
ਪੰਜਾਬ 'ਚ UPSC ਦੇ ਪੇਪਰਾਂ ਦੀ ਤਿਆਰੀ ਕਰਵਾਉਣ ਵਾਲੇ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ
ਮੁਹਾਲੀ : ਪੰਜਾਬ ਦੇ ਲੋਕਾਂ ਦੀ ਸਿਹਤ ਤੇ ਤੰਦਰੁਸਤੀ ਲਈ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਪ੍ਰੋਗਰਾਮ ਸੀਐੱਮ ਦੀ ਯੋਗਸ਼ਾਲਾ ਦੀ ਅੱਜ ਸੀਐੱਮ ਭਗਵੰਤ ਮਾਨ ਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਪਟਿਆਲਾ ਵਿਚ ਸ਼ੁਰੂਆਤ ਕੀਤੀ। ਇਸ ਮੌਕੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪਹਿਲਾ ਦਿੱਲੀ ਵਿਚ ਸੀਐੱਮ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ ਗਈ ਸੀ। ਪਰ ਐੱਲ.ਜੀ ਨੇ ਇਸ ’ਤੇ ਰੋਕ ਲਗਾ ਦਿੱਤੀ।
ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਇਕ ਵਧੀਆ ਉਪਰਾਲਾ ਸੀ। ਦਿੱਲੀ ਵਿਚ ਤਾਂ ਐੱਲ. ਜੀ. ਨੇ ਰੋਕ ਲਗਾ ਦਿੱਤੀ ਪਰ ਪੰਜਾਬ ਵਿਚ ਕੌਣ ਰੋਕ ਸਕਦਾ ਹੈ। ਸੀਐੱਮ ਮਾਨ ਨੇ ਕਿਹਾ ਕਿ ਯੋਗਾ ਸਾਡੇ ਦੇਸ਼ ਦੀ ਪੁਰਾਣੀ ਪ੍ਰੰਪਰਾ ਹੈ। ਪਿੰਡਾਂ 'ਚ ਅੱਜ ਵੀ ਪੁਰਾਣੇ ਤਰੀਕਿਆਂ ਨਾਲ ਇਲਾਜ਼ ਕੀਤਾ ਜਾਂਦਾ ਹੈ। ਪੰਜਾਬੀ ਤਾਂ ਪੂਰੀ ਦੁਨੀਆ 'ਚ ਸਿਹਤਮੰਦ ਰਹਿਣ ਲਈ ਮੰਨੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਕਾਇਦਾ ਨੰਬਰ ਵੀ ਜਾਰੀ ਕੀਤਾ ਜਾਵੇਗਾ, ਸਿਰਫ ਇਕ ਮਿਸ ਕਾਲ ’ਤੇ ਤੁਹਾਡੇ ਕੋਲ ਯੋਗਾ ਦਾ ਟ੍ਰੇਨਰ ਪਹੁੰਚ ਜਾਵੇਗਾ। ਜਿੱਥੇ ਵੀ 20 ਤੋਂ 25 ਬੰਦੇ ਕਹਿਣਗੇ, ਉਥੇ ਇਹ ਯੋਗਸ਼ਾਲਾ ਸ਼ੁਰੂ ਕਰ ਦਿੱਤੀ ਜਾਵੇਗੀ। ਪੰਜਾਬ ਨੂੰ ਸਿਹਤਮੰਦ ਬਣਾ ਕੇ ਹੀ ਅਸੀਂ ਇਸਨੂੰ ਰੰਗਲਾ ਪੰਜਾਬ ਬਣਾ ਸਕਦੇ ਹਾਂ
ਸੀਐੱਮ ਮਾਨ ਨੇ ਕਿਹਾ ਕਿ ਪੰਜਾਬ 'ਚ UPSC ਦੇ ਪੇਪਰਾਂ ਦੀ ਤਿਆਰੀ ਕਰਵਾਉਣ ਵਾਲੇ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ ਅਸੀਂ ਆਪਣੇ ਨੌਜਵਾਨਾਂ ਨੂੰ ਅੱਗੇ ਲੈ ਕੇ ਆਉਣਾ ਹੈ, ਉਨ੍ਹਾਂ 'ਚ WORK CULTURE ਨੂੰ ਵਿਕਸਤ ਕਰਾਂਗੇ
ਪੰਜਾਬ 'ਚ 14,000 ਯੂਥ ਕਲੱਬਾਂ ਦਾ ਪੁਨਰਗਠਨ ਕੀਤਾ ਜਾਵੇਗਾ। ਇਸ ਤੋਂ ਇਲਾਵਾਂ'ਖੇਡਾਂ ਵਤਨ ਪੰਜਾਬ ਦੀਆਂ' 'ਚ 7 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਬੱਚੇ ਖੇਡਾਂ 'ਚ ਤਗਮੇ ਜਿੱਤ ਕੇ ਆਉਣ।
ਇਹ ਵੀ ਪੜ੍ਹੋ : 'ਆਪਣਾ ਆਦਰਸ਼, ਖੁਦ ਬਣੋ', ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ
ਪਿਛਲੇ ਦਿਨੀਂ ਬਰਸਾਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਾਸਾਨ ਦੀ ਭਰਪਾਈ ਕਰਨ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ 'ਚ ਪਾ ਦਿੱਤੀ ਜਾਵੇਗੀ। ਕਿਸਾਨਾਂ ਨੂੰ ਰਾਹਤ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਸਹਿਕਾਰੀ ਬੈਂਕ ਦੀ ਲਿਮਟ ਨੂੰ ਫ੍ਰੀਜ਼ ਕਰ ਦਿੱਤਾ ਗਿਆ ਹੈ, ਇਸ ਛਿਮਾਹੀ ਉਨ੍ਹਾਂ ਤੋਂ ਵਿਆਜ਼ ਨਹੀਂ ਲਿਆ ਜਾਵੇਗਾ।
ਇਹ ਵੀ ਪੜ੍ਹੋ : ਮੁਕੇਸ਼ ਅੰਬਾਨੀ ਦੁਨੀਆ ਦੇ 9ਵੇਂ ਸਭ ਤੋਂ ਅਮੀਰ ਕਾਰੋਬਾਰੀ: ਫੋਰਬਸ ਨੇ ਦੁਨੀਆ ਦੇ ਅਰਬਪਤੀਆਂ ਦੀ ਸੂਚੀ ਕੀਤੀ ਜਾਰੀ
ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਮਈ-ਜੂਨ ਵਿਚ ਪੇਪਰ ਹੋਵੇਗਾ ਅਤੇ ਅਕਤੂਬਰ ਵਿਚ ਫਿਜ਼ੀਕਲ ਟੈਸਟ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਰੋਜ਼ਾਨਾ ਨੌਜਵਾਨਾਂ ਦੇ ਫੋਨ ਆਉਂਦੇ ਹਨ, ਨੌਜਵਾਨ ਭਰਤੀ ਬਾਰੇ ਪੁੱਛਦੇ ਹਨ ਅਤੇ ਦੱਸਦੇ ਹਨ ਕਿ ਉਹ ਰੋਜ਼ਾਨਾ ਗਰਾਊਂਡ ਵਿਚ ਤਿਆਰੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਜ਼ਰੂਰੀ ਹੋਵੇਗੀ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਇਸ ਤਰ੍ਹਾਂ ਨੌਜਵਾਨਾਂ ਨੂੰ ਬੁਰੀ ਸੰਗਤ ਤੋਂ ਬਚਾਇਆ ਜਾ ਸਕਦਾ ਹੈ।