
ਆਮ ਆਦਮੀ ਪਾਰਟੀ ਦੇ ਜਲੰਧਰ ਸ਼ਹਿਰੀ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਕੀਤੀ ਸੀ ਸ਼ਿਕਾਇਤ
ਚੰਡੀਗੜ੍ਹ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਚਲਦਿਆਂ ਚੋਣ ਕਮਿਸ਼ਨ ਨੇ ਭਾਜਪਾ ਦੇ ਕਈ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇਡੀ ਭੰਡਾਰੀ, ਮੋਹਿੰਦਰਾ ਭਗਤ, ਸੁਸ਼ੀਲ ਸ਼ਰਮਾ, ਅਸ਼ੋਕ ਸਰੀਨ ਸਮੇਤ ਕਈ ਭਾਜਪਾ ਆਗੂਆਂ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।
ਇਹ ਵੀ ਪੜ੍ਹੋ: Padma Awards 2023: ਮੁਲਾਇਮ ਸਿੰਘ ਯਾਦਵ ਸਮੇਤ 53 ਹਸਤੀਆਂ ਨੂੰ ਪਦਮ ਪੁਰਸਕਾਰਾਂ ਨਾਲ ਕੀਤਾ ਗਿਆ ਸਨਮਾਨਿਤ
ਇਸ ਸਬੰਧੀ ਆਮ ਆਦਮੀ ਪਾਰਟੀ ਦੇ ਜਲੰਧਰ ਸ਼ਹਿਰੀ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਇਸ ਸ਼ਿਕਾਇਤ ਸਬੰਧੀ ਆਪਣਾ ਪੱਖ ਰੱਖਣ ਲਈ ਭਾਜਪਾ ਆਗੂਆਂ ਨੂੰ ਵੀਰਵਾਰ ਸਵੇਰੇ 11 ਵਜੇ ਦਫ਼ਤਰ ਸਹਾਇਕ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ ਜਲੰਧਰ ਕਮ ਐਸਡੀਐਮ ਜਲੰਧਰ-1 ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ।