ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲੀ ਵੈਨ ਦੀ ਕੈਂਟਰ ਨਾਲ ਹੋਈ ਟੱਕਰ, ਬੱਚਿਆਂ ਦੀਆਂ ਨਿਕਲੀਆਂ ਚੀਕਾਂ

By : GAGANDEEP

Published : Apr 5, 2023, 12:24 pm IST
Updated : Apr 5, 2023, 12:24 pm IST
SHARE ARTICLE
photo
photo

ਜ਼ਖਮੀ ਹੋਏ ਬੱਚਿਆਂ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ

 

ਬਠਿੰਡਾ: ਬਠਿੰਡਾ 'ਚ ਅੱਜ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਗੋਨਿਆਣਾ ਰੋਡ ਨੇੜੇ ਸਕੂਲ ਵੈਨ ਅਤੇ ਕੈਂਟਰ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਕੂਲ ਵੈਨ ਪਲਟ ਗਈ ਜਿਸ ਵਿੱਚ 11 ਸਕੂਲੀ ਬੱਚੇ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ: ਰਾਕੇਟ ਕੰਪਨੀ ਵਰਜਿਨ ਔਰਬਿਟ ਦਾ ਨਿਕਲਿਆ ਦਿਵਾਲਾ, ਮਿਸ਼ਨ ਦੀ ਅਸਫਲਤਾ ਤੋਂ ਬਾਅਦ ਨਹੀਂ ਮਿਲੀ ਫੰਡਿੰਗ 

ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਅਤੇ ਗੋਨਿਆਣਾ ਮੰਡੀ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸਕੂਲ ਵੈਨ ਇੱਕ ਨਿੱਜੀ ਸਕੂਲ ਦੀ ਸੀ। ਹਾਦਸੇ ਵਾਲੀ ਥਾਂ 'ਤੇ ਪਹੁੰਚ ਕੇ ਸਮਾਜਿਕ ਸੰਸਥਾ ਦੇ ਵਰਕਰਾਂ ਨੇ ਸਾਰੇ ਬੱਚਿਆਂ ਨੂੰ ਸਕੂਲ ਵੈਨ 'ਚੋਂ ਬਾਹਰ ਕੱਢ ਕੇ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ।

ਇਹ ਵੀ ਪੜ੍ਹੋ: ਟਾਇਰ ਫਟਣ ਨਾਲ ਪਲਟੀ ਸਕਾਰਪੀਓ ਕਾਰ, ਤਿੰਨ ਭਰਾਵਾਂ ਦੀ ਹੋਈ ਮੌਤ 

ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਰਾਹਤ ਦੀ ਗੱਲ ਹੈ ਕਿ ਕਿਸੇ ਦਾ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਦਸੇ ਵਿਚ ਸਕੂਲੀ ਵੈਨ ਦੇ ਪਰਖੱਚੇ ਉੱਡ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement