
ਸੀਐੱਮ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਹੈ
ਪਠਾਨਕੋਟ : ਪਿਛਲੇ ਕੁੱਝ ਦਿਨਾਂ ’ਚ ਪਏ ਮੀਂਹ ਨੇ ਕਿਸਾਨਾਂ ਦੀ ਪੁੱਤਾਂ ਵਾਗੂ ਪਾਲੀ ਫ਼ਸਲ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਸੀਐੱਮ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਖਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਅਫਸਰਾਂ ਤੇ ਵਿਧਾਇਕਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ।
ਸੀਐੱਮ ਦੇ ਨਿਰਦੇਸ਼ਾਂ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ’ਚ ਅਫਸਰ ਤੇ ਸਬੰਧਿਤ ਵਿਧਾਇਕ ਕਿਸਾਨਾਂ ਦੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਪਹੁੰਚ ਰਹੇ ਹਨ। ਇਸ ਦੇ ਮੱਦੇਨਜ਼ਰ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਲਕਾ ਭੋਆ ਅਧੀਨ ਪੈਂਦੇ ਪਿੰਡ ਕਾਨਵਾਂ ਅਤੇ ਠਾਕਰਪੁਰ ਵਿੱਚ ਮੀਂਹ ਕਾਰਨ ਨੁਕਸਾਨੀ ਫਸਲਾਂ ਦਾ ਦੌਰਾ ਕੀਤਾ ਅਤੇ ਚਲ ਰਹੀ ਗਿਰਦਾਵਰੀ ਦਾ ਜ਼ਾਇਜਾ ਲਿਆ।