'ਕੋਵਿਡ ਸਬੰਧੀ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ'

By : KOMALJEET

Published : Apr 5, 2023, 7:00 pm IST
Updated : Apr 5, 2023, 7:00 pm IST
SHARE ARTICLE
 HEALTH MINISTER DR BALBIR SINGH REVIEWS COVID ARRANGEMENTS AT GOVT RAJINDRA HOSPITAL IN PATIALA
HEALTH MINISTER DR BALBIR SINGH REVIEWS COVID ARRANGEMENTS AT GOVT RAJINDRA HOSPITAL IN PATIALA

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ ਪ੍ਰਬੰਧਾਂ ਦਾ ਲਿਆ ਜਾਇਜ਼ਾ

- ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਸੂਬੇ ਕੋਲ ਡਾਕਟਰਾਂ, ਮੈਡੀਕਲ ਸਟਾਫ ਦੀ ਕੋਈ ਕਮੀ ਨਹੀਂ ਹੈ : ਡਾਕਟਰ ਬਲਬੀਰ ਸਿੰਘ

- ਸੂਬੇ ਵਿੱਚ ਕੋਵਿਡ ਦੀ ਤਿਆਰੀ ਨੂੰ ਯਕੀਨੀ ਬਣਾਉਣ ਲਈ ਮੌਕ ਡਰਿੱਲ ਦਾ ਕੀਤਾ ਜਾਵੇਗਾ ਆਯੋਜਨ

ਸਿਹਤ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਈ ਰੱਖਣ ਦੀ  ਕੀਤੀ ਅਪੀਲ

ਚੰਡੀਗੜ/ਪਟਿਆਲਾ : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਤਰਾਂ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਸਿਹਤ ਮੰਤਰੀ, ਜੋ ਅੱਜ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ ਆਈਸੋਲਟਿਡ ਵਾਰਡ ਦੇ ਮੈਡੀਕਲ ਬੁਨਿਆਦੀ ਢਾਂਚੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਆਏ ਹੋਏ ਸਨ, ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲਾਂ ਵਿੱਚ ਲੋੜੀਂਦੇ ਬੈੱਡਾਂ ਦੀ ਸਮਰੱਥਾ ਅਤੇ ਵੈਂਟੀਲੇਟਰਾਂ ਦੇ ਨਾਲ-ਨਾਲ ਸਾਰੇ ਢੁਕਵੇਂ ਪ੍ਰਬੰਧਾਂ ਨਾਲ ਪੂਰੀ ਤਰਾਂ ਤਿਆਰ ਹੈ। ਇਸ ਤੋਂ ਇਲਾਵਾ ਵਾਇਰਸ ਦੇ ਹੋਰ ਫੈਲਾਅ ਨਾਲ ਨਜਿੱਠਣ ਲਈ ਸਾਡੇ ਕੋਲ ਪੀ.ਪੀ.ਈ. ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਵੀ ਉਪਲਬਧ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਕੋਲ ਲੋੜੀਂਦੇ ਡਾਕਟਰ ਅਤੇ ਮੈਡੀਕਲ ਸਟਾਫ ਦੇ ਨਾਲ-ਨਾਲ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਆਕਸੀਜਨ ਪਲਾਂਟ ਅਤੇ ਐਮਰਜੈਂਸੀ ਸਿਸਟਮ ਪੂਰੀ ਤਰਾਂ ਕਾਰਜਸ਼ੀਲ ਹਨ।

ਇਹ ਵੀ ਪੜ੍ਹੋ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦਾ ਆਗਾਜ਼

ਹਾਲਾਂਕਿ ਸਥਿਤੀ ਕਾਬੂ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਫਿਰ ਵੀ ਇਹਤਿਆਤਨ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਕੋਰੋਨਵਾਇਰਸ ਨੂੰ ਰੋਕਣ ਲਈ ਵਾਰ-ਵਾਰ ਹੱਥ ਧੋਣ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ, “ਲੋਕਾਂ, ਖਾਸਕਰ ਜਿਨਾਂ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਘੱਟ ਹੈ  ਜਾਂ ਕੋਵਿਡ ਦੇ ਲੱਛਣ ਜਿਵੇਂ ਜੁਕਾਮ ਜਾਂ ਖੰਘ ਲੱਗ ਰਹੇ ਹਨ, ਨੂੰ ਆਪਣਾ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਜਦੋਂ ਤੱਕ ਕੋਈ ਜਰੂਰੀ ਕੰਮ ਨਾ ਹੋਵੇ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਜਦੋਂ ਵੀ ਉਹ ਆਪਣੇ ਘਰੋਂ ਬਾਹਰ ਨਿਕਲਣ ਤਾਂ ਲਾਜ਼ਮੀ ਮਾਸਕ ਪਹਿਨ ਕੇ ਹੀ ਬਾਹਰ ਜਾਣ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਿਹਤ ਵਿਭਾਗ ਵੱਲੋਂ 10-11 ਅਪ੍ਰੈਲ ਨੂੰ ਸੂਬੇ ਵਿੱਚ ਕੋਵਿਡ ਸਬੰਧੀ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਮੌਕ ਡਰਿੱਲ ਕਰਵਾਈ ਜਾਵੇਗੀ। ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਵੀ ਅਪੀਲ ਕੀਤੀ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement