ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੇ ਸਰਕਾਰੀ ਸਕੂਲਾਂ 'ਚ ਕਿਤਾਬਾਂ ਪੁੱਜਦੀਆਂ ਕੀਤੀਆਂ : ਹਰਜੋਤ ਸਿੰਘ ਬੈਂਸ

By : KOMALJEET

Published : Apr 5, 2023, 8:37 pm IST
Updated : Apr 5, 2023, 8:37 pm IST
SHARE ARTICLE
Cabinet minister arrived to know the condition of the government school in the border village of Kaluwala
Cabinet minister arrived to know the condition of the government school in the border village of Kaluwala

• ਬੇੜੀ ਵਿੱਚ ਸਵਾਰ ਹੋ ਕੇ ਸਰਹੱਦੀ ਪਿੰਡ ਕਾਲੂ ਵਾਲਾ ਦੇ ਸਰਕਾਰੀ ਸਕੂਲ ਦਾ ਹਾਲ ਜਾਣਨ ਲਈ ਪਹੁੰਚੇ ਕੈਬਨਿਟ ਮੰਤਰੀ

• ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਨਾਲੋਂ ਹੋਇਆ ਸੁਧਾਰ, ਦਾਖਲੇ ਵਿਚ ਹੋਇਆ ਵਾਧਾ

• ਸਰਹੱਦੀ ਇਲਾਕੇ ਦੇ ਸਕੂਲਾਂ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ

ਫਿਰੋਜ਼ਪੁਰ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਪੁੱਜਦੀਆਂ ਕਰ ਦਿੱਤੀਆਂ ਹਨ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਸਿੱਖਿਆ ਸਹੂਲਤਾਂ ਦਾ ਹਾਲ ਜਾਣਨ ਲਈ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਸਮੇਤ ਹੋਰ ਕਈ ਸਰਕਾਰੀ ਦੌਰਾ ਕਰਨ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਕਦੇ ਵੀ ਸਮੇਂ ਸਿਰ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਸਨ ਮਿਲੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ  ਸਰਕਾਰੀ ਸਕੂਲਾਂ ਬਹੁਤ ਜ਼ਿਆਦਾ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਇਸ ਸੁਧਾਰ ਨੂੰ ਦੇਖਦਿਆਂ ਹੀ ਅੱਜ ਸਰਕਾਰੀ ਸਕੂਲਾਂ ਦੇ ਦਾਖਲੇ ਵਿਚ ਵੀ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦਾ ਆਗਾਜ਼

 ਉਨ੍ਹਾਂ ਦੱਸਿਆ ਕਿਇਸ ਸਾਲ ਚਲਾਈ ਗਈ। ਦਾਖ਼ਲਾ ਮੁਹਿੰਮ ਦੌਰਾਨ ਕਈ ਸਰਕਾਰੀ ਅਧਿਕਾਰੀਆਂ/ਅਧਿਆਪਕਾਂ ਨੇ ਆਪਣੇ  ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਵਿਚ ਦਾਖਲਾ ਕਰਵਾਇਆ ਹੈ ।

ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਕਿਉਂਕਿ ਹੁਣ ਸਰਕਾਰੀ ਸਕੂਲਾਂ ਵਿਚ ਕਾਫੀ ਬਦਲਾਅ ਹੋ ਚੁੱਕਿਆ ਹੈ ਅਤੇ ਪੜਾਈ ਅਤੇ ਬੁਨਿਆਦੀ ਢਾਂਚੇ ਵਿਚ ਪੂਰਾ ਸੁਧਾਰ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੇ ਸਰਕਾਰੀ ਸਕੂਲ ਤਿਆਰ ਕੀਤੇ ਜਾਣਗੇ ਜਿੱਥੇ ਪੂਰਾ ਸਟਾਫ ਹੋਵੇਗਾ, ਵੱਖ ਵੱਖ ਗਤੀਵਿਧੀਆਂ/ਖੇਡਾਂ ਦੇ ਕੌਚ ਹੋਣਗੇ, ਪ੍ਰਿੰਸੀਪਲ ਵਿਦੇਸ਼ਾਂ ਤੋਂ ਟਰੇਨਿੰਗ ਲੈ ਕੇ ਆਉਣਗੇ, ਬਿਜਨਸ ਕਲਾਸਾਂ ਲਗਾਈਆਂ ਜਾਣਗੀਆਂ ਜਿਸ ਦਾ ਮਤਲਬ ਹੈ ਕਿ ਉਹ ਪ੍ਰਾਈਵੇਟ ਸਕੁਲਾਂ ਨੂੰ ਮਾਤ ਦੇਣ ਵਾਲੇ ਸਰਕਾਰੀ ਸਕੂਲ ਹੋਣਗੇ। 

ਇਸ ਮੌਕੇ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ ਜਿਸਦੀ ਪੂਰਤੀ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਹਿਲਾਂ ਸਤਲੁਜ ਦਰਿਆ ਤੇ ਸਥਿਤ ਸਰਹੱਦੀ ਪਿੰਡ ਕਾਲੂ ਵਾਲਾ ਦੇ ਸਰਕਾਰੀ ਸਕੂਲ ਦਾ ਹਾਲ ਜਾਣਨ ਲਈ ਬੇੜੀ ਵਿਚ ਸਵਾਰ ਹੋ ਕੇ ਸਕੂਲ ਪਹੁੰਚੇ। 

ਇਹ ਵੀ ਪੜ੍ਹੋ:   'ਕੋਵਿਡ ਸਬੰਧੀ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ'

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਕੁੱਝ ਦੇਰ ਪਹਿਲਾ ਪਤਾ ਲੱਗਾ ਸੀ ਕਿ ਪਿੰਡ ਕਾਲੂ ਵਾਲਾ ਦੀਆਂ ਦੋ ਵਿਦਿਆਰਥਣਾਂ ਰੋਜ਼ਾਨਾ ਬੇੜੀ ਵਿਚ ਸਵਾਰ ਹੋ ਕੇ ਸਕੂਲ ਜਾਂਦੀਆਂ ਹਨ ਅਤੇ ਇਸ ਪਿੰਡ ਦੇ ਲੋਕ ਵੀ ਸ਼ਹਿਰ ਜਾਂ ਹੋਰ ਪਿੰਡ ਜਾਣ ਲਈ ਇਸ ਬੇੜੀ ਦਾ ਸਹਾਰਾ ਲੈਂਦੇ ਹਨ। ਜਿਸ ਕਰ ਕੇ ਅੱਜ ਉਹ ਖੁਦ ਇੱਥੇ ਇਸ ਚੀਜ਼ ਨੂੰ ਸਮਝਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਇਥੋਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਲਈ ਰੋਜ਼ਾਨਾ ਕਈ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ।

ਉਨ੍ਹਾਂ ਕਿਹਾ  ਇਸ ਦਰਿਆ 'ਤੇ ਪੁਲ ਬਣਾਉਣ ਮੰਗ ਬਿਲਕੁਲ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਅਧਿਕਾਰੀਆਂ ਤੋਂ ਇਸ ਪੁਲ ਸਬੰਧੀ ਐਸਟੀਮੇਟ ਤਿਆਰ ਕਰਵਾ ਕੇ ਨਾਲ ਲੈ ਕੇ ਜਾਣਗੇ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਗੇ ਇਹ ਗੱਲ ਰੱਖਣਗੇ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀ ਇਹ ਮੰਗ ਪੂਰੀ ਕੀਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਨੇ ਸਰਹੱਦੀ ਪਿੰਡ ਟੇਂਡੀ ਵਾਲਾ, ਗੱਟੀ ਰਹੀਮੇ ਕੇ, ਗੱਟੀ ਰਾਜੋ ਕੇ ਅਤੇ ਝੁੱਗੇ ਹਜ਼ਾਰਾ ਸਿੰਘ ਵਾਲਾ ਦੇ ਸਰਕਾਰੀ ਸਕੂਲਾਂ ਸਮੇਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਫਿਰੋਜ਼ਪੁਰ ਸ਼ਹਿਰ, ਸਰਕਾਰੀ ਸਕੂਲ ਸਤੀਏ ਵਾਲਾ, ਸਰਕਾਰੀ ਪ੍ਰਾਈਮਰੀ ਸਕੂਲ ਮੁੱਦਕੀ, ਸਰਕਾਰੀ ਸਕੂਲ ਲੜਕੀਆਂ ਮੁੱਦਕੀ ਆਦਿ ਦਾ ਦੌਰਾ ਵੀ ਕੀਤਾ। ਦੌਰੇ ਦੌਰਾਨ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰ ਕੇ ਸਕੂਲ ਪ੍ਰਤੀ ਫੀਡਬੈਕ ਲਏ ਅਤੇ ਸਕੂਲ ਦੇ ਸਟਾਫ ਨਾਲ ਵੀ ਗੱਲਬਾਤ ਕੀਤੀ।

ਉਨ੍ਹਾਂ ਗੱਟੀ ਰਹੀਮੇ ਕੇ ਦੇ ਸਰਕਾਰੀ ਸਕੂਲ ਵਿਚ ਇੰਟਰਲੋਕ ਟਾਈਲਾਂ ਲਗਵਾਉਣ ਲਈ ਆਏ ਫੰਡ ਦੀ ਜਲਦੀ ਵਰਤੋਂ ਕਰ ਕੇ ਟਾਈਲਾਂ ਲਗਵਾਉਣ ਲਈ ਬੀਡੀਪੀਓ ਨੂੰ ਨਿਰਦੇਸ ਦਿੱਤੇ। ਉਨ੍ਹਾਂ ਸਰਕਾਰੀ ਸਕੂਲ ਗੱਟੀ ਰਾਜੋ ਕੇ ਵਿਖੇ ਵਧੀਆ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਵਿੱਚ ਕਰਵਾਏ ਗਏ ਕੰਮਾਂ ਲਈ ਸਟਾਫ ਅਤੇ ਸਮਾਜਸੇਵੀਆਂ ਵੱਲੋਂ ਸਕੂਲ ਵਿਚ ਪਾਏ ਯੋਗਦਾਨ ਲਈ ਪ੍ਰਸ਼ੰਸਾ ਕੀਤੀ। ਉਨ੍ਹਾਂ ਵੱਲੋਂ ਪਿੰਡ ਟੇਂਡੀਵਾਲਾ ਦੇ ਸਰਕਾਰੀ ਸਕੂਲ ਨੂੰ ਨਵੇਂ ਕਮਰੇ ਲਈ 2 ਲੱਖ ਅਤੇ ਸਰਕਾਰੀ ਸਕੂਲ ਲੜਕੀਆਂ ਮੁੱਦਕੀ ਨੂੰ ਲਗਭਗ 50 ਲੱਖ ਰੁਪਏ ਦੀ ਗ੍ਰਾਂਟ ਐਲਾਨ ਕੀਤਾ ਗਿਆ। 

ਇਸ ਤੋਂ ਇਲਾਵਾ ਜਿੱਥੇ ਵੀ ਸਰਕਾਰੀ ਸਕੂਲਾਂ ਵਿੱਚ ਨਵੇਂ ਕਮਰੇ ਬਣਾਉਣ, ਇੰਟਰਲੋਕ ਟਾਈਲਾਂ ਲਗਾਉਣ, ਚਾਰਦੀਵਾਰੀਆਂ ਕਰਵਾਉਣ ਦੀ ਲੋੜ ਹੈ ਉਸ ਲਈ ਫੰਡ ਮੁਹੱਈਆ ਕਰਵਾਉਣ ਦਾ ਵੀ ਭਰੋਸਾ ਦਿੱਤਾ। ਦੌਰੇ ਦੌਰਾਨ ਉਨ੍ਹਾਂ ਸਕੂਲੀ ਵਿਦਿਆਰਥੀਆਂ ਨਾਲ ਮਿੱਡ ਡੇ ਦਾ ਵੀ ਸਵਾਦ ਚੱਖਿਆ। ਇਸ ਦੌਰਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਸਕੂਲਾਂ ਦੇ ਕੀਤੇ ਗਏ ਦੌਰੇ ਲਈ ਧੰਨਵਾਦ ਕੀਤਾ।
 

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement