ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਵਲੋਂ CM ਮਾਨ ਨਾਲ ਮੁਲਾਕਾਤ, CM ਵਲੋਂ ਚੰਡੀਗੜ੍ਹ-ਲੰਡਨ ਵਿਚਕਾਰ ਸਿੱਧੀ ਉਡਾਣ ਸ਼ੁਰੂ ਕਰਨ ਦੀ ਮੰਗ
Published : Apr 5, 2022, 5:40 pm IST
Updated : Apr 5, 2022, 5:44 pm IST
SHARE ARTICLE
British Deputy High Commissioner Caroline Rowett calls on Bhagwant Mann
British Deputy High Commissioner Caroline Rowett calls on Bhagwant Mann

ਪਰਾਲੀ ਸਾੜਨ ਅਤੇ ਬਾਇਓਮਾਸ ਪ੍ਰਬੰਧ ਬਾਰੇ ਵੀ ਮੁੱਖ ਮੰਤਰੀ ਨੇ ਯੂ.ਕੇ ਤੋਂ ਮਾਹਿਰਾਂ ਅਤੇ ਤਕਨਾਲੋਜੀ ਦੇ ਪ੍ਰਦਾਨ ਕਰਨ ਬਾਰੇ ਬੇਨਤੀ ਕੀਤੀ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੂੰ ਕਿਹਾ ਕਿ ਉਹ ਲੰਡਨ ਤੋਂ ਚੰਡੀਗੜ੍ਹ ਲਈ ਸਿੱਧੀਆਂ ਉਡਾਨਾਂ ਨੂੰ ਪ੍ਰਮੁੱਖ ਤਰਜੀਹ ਦੇ ਆਧਾਰ `ਤੇ ਸ਼ੁਰੂ ਕਰਨ ਲਈ ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਕੋਲ ਮੁੱਦਾ ਉਠਾਉਣ। ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ `ਤੇ ਸਿਸ਼ਟਾਚਾਰ ਮੁਲਾਕਾਤ ਕਰਨ ਮੌਕੇ ਵਿਚਾਰ-ਵਟਾਂਦਰੇ ਦੌਰਾਨ, ਕੈਰੋਲਿਨ ਰੋਵੇਟ ਨੇ ਕਿਹਾ ਕਿ ਉਹ ਯਕੀਨੀ ਤੌਰ `ਤੇ ਉਡਾਨਾਂ ਸ਼ੁਰੂ ਕਰਨ ਦਾ ਇਹ ਮਾਮਲਾ ਬਰਤਾਨਵੀ ਹਾਈ ਕਮਿਸ਼ਨਰ ਕੋਲ ਉਠਾਉਣਗੇ ਤਾਂ ਜੋ ਤਾਂ ਜੋ ਯੂ.ਕੇ. ਵਿੱਚ ਵੱਸਦੇ ਪੰਜਾਬੀ ਪ੍ਰਵਾਸੀ ਲੋਕਾਂ ਤੋਂ ਇਲਾਵਾ ਯੂ.ਕੇ. ਦੇ ਗੁਆਂਢੀ ਰਾਜਾਂ ਵਸਦੇ ਲੋਕ ਵੀ ਪੰਜਾਬ ਅਤੇ ਯੂ.ਕੇ ਦੀ ਨਿਰਵਿਘਨ ਯਾਤਰਾ ਕਰ ਸਕਣ। ਉਹਨਾਂ ਨੇ ਭਗਵੰਤ ਮਾਨ ਨੂੰ ਉਹਨਾਂ ਦੀ ਅਗਵਾਈ ਹੇਠ ਸੂਬੇ ਵਿੱਚ ਸਰਕਾਰ ਬਣਾਉਣ ਲਈ ਭਾਰੀ ਫਤਵਾ ਹਾਸਿਲ ਕਰਨ ਲਈ ਵੀ ਵਧਾਈ ਦਿੱਤੀ।  

British Deputy High Commissioner Caroline Rowett calls on Bhagwant MannBritish Deputy High Commissioner Caroline Rowett calls on Bhagwant Mann

ਚੰਡੀਗੜ੍ਹ ਅਤੇ ਲੰਡਨ ਵਿਚਕਾਰ ਤੁਰੰਤ ਸਿੱਧੇ ਹਵਾਈ ਸੰਪਰਕ ਦੀ ਲੋੜ `ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਕੈਰੋਲਿਨ ਰੋਵੇਟ ਨੂੰ ਦੱਸਿਆ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਯੂ.ਟੀ ਚੰਡੀਗੜ੍ਹ ਤੋਂ ਇਲਾਵਾ ਗੁਆਂਢੀ ਰਾਜਾਂ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੀ ਵਧਦੀ ਮੰਗ ਨੂੰ ਪੂਰਾ ਕਰਦਾ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਵਿਖੇ ਬੋਇੰਗ 777 ਵਰਗੇ ਵੱਡੇ ਅਤੇ ਚੌੜੇ ਹਵਾਈ ਜਹਾਜ਼ਾਂ ਨੂੰ ਸੰਭਾਲਣ ਲਈ ਬੁਨਿਆਦੀ ਸਹੂਲਤਾਂ ਕੈਟ-ਆਈ.ਆਈ.ਬੀ ਇੰਸਟਰੂਮੈਂਟ ਲੈਂਡਿੰਗ ਸਿਸਟਮ ਹੋਣ ਤੋਂ ਇਲਾਵਾ ਅੰਤਰਰਾਸ਼ਟਰੀ ਉਡਾਣਾਂ ਦੇ ਪ੍ਰਬੰਧਨ ਲਈ ਨਵੀਨਤਮ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਨਾਲ ਲੈਸ ਹੈ।    

Bhagwant MannBhagwant Mann

ਮੁੱਖ ਮੰਤਰੀ ਨੂੰ ਪਰਾਲੀ ਸਾੜਨ ਅਤੇ ਬਾਇਓਮਾਸ ਪ੍ਰਬੰਧਨ ਦੇ ਖਤਰੇ ਨਾਲ ਨਜਿੱਠਣ ਲਈ ਨਵੀਨਤਮ ਤਕਨਾਲੋਜੀਆਂ ਬਾਰੇ ਜਾਣੂ ਕਰਵਾਉਂਦਿਆਂ ਕੈਰੋਲੀਨ ਰੋਵੇਟ ਨੇ ਇਨ੍ਹਾਂ ਖੇਤਰਾਂ ਵਿੱਚ ਤਕਨਾਲੋਜੀ ਪ੍ਰਦਾਨ ਲਈ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਕਿਉਂਕਿ ਯੂ.ਕੇ. ਕੋਲ ਇਨ੍ਹਾਂ ਅਹਿਮ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਭ ਤੋਂ ਉੱਨਤ ਮੁਹਾਰਤ ਹੈ। ਉਨ੍ਹਾਂ ਨੇ ਭਗਵੰਤ ਮਾਨ ਨੂੰ ਇਹ ਵੀ ਦੱਸਿਆ ਕਿ ਯੂ.ਕੇ. ਵਿੱਚ ਕੁਝ ਉੱਨਤ ਪੀ.ਜੀ ਕੋਰਸ ਹਨ ਜੋ ਕੁਝ ਸਥਾਨਕ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਦੀਆਂ ਵੱਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਚਲਾਏ ਜਾ ਸਕਦੇ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵ ਭਰ ਵਿੱਚ ਲਾਹੇਵੰਦ ਰੁਜ਼ਗਾਰ ਦੇ ਯੋਗ ਬਣਾਇਆ ਜਾ ਸਕੇ।  

Stubble Burning Stubble Burning

ਇਸੇ ਤਰ੍ਹਾਂ, ਉਨਾਂ ਨੇ ਸੂਬਾ ਖੇਡ ਯੂਨੀਵਰਸਿਟੀ ਨਾਲ ਆਪਸੀ ਅਧਾਰ `ਤੇ ਕੁਝ ਨਵੇਂ ਕੋਰਸ ਸ਼ੁਰੂ ਕਰਨ ਲਈ ਆਪਣੀ ਇੱਛਾ ਜ਼ਾਹਰ ਕੀਤੀ ਤਾਂ ਜੋ ਦੋਵਾਂ ਪਾਸਿਆਂ ਦੇ ਵਿਦਿਆਰਥੀਆਂ ਨੂੰ ਵਧੀਆ ਅੰਤਰਰਾਸ਼ਟਰੀ ਅਭਿਆਸਾਂ ਰਾਹੀਂ ਖੇਡ ਵਿਗਿਆਨ ਨੂੰ ਅਪਣਾ ਕੇ ਖੇਡ ਸਿੱਖਿਆ, ਖੇਡ ਤਕਨਾਲੋਜੀ, ਖੇਡ ਪ੍ਰਬੰਧਨ ਅਤੇ ਖੇਡ ਕੋਚਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਖੇਡਾਂ ਦੇ ਉੱਨਤ ਕੋਰਸਾਂ ਨਾਲ ਲੈਸ ਕੀਤਾ ਜਾ ਸਕੇ। 

CM Bhagwant MannCM Bhagwant Mann

ਭਗਵੰਤ ਮਾਨ ਨੇ ਦੌਰੇ `ਤੇ ਆਏ ਵਫ਼ਦ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸਾਰਥਕ ਢੰਗ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਪਹਿਲਕਦਮੀਆਂ ਦਾ ਸਵਾਗਤ ਕਰੇਗੀ। ਮੁੱਖ ਮੰਤਰੀ ਅਤੇ ਕੈਰੋਲਿਨ ਰੋਵੇਟ ਦੋਵਾਂ ਨੇ ਆਪਸੀ ਹਿੱਤ ਦੇ ਕਈ ਹੋਰ ਮੁੱਦਿਆਂ `ਤੇ ਵੀ ਚਰਚਾ ਕੀਤੀ।  ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਤੋਂ ਇਲਾਵਾ ਮਿਸ਼ਨ ਦੇ ਉਪ ਮੁਖੀ ਅਮਨਦੀਪ ਗਰੇਵਾਲ ਵੀ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement