ਨਵਾਂਸ਼ਹਿਰ ਪਹੁੰਚੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀ.ਐਲ.ਐਮ ਕਾਲਜ ਦੀਆਂ ਵਿਦਿਆਰਥਣਾਂ ਨੂੰ ਵੰਡੀਆਂ ਡਿਗਰੀਆਂ 

By : KOMALJEET

Published : Apr 5, 2023, 7:05 pm IST
Updated : Apr 5, 2023, 7:05 pm IST
SHARE ARTICLE
Speaker Kultar Singh Sandhawan distributed degrees to the students of BLM College, Nawanshahr
Speaker Kultar Singh Sandhawan distributed degrees to the students of BLM College, Nawanshahr

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਵੱਲੋਂ ਦਿੱਤਾ ਗਿਆ ਗਾਰਡ ਆਫ ਆਨਰ

ਨਵਾਂਸ਼ਹਿਰ : ਬੀ.ਐਲ.ਐਮ ਕਾਲਜ ਨਵਾਂਸ਼ਹਿਰ ਵਿਖੇ ਅੱਜ ਕਨਵੋਕੇਸ਼ਨ ਸਮਾਗਮ ਕਰਵਾਇਆ ਗਿਆ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਮੁੱਖ ਮਹਿਮਾਨ ਵਜੋਂ ਪਹੁੰਚੇ। ਕਨਵੋਕੇਸ਼ਨ ਸਮਾਗਮ ਤੋਂ ਪਹਿਲਾਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।ਇਸ ਤੋਂ ਬਾਅਦ ਬੀ.ਐਲ.ਐਮ ਕਾਲਜ ਦੇ ਕਨਵੋਕੇਸ਼ਨ ਸਮਾਗਮ ਵਿੱਚ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦਾ ਆਗਾਜ਼

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸ਼ਮ੍ਹਾਂ ਰੌਸ਼ਨ ਕਰ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਅਤੇ ਡਿਗਰੀ ਵੰਡ ਸਮਾਗਮ ਸ਼ੁਰੂ ਹੋਇਆ। ਜਿਸ ਵਿੱਚ ਮੁੱਖ ਮਹਿਮਾਨ ਕੁਲਤਾਰ ਸੰਧਵਾ ਨੇ ਕਾਲਜ ਦੇ ਸੈਸ਼ਨ 2014 ਤੋਂ 2021 ਤੱਕ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਡਿਗਰੀ ਦੇਣ ਸਮੇਂ ਉਨ੍ਹਾਂ ਦੇ ਨਾਲ ਆਰੀਆ ਸਮਾਜ ਦੇ ਪ੍ਰੇਮ ਪਾਲ ਭਾਰਦਵਾਜ ਵੀ ਮੌਜੂਦ ਸਨ।ਇਸ ਮੌਕੇ ਕਾਲਜ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਇੱਕ ਬੂਟਾ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ:   'ਕੋਵਿਡ ਸਬੰਧੀ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ'

ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੇ ਸੱਚਾਈ ਅਤੇ ਇਮਾਨਦਾਰੀ ਦੇ ਮਾਰਗ 'ਤੇ ਚੱਲਣਾ ਸਿਖਾਇਆ | ਉਨ੍ਹਾਂ ਕਿਹਾ ਕਿ ਉਹ ਕਾਲਜ ਦੇ ਇਨ੍ਹਾਂ ਸਾਬਕਾ ਵਿਦਿਆਰਥੀਆਂ ਨੂੰ ਡਿਗਰੀ ਦੇ ਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ ਜੋ ਅਧਿਆਪਨ ਰਾਹੀਂ ਦੇਸ਼ ਦੀ ਸੇਵਾ ਕਰ ਰਹੇ ਹਨ।
ਅੱਜ ਵਿਦਿਆਰਥਣਾਂ ਬੀ.ਐਲ.ਐਮ ਕਾਲਜ ਵਿਖੇ ਕਨਵੋਕੇਸ਼ਨ ਸਮਾਗਮ ਵਿੱਚ ਭਾਗ ਲੈਣ ਲਈ ਪਹੁੰਚੀਆਂ ਹਨ, ਇਹ ਬਹੁਤ ਹੀ ਵਧੀਆ ਅਹਿਸਾਸ ਹੈ ਕਿ ਅੱਜ ਬੱਚੀਆਂ ਜ਼ਿੰਦਗੀ ਦਾ ਇੱਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੀਆਂ ਹਨ। 

ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਬਾਰੇ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ 14 ਤਰੀਕ ਤੱਕ ਕਿਸਾਨਾਂ ਦਾ ਸਾਰਾ ਮੁਆਵਜ਼ਾ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਚਲਾ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪਿਛਲੀ ਸਰਕਾਰ ਨਾਲੋਂ 25 ਫ਼ੀਸਦੀ ਵੱਧ ਮੁਆਵਜ਼ਾ ਦੇ ਰਹੀ ਹੈ, ਉਹ ਵੀ ਪਾਰਦਰਸ਼ੀ ਢੰਗ ਨਾਲ। ਪਹਿਲਾਂ ਗਿਰਦਾਵਰੀ ਘਰ ਬੈਠੇ ਹੀ ਕੀਤੀ ਜਾਂਦੀ ਸੀ, ਇਸ ਵਾਰ ਦੋ ਚਾਰ ਦਿਨ ਲੱਗ ਸਕਦੇ ਹਨ, ਪਰ ਸਹੀ ਗਿਰਦਾਵਰੀ ਕੀਤੀ ਜਾਵੇਗੀ।  
 

Location: India, Punjab, Nawan Shahr

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement