
ਕਿਹਾ, ਧਰਮਕੋਟ ਦੇ ਪਿੰਡ ਮੰਡੇਰ ਵਿੱਚ ਸ਼ਰੇਆਮ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਵਲ ਮੁੱਖ ਮੰਤਰੀ ਦੇਣ ਧਿਆਨ
ਚੰਡੀਗੜ੍ਹ : ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਰੇਤ ਮਾਫ਼ੀਆ ਸਮੇਤ ਸਾਰੇ ਗ਼ੈਰ-ਕਾਨੂੰਨੀ ਕੰਮਾਂ ਨੂੰ ਨੱਥ ਪਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਵਿਰੋਧੀ ਪਾਰਟੀਆਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
Arvind Kejriwal and Bhagwant Mann
ਇਸ ਤਰ੍ਹਾਂ ਹੀ ਹੁਣ ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇੱਕ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਸਰਕਾਰ ਬਣਨ ਤੋਂ ਪਹਿਲਾਂ ਕਈ ਏਜੰਡੇ ਰੱਖੇ ਗਏ ਸਨ ਜਿਨ੍ਹਾਂ ਵਿਚੋਂ ਰੇਤ ਮਾਫ਼ੀਆ ਦਾ ਖ਼ਤਮ ਵੀ ਮੁੱਖ ਸੀ ਪਰ ਅਜਿਹਾ ਕੁਝ ਵੀ ਨਹੀਂ ਹੋਇਆ ਹੈ ਅਤੇ ਰੇਤ ਮਾਫ਼ੀਆ ਅਜੇ ਵੀ ਸਰਗਰਮ ਹੈ।
tweet
ਖਹਿਰਾ ਨੇ ਇਸ ਬਾਬਤ ਟਵੀਟ ਕਰਦਿਆਂ ਲਿਖਿਆ, ''ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਮੁੱਖ ਚੋਣ ਏਜੰਡਿਆਂ ਵਿਚੋਂ ਇੱਕ ਰੇਤ ਮਾਫ਼ੀਆ ਨੂੰ ਖ਼ਤਮ ਕਰਨਾ ਸੀ ਪਰ ਇੱਕ ਰਿਪੋਰਟ ਦੇ ਅਨੁਸਾਰ ਧਰਮਕੋਟ ਦੇ ਪਿੰਡ ਮੰਡੇਰ ਵਿੱਚ ਸ਼ਰੇਆਮ ਗ਼ੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ।
Sukhpal Singh Khaira
ਸਰਪੰਚ ਅਮਰਜੀਤ ਕੌਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸਾਰੇ ਅਧਿਕਾਰੀਆਂ ਤੱਕ ਪਹੁੰਚ ਕੀਤੀ ਪਰ ਕੋਈ ਫਾਇਦਾ ਨਹੀਂ ਹੋਇਆ! ਮੈਨੂੰ ਉਮੀਦ ਹੈ ਕਿ ਮੁੱਖ ਮੰਤਰੀ ਇਸ ਮਾਮਲੇ ਵਲ ਧਿਆਨ ਦੇਣਗੇ।''