣ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਠੀਕ ਹੋਵੇਗੀ ਅਤੇ ਆਮ ਲੋਕ ਸੁਰੱਖਿਅਤ ਮਹਿਸੂਸ ਕਰਨਗੇ।

Bhagwant Mann Bhagwant Mann

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ‘ਆਪ’ ਦੇ ਸੀਨੀਅਰ ਆਗੂ ਤੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਸੂਬਾ ਸੰਯੁਕਤ ਸਕੱਤਰ ਡਾ. ਸੰਨੀ ਆਹਲੂਵਾਲੀਆ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਐਂਟੀ ਗੈਂਗਸਟਰ ਟਾਸਕ ਫੋਰਸ’ ਦਾ ਗਠਨ ਕਰਨ ਦਾ ਫ਼ੈਸਲਾ ਬਹੁਤ ਹੀ ਮਹੱਤਵਪੂਰਨ ਹੈ।

Malwinder Singh Kang and Dr. Sunny Ahluwalia Malwinder Singh Kang and Dr. Sunny Ahluwalia

ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਇਸ ਟਾਸਕ ਫੋਰਸ ਦੀ ਅਗਵਾਈ ਏ.ਡੀ.ਜੀ.ਪੀ ਰੈਂਕ ਦੇ ਸੀਨੀਅਰ  ਪੁਲੀਸ ਅਧਿਕਾਰੀ ਵੱਲੋਂ ਕੀਤੀ ਜਾਵੇਗੀ ਅਤੇ ਵਿਸ਼ੇਸ਼ ਪੁਲੀਸ ਟੀਮ ਵੀ ਤਿਆਰ ਕੀਤੀ ਜਾਵੇਗੀ। ਟਾਸਕ ਫੋਰਸ ਦੇ ਕੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਪੁਲੀਸ ਸਟੇਸ਼ਨ ਵੀ ਬਣਾਏ ਜਾਣਗੇ ਅਤੇ ਇਹ ਫੋਰਸ ਸਥਾਨਕ ਪੁਲੀਸ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਹ ਫੋਰਸ ਪੰਜਾਬ ਵਿੱਚੋਂ ਯੋਜਨਾਬੱਧ ਢੰਗ ਨਾਲ ਹੋਣ ਵਾਲੀਆਂ ਵੱਡੀਆਂ ਵਾਰਦਾਤਾਂ ਨੂੰ ਜੜ੍ਹ ਤੋਂ ਖ਼ਤਮ ਕਰੇਗੀ ਅਤੇ ਗੈਂਗਸਟਰਵਾਦ ਦੇ ਨੈਟਵਰਕ ਨੂੰ ਤੋੜੇਗੀ, ਜਿਸ ਨਾਲ ਪੰਜਾਬ ਵਿਚੋਂ ਅਪਰਾਧ ਅਤੇ ਅਪਰਾਧੀਆਂ ਦਾ ਸਫਾਇਆ ਹੋ ਜਾਵੇਗਾ। 

Malwinder Singh Kang and Dr. Sunny Ahluwalia Malwinder Singh Kang and Dr. Sunny Ahluwalia

ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰਾਂ ਦੀ ਅਲੋਚਨਾ ਕਰਦਿਆਂ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਟਾਸਕ ਫੋਰਸਾਂ ਦੀ ਗ਼ਲਤ ਵਰਤੋਂ ਕਰਕੇ ਵਿਰੋਧ ਦੀ ਆਵਾਜ਼ ਦਬਾਉਣ ਅਤੇ ਬੇਗੁਨਾਹ ਲੋਕਾਂ ’ਤੇ ਝੂਠੇ ਮਾਮਲੇ ਦਰਜ ਕਰਕੇ ਪ੍ਰੇਸ਼ਾਨ ਕਰਦੀਆਂ ਸਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਟਾਸਕ ਫੋਰਸ ਦੀ ਦੁਰਵਰਤੋਂ ਬਿਲਕੁੱਲ ਵੀ ਨਹੀਂ ਕਰੇਗੀ ਅਤੇ ਨਾ ਹੀ ਰਾਜਨੀਤਿਕ ਬਦਲਾਖ਼ੋਰੀ ਦੀ ਭਾਵਨਾ ਨਾਲ ਕੋਈ ਵੀ ਝੂਠਾ ਜਾਂ ਫਰਜ਼ੀ ਮਾਮਲਾ ਦਰਜ ਨਹੀਂ ਕੀਤਾ ਜਾਵੇਗਾ। 

Malwinder Singh Kang and Dr. Sunny Ahluwalia Malwinder Singh Kang and Dr. Sunny Ahluwalia

ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਤੋਂ ਬਾਅਦ ਭਗਵੰਤ ਮਾਨ ਪੰਜਾਬ ਦੇ ਲੋਕਾਂ ਲਈ ਲਗਾਤਾਰ ਇਤਿਹਾਸਕ ਅਤੇ ਵੱਡੇ ਫ਼ੈਸਲੇ ਲੈ ਰਹੇ ਹਨ। ਮੁੱਖ ਮੰਤਰੀ ਨੇ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤੇ ਹਨ ਕਿ ਪਿੰਡ- ਪਿੰਡ ਜਾ ਕੇ ਲੋਕਾਂ ਨਾਲ ਬੈਠਕਾਂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਹੱਲ ਕਰਨ।

 CM MannCM Mann

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਹੀ ਬਣੀ ਹੈ। ਹੁਣ ਆਮ ਲੋਕਾਂ ਨੂੰ ਸਰਕਾਰੀ ਮੁਲਾਜ਼ਮ  ਅਤੇ ਅਧਿਕਾਰੀ  ਪ੍ਰੇਸ਼ਾਨ ਨਹੀਂ ਕਰਨਗੇ, ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਆਹਲੂਵਾਲੀਆ ਨੇ ਦਾਅਵਾ ਕੀਤਾ ਕਿ ਜਿਵੇਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਾਕਰ ਨੇ ਆਮ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਸੌਖਾ ਕੀਤਾ ਕੀਤਾ ਹੈ, ਉਸੇ ਤਰ੍ਹਾਂ ਹੀ ਪੰਜਾਬ ’ਚ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੇ ਦੁੱਖ ਦਰਦ ਦੂਰ ਕਰੇਗੀ ਅਤੇ ਪ੍ਰੇਸ਼ਾਨੀਆਂ ਨੂੰ ਖ਼ਤਮ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement