ਵਿਜੀਲੈਂਸ ਬਿਊਰੋ ਨੇ 26 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ CA ਨੂੰ ਕੀਤਾ ਗ੍ਰਿਫ਼ਤਾਰ
Published : Apr 5, 2023, 8:29 pm IST
Updated : Apr 5, 2023, 8:29 pm IST
SHARE ARTICLE
Vigilance Bureau arrests CA for extorting bribe Rs 26 lakh
Vigilance Bureau arrests CA for extorting bribe Rs 26 lakh

ਆਮਦਨ ਕਰ ਰਿਟਰਨ ਸਬੰਧੀ ਜਾਰੀ ਨੋਟਿਸ ਰਫ਼ਾ-ਦਫ਼ਾ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਇਲਜ਼ਾਮ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਚੰਡੀਗੜ੍ਹ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਅੰਕੁਸ਼ ਸਰੀਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਤੌਰ ‘ਤੇ ਪ੍ਰੈਕਟਿਸ ਕਰ ਰਹੇ ਉਕਤ ਸੀ.ਏ. ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਰਵੀਨਾ ਟੰਡਨ ਨੂੰ ਮਿਲਿਆ ਪਦਮ ਸ਼੍ਰੀ ਪੁਰਸਕਾਰ, ਜਾਣੋ ਅਦਾਕਾਰਾ ਦੀ ਜ਼ਿੰਦਗੀ ਬਾਰੇ ਅਣਸੁਣੇ ਕਿੱਸੇ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਸਿੱਧੂ ਵਾਸੀ ਪਿੰਡ ਮਲਸੀਆਂ, ਜ਼ਿਲ੍ਹਾ ਲੁਧਿਆਣਾ ਨੇ ਦੋਸ਼ ਲਾਇਆ ਹੈ ਕਿ ਉਕਤ ਸੀ.ਏ. ਨੇ ਅਮਰੀਕਾ ਵਿਚ ਰਹਿੰਦੇ ਉਸ ਦੇ ਰਿਸ਼ਤੇਦਾਰ ਨੂੰ ਆਮਦਨ ਕਰ ਰਿਟਰਨ ਦੇ ਸਬੰਧ ਵਿਚ ਜਾਰੀ ਕੀਤੇ ਇੱਕ ਨੋਟਿਸ ਨੂੰ ਰਫ਼ਾ-ਦਫ਼ਾ ਕਰਨ ਦੇ ਇਵਜ਼ ’ਚ ਆਮਦਨ ਕਰ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਵਜੋਂ ਦੋ ਕਿਸ਼ਤਾਂ ਵਿਚ 26 ਲੱਖ ਰੁਪਏ ਵਸੂਲੇ ਸਨ।

ਇਹ ਵੀ ਪੜ੍ਹੋ: Amazon Prime Video 'ਤੇ ਸਟ੍ਰੀਮ ਹੋਵੇਗਾ ਦੂਰਦਰਸ਼ਨ ਦਾ ਕੰਟੈਂਟ!

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸ ਨੇ 15-01-2023 ਨੂੰ 25 ਲੱਖ ਰੁਪਏ ਨਕਦ ਉਜਤ ਸੀ.ਏ. ਨੂੰ ਉਸ ਦੀ ਰਿਹਾਇਸ਼ ‘ਤੇ ਸੌਂਪੇ ਸਨ ਅਤੇ ਵੀਡੀਓ ਵੀ ਬਣਾਈ ਸੀ। ਇਸ ਤੋਂ ਬਾਅਦ ਸੀ.ਏ. ਅੰਕੁਸ਼ ਸਰੀਨ ਨੇ 26-01-2023 ਨੂੰ ਸ਼ਿਕਾਇਤਕਰਤਾ ਤੋਂ ਆਮਦਨ ਕਰ ਵਿਭਾਗ ਦੇ ਜੂਨੀਅਰ ਅਧਿਕਾਰੀਆਂ ਲਈ 1 ਲੱਖ ਰੁਪਏ ਹੋਰ ਲੈ ਲਏ ਸਨ। ਬੁਲਾਰੇ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਤੋਂ ਪੁੱਛਗਿੱਛ ਦੌਰਾਨ ਸ਼ਿਕਾਇਤਕਰਤਾ ਨੂੰ ਪਤਾ ਲੱਗਾ ਕਿ ਵਿਭਾਗ ਵੱਲੋਂ ਇਹ ਨੋਟਿਸ ਹਾਲੇ ਵੀ ਬਰਕਰਾਰ ਹੈ ਅਤੇ ਰੱਦ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ: ਤੁਸੀਂ ਵੀ ਕਰ ਰਹੇ ਹੋ ਸਰਕਾਰੀ ਨੌਕਰੀ ਦੀ ਭਾਲ ਤਾਂ ਇਥੇ ਕਰੋ ਅਪਲਾਈ

ਇਸ ਤਰਾਂ ਸ਼ਿਕਾਇਤਕਰਤਾ ਨੂੰ ਇਹ ਪਤਾ ਲੱਗ ਗਿਆ ਕਿ ਉਕਤ ਸੀ.ਏ. ਨੇ ਆਦਮਨ ਕਰ ਅਧਿਕਾਰੀਆਂ ਦੇ ਨਾਂ ‘ਤੇ ਭਾਰੀ ਜ਼ੁਰਮਾਨਾ ਲੱਗਣ ਦਾ ਡਰਾਵਾ ਦੇ ਕੇ ਇਹ ਰਿਸ਼ਵਤ ਵਸੂਲੀ ਹੈ, ਜੋ ਉਸ ਨੇ ਕਿਸੇ ਨੂੰ ਵੀ ਅੱਗੇ ਨਹੀਂ ਦਿੱਤੀ। ਫਿਰ ਸਿਕਾਇਤਕਰਤਾ ਨੇ ਉਕਤ ਸੀ.ਏ. ਨੂੰ ਉਸਦੇ ਪੈਸੇ ਵਾਪਸ ਕਰਨ ਲਈ ਕਿਹਾ ਕਿਉਂਕਿ ਉਸਦਾ ਕੰਮ ਨਹੀਂ ਸੀ ਹੋਇਆ ਪਰ ਸੀ.ਏ. ਨੇ ਇਹ ਪੈਸੇ ਵਾਪਸ ਨਹੀਂ ਕੀਤੇ। ਬੁਲਾਰੇ ਨੇ ਅੱਗੇ ਕਿਹਾ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਭਾਰੀ ਜੁਰਮਾਨੇ ਦਾ ਡਰਾਵਾ ਦੇ ਕੇ ਰਿਸ਼ਵਤ ਦੀ ਰਕਮ ਵਸੂਲਣ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਸੀ.ਏ. ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement