PIS ਵਿਖੇ ਖਿਡਾਰੀਆਂ ਦੀ ਖੁਰਾਕ ਵਿਚ ਮੋਟਾ ਅਨਾਜ ਸ਼ਾਮਲ, ਸੂਬੇ ਦੇ ਸਾਰੇ ਖੇਡ ਕੇਂਦਰਾਂ 'ਤੇ ਲਾਗੂ ਹੋਵੇਗੀ ਤਜਵੀਜ਼
Published : Apr 5, 2023, 6:14 pm IST
Updated : Apr 5, 2023, 6:14 pm IST
SHARE ARTICLE
Meet Hayer
Meet Hayer

ਸੰਤੁਲਿਤ ਖੁਰਾਕ ਇੱਕ ਖਿਡਾਰੀ ਦੀ ਮੁੱਖ ਬੁਨਿਆਦ: ਮੀਤ ਹੇਅਰ

 

ਚੰਡੀਗੜ੍ਹ: ਸੂਬੇ ਦੇ ਖਿਡਾਰੀਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (PIS) ਦੇ ਸਾਰੇ ਖੇਡ ਕੇਂਦਰਾਂ ਦੇ ਖਿਡਾਰੀਆਂ ਦੀ ਡਾਈਟ ਵਿੱਚ ਮੋਟੇ ਅਨਾਜ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤਜਵੀਜ਼ ਨੂੰ ਸੂਬੇ ਦੇ ਸਾਰੇ ਖੇਡ ਕੇਂਦਰਾਂ 'ਤੇ ਵੀ ਲਾਗੂ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ ਗਈ।

ਇਹ ਵੀ ਪੜ੍ਹੋ: UPSC ਦੀ ਤਿਆਰੀ ਲਈ ਪੰਜਾਬ ਵਿਚ ਮੁਫ਼ਤ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ : CM ਮਾਨ 

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਮੋਟੇ ਅਨਾਜ ਨੂੰ ਹਫ਼ਤੇ ਵਿੱਚ ਤਿੰਨ ਵਾਰ ਰਾਗੀ ਦਲੀਆ, ਬਾਜਰੇ ਦੀਆਂ ਰੋਟੀਆਂ ਅਤੇ ਬਾਜਰਾ-ਦਾਲ ਖਿਚੜੀ ਦੇ ਰੂਪ ਵਿੱਚ ਮੁਹੱਈਆ ਕਰਵਾਇਆ ਜਾਵੇਗਾ। ਸਿਖਿਆਰਥੀਆਂ ਨੂੰ ਸਮੇਂ-ਸਮੇਂ 'ਤੇ ਆਨਲਾਈਨ ਅਤੇ ਆਫ਼ਲਾਈਨ ਕਲਾਸਾਂ ਰਾਹੀਂ ਮੋਟੇ ਅਨਾਜ ਦੇ ਸੇਵਨ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਜਾਵੇਗਾ।ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਦੇ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੇ ਮੰਤਵ ਨੂੰ ਪੂਰਾ ਕਰੇਗੀ।

ਇਹ ਵੀ ਪੜ੍ਹੋ: ਬਿਜਲੀ ਦਰਾਂ ਵਿੱਚ ਵਾਧੇ ਨਾਲ ਪੰਜਾਬ ਦੇ ਲੋਕਾਂ ਲਈ ਇੱਕ ਹੋਰ ਝਟਕਾ : ਰਾਜਾ ਵੜਿੰਗ 

ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਵੱਲੋਂ ਐਲਾਨੇ ਗਏ ਮੋਟੇ ਅਨਾਜ ਦਾ ਅੰਤਰਰਾਸ਼ਟਰੀ ਸਾਲ-2023 (ਇੰਟਰਨੈਸ਼ਨਲ ਈਅਰ ਆਫ਼ ਮਿਲਟਸ-2023)' ਦੀ ਤਰਜ਼ ‘ਤੇ ਇਹ ਫੈਸਲਾ ਕੀਤਾ ਗਿਆ ਹੈ। ਖੇਡ ਵਿਭਾਗ ਵੱਲੋਂ ਇਸ ਨਵੇਂ ਉਦਮ ਨੂੰ ਲਾਗੂ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਸਿਖਿਆਰਥੀਆਂ ਨੂੰ ਸਮੇਂ-ਸਮੇਂ 'ਤੇ ਆਫਲਾਈਨ ਅਤੇ ਆਨਲਾਈਨ ਕਲਾਸਾਂ ਰਾਹੀਂ ਅੰਤਰਰਾਸ਼ਟਰੀ ਸਾਲ-2023 ਅਤੇ ਖਿਡਾਰੀਆਂ ਦੀ ਖੁਰਾਕ ਵਿੱਚ ਮੋਟੇ ਅਨਾਜ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement