
ਇਸ ਪਿੱਛੇ ਜੇਲ੍ਹ ਵਿਚ ਬੰਦ ਗੈਂਗਸਟਰਾਂ ਦਾ ਹਵਾਲਾ ਦਿੱਤਾ ਗਿਆ ਹੈ। ਬਿਕਰਮ ਮਜੀਠੀਆ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹੈ।
ਚੰਡੀਗੜ੍ਹ: ਡਰੱਗ ਮਾਮਲੇ ਵਿਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਉਹਨਾਂ ਨੇ ਮੁਹਾਲੀ ਅਦਾਲਤ ਵਿਚ ਅਰਜ਼ੀ ਦਿੱਤੀ ਹੈ, ਜਿਸ ਵਿਚ ਉਹਨਾਂ ਦੇ ਵਕੀਲ ਨੇ ਮਜੀਠੀਆ ਨੂੰ ਸਪੈਸ਼ਲ ਬੈਰਕ ਵਿਚ ਸ਼ਿਫਟ ਕਰਨ ਦੀ ਗੱਲ ਮੰਗ ਕੀਤੀ ਹੈ। ਇਸ ਪਿੱਛੇ ਜੇਲ੍ਹ ਵਿਚ ਬੰਦ ਗੈਂਗਸਟਰਾਂ ਦਾ ਹਵਾਲਾ ਦਿੱਤਾ ਗਿਆ ਹੈ। ਬਿਕਰਮ ਮਜੀਠੀਆ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹੈ।
ਉਹਨਾਂ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਮਗਰੋਂ ਮੁਹਾਲੀ ਅਦਾਲਤ ਵਿਚ ਸੁਣਵਾਈ ਚੱਲ ਰਹੀ ਹੈ। ਬਿਕਰਮ ਮਜੀਠੀਆ ਦੀ ਮੁਹਾਲੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਇਸ ਦੌਰਾਨ ਉਸ ਨੇ ਕਿਹਾ ਕਿ ‘ਆਲ ਇਜ਼ ਨੌਟ ਵੈੱਲ’। ਮਜੀਠੀਆ ਨੇ ਡਰੱਗਜ਼ ਕੇਸ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਵੀ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਇਸੇ ਮਹੀਨੇ ਹੋਣੀ ਹੈ।