ਵਿਦਿਆਰਥੀਆਂ ਨੂੰ ਸਰਟੀਫਿਕੇਟ ਲੈਣ ਲਈ ਨਹੀਂ ਦੇਣੇ ਪੈਣਗੇ 800 ਰੁਪਏ, CM ਨੇ ਤੈਅ ਕੀਤੀ ਫ਼ੀਸ 
Published : Apr 5, 2022, 2:23 pm IST
Updated : Apr 5, 2022, 2:23 pm IST
SHARE ARTICLE
File Photo
File Photo

ਬੋਰਡ ਨੇ ਪਹਿਲਾਂ 300 ਰੁਪਏ ਪ੍ਰਤੀ ਵਿਦਿਆਰਥੀ ਵਸੂਲ ਕੀਤਾ ਗਿਆ ਅਤੇ ਫਿਰ ਅਚਾਨਕ ਇਹ ਫੀਸ ਵਧਾ ਕੇ 800 ਰੁਪਏ ਕਰ ਦਿੱਤੀ।

 

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਰਾਹਤ ਦਿੱਤੀ ਹੈ। ਦਰਅਸਲ ਸੂਬੇ ਅੰਦਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਵਿਦਿਆਰਥੀਆਂ ਨੂੰ 10ਵੀਂ ਤੇ 12ਵੀਂ ਦੀ ਪ੍ਰੀਖਿਆ ਦੇਣ ਲਈ ਵਸੂਲ ਕੀਤੀ ਜਾਂਦੀ ਫੀਸ ਨੂੰ ਬਿਨ੍ਹਾਂ ਪ੍ਰੀਖਿਆ ਲਏ ਹੀ ਵਸੂਲ ਕਰ ਲਿਆ ਗਿਆ ਤੇ ਇਹ ਫੀਸ 800 ਰੁਪਏ ਲਈ ਗਈ ਹੈ। 2020-21 ਦੇ ਸਰਟੀਫਿਕੇਟ ਜਾਰੀ ਕਰਨ ਲਈ ਬੋਰਡ ਨੇ ਪਹਿਲਾਂ 300 ਰੁਪਏ ਪ੍ਰਤੀ ਵਿਦਿਆਰਥੀ ਵਸੂਲ ਕੀਤਾ ਗਿਆ ਅਤੇ ਫਿਰ ਅਚਾਨਕ ਇਹ ਫੀਸ ਵਧਾ ਕੇ 800 ਰੁਪਏ ਕਰ ਦਿੱਤੀ।

School StudentsSchool Students

ਬੱਚਿਆਂ ਦੇ ਮਾਪਿਆਂ ਵੱਲੋਂ ਬੋਰਡ ਵੱਲੋਂ ਵਧਾਈ ਫੀਸ ਦਾ ਵਿਰੋਧ ਕੀਤਾ ਗਿਆ ਪਰ ਉਸ ਦੌਰਾਨ ਜ਼ਿਆਦਾ ਵਿਦਿਆਰਥੀਆਂ ਨੇ ਸਰਟੀਫਿਕੇਟ ਲੈਣ ਲਈ 800 ਰੁਪਏ ਫੀਸ ਜਮ੍ਹਾ ਕਰਵਾ ਦਿੱਤੀ ਸੀ ਪਰ ਕਈ ਵਿਦਿਆਰਥੀ ਅਜਿਹੇ ਸਨ ਜਿਨ੍ਹਾਂ ਦੇ ਮਾਤਾ-ਪਿਤਾ ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਇਹ ਫੀਸ ਭਰਨ ਤੋਂ ਅਸਮਰੱਥ ਸਨ।

Bhagwant MannBhagwant Mann

ਮਾਪਿਆਂ ਅਤੇ ਵਿਰੋਧੀ ਪਾਰਟੀਆਂ ਵੱਲੋਂ ਰੌਲਾ ਪਾਉਣ 'ਤੇ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ’ਚ ਲਿਆਂਦਾ ਗਿਆ, ਜਿਨ੍ਹਾਂ ਨੇ ਤੁਰੰਤ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਗੱਲਬਾਤ ਕੀਤੀ ਤੇ ਇਹ ਮਾਮਲੇ ਵਿਚ ਸਖ਼ਤ ਕਦਮ ਚੁੱਕਿਆ। ਮੁੱਖ ਮੰਤਰੀ ਨੇ ਇਹ ਫ਼ੀਸ ਸਿਰਫ਼ 100 ਰੁਪਏ ਫੀਸ ਜਮ੍ਹਾ ਕਰਵਾਉਣ ਦਾ ਐਲਾਨ ਕੀਤਾ ਹੈ ਜਿਸ ਨੂੰ ਲੈ ਕੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਨੂੰ ਤੁਰੰਤ ਪ੍ਰਭਾਵ ਨਾਲ ਮੰਨਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੀ ਪੱਤਰ ਜਾਰੀ ਕਰ ਦਿੱਤਾ ਹੈ।  ਜਿਸ ਨਾਲ ਸਮੁੱਚੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement